ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਆਓ ਆਓ ਮਤਦਾਨ ਕਰੀਏ” ਰਲੀਜ਼
ਫ਼ਿਰੋਜ਼ਪੁਰ, 14 ਮਈ 2024:
ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ, ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਇਕ ਹੋਰ ਗੀਤ ’ਆਓ ਆਓ ਮਤਦਾਨ ਕਰੀਏ’ ਤਿਆਰ ਕੀਤਾ ਗਿਆ ਜਿਸ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਰਲੀਜ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਐਸ.ਡੀ.ਐਮ. ਡਾ. ਚਾਰੂਮਿਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਵੀਪ ਗਤੀਵਿਧੀਆਂ ਜਿਨ੍ਹਾਂ ਵਿੱਚ ਸਵੀਪ ਗੀਤ, ਸਵੀਪ ਗਿੱਧਾ, ਸਕਿੱਟਾਂ, ਨੁੱਕੜ ਨਾਟਕ ਆਦਿ ਰਾਹੀਂ ਲੋਕਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਇਕ ਹੋਰ ਸਵੀਪ ਗੀਤ ’ਆਓ ...







