Shadow

Author: admin

ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ

ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ

Punjab
ਮਾਨਸਾ, 16 ਅਪ੍ਰੈਲ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼ ਵੱਲੋਂ ਬੂਥ ਪੱਧਰ ’ਤੇ ਸਕੂਲਾਂ ਵਿਚ ਗਤੀਵਿਧੀਆਂ ਕਰਵਾ ਕੇ ‘ਚੋਣ ਪਾਠਸ਼ਾਲਾ’ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ। ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਚੋਣ ਪਾਠਸ਼ਾਲਾ ਦੇ ਵਿਦਿਆਰਥੀ ਨੂੰ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ ਆਦਿ ਵਿਚ ਸ਼ਾਮਲ ਕਰਕੇ ਲੋਕਾਂ ਤੱਕ ਵੋਟ ਦੇ ਅਧਿਕਾਰ ਦੀ ਅਹਿਮੀਅਤ ਦਾ ਸੁਨੇਹਾ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰ ਇਕ ਨੂੰ ਆਪਣੀ ਵੋਟ ਦੀ ਵਰਤੋਂ ਕਰਦਿਆਂ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਦਰਜ ਕਰਨੀ ਚਾਹੀਦੀ ਹੈ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।...
ਐਤਕੀਂ ਪੋਲਿੰਗ ਸਟੇਸ਼ਨਾਂ ਉਤੇ ਲੱਗਣਗੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ

ਐਤਕੀਂ ਪੋਲਿੰਗ ਸਟੇਸ਼ਨਾਂ ਉਤੇ ਲੱਗਣਗੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ

Punjab
ਮੋਗਾ, 16 ਅਪ੍ਰੈਲ (000) - ਪੰਜਾਬ ਵਿੱਚ ਵੋਟਾਂ 1 ਜੂਨ, 2024 ਨੂੰ ਪੈਣੀਆਂ ਹਨ, ਇਸ ਦਿਨ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਉਤੇ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਮਿਲੇ ਪੱਤਰ ਦਾ ਹਵਾਲਾ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ –ਕਮ - ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਸੂਬੇ ਵਿੱਚ ਗਰਮੀ ਦਾ ਸੀਜ਼ਨ ਆਪਣੀ ਚਰਮ ਸੀਮਾਂ ਉਤੇ ਹੋਵੇਗਾ। ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਜਿੱਥੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਅਤੇ ਉਹਨਾਂ ਦੀ ਵੋਟ ਪੁਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਜਿੰਨਾਂ ਵਿੱਚੋਂ ਇੱਕ ਹੈ ਕਿ ਹਰੇਕ ਪੋਲਿੰਗ ਸਟੇਸ਼ਨ ਉਤੇ ਇਸ ਵਾਰ ਠ਼ੰਡੇ ਮਿੱਠੇ (ਸ਼ਰਬਤ)...
ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ

Punjab
ਫਾਜ਼ਿਲਕਾ 16 ਅਪ੍ਰੈਲ 2024 ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆ ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।  ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਤਿੰਦਰ ਬੱਤਰਾ ਇੰਚਾਰਜ, ਟੀਮ ਸਵੀਪ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸ਼੍ਰੀ ਗੁਰਦੀਪ ਕੁਮਾਰ ਦੇ ਸਹਿਯੋਗ ਨਾਲ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ...
ਸਵੀਪ ਟੀਮ ਜਲਾਲਾਬਾਦ ਵੱਲੋਂ ਸਰਕਾਰੀ ਹਾਈ ਸਕੂਲ ਸਹੇਲੇਵਾਲਾ ਅਤੇ ਦੁਆਬ ਅਕੈਡਮੀ ਜਲਾਲਾਬਾਦ ਵਿਖੇ ਵੋਟਰ ਜਾਗਰੂਕ ਕੈਂਪ ਲਗਾਇਆ ਗਿਆ

ਸਵੀਪ ਟੀਮ ਜਲਾਲਾਬਾਦ ਵੱਲੋਂ ਸਰਕਾਰੀ ਹਾਈ ਸਕੂਲ ਸਹੇਲੇਵਾਲਾ ਅਤੇ ਦੁਆਬ ਅਕੈਡਮੀ ਜਲਾਲਾਬਾਦ ਵਿਖੇ ਵੋਟਰ ਜਾਗਰੂਕ ਕੈਂਪ ਲਗਾਇਆ ਗਿਆ

Punjab
ਜਲਾਲਾਬਾਦ/ਫਾਜ਼ਿਲਕਾ 16 ਅਪ੍ਰੈਲ  2024 ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲਾਲਾਬਾਦ -79 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਜਲਾਲਾਬਾਦ ਵੱਲੋਂ ਸਰਕਾਰੀ ਹਾਈ ਸਕੂਲ ਸਹੇਲੇਵਾਲਾ ਅਤੇ ਦੁਆਬ ਅਕੈਡਮੀ ਜਲਾਲਾਬਾਦ ਵਿਖੇ ਵੋਟਰ ਜਾਗਰੂਕ ਕੈਂਪ ਲਗਾਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਤਾਰਾ ਸਿੰਘ ਅਤੇ ਅਕੈਡਮੀ ਇੰਚਾਰਜ ਸਵਰਨ ਸਿੰਘ ਦੁਆਰਾ ਵੋਟਰਾਂ ਨੂੰ ਵੋਟਾਂ ਪ੍ਰਤੀ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਲਈ ਵਿਸ਼ਵਾਸ਼ ਦਵਾਇਆ ਗਿਆ। ਸਵੀਪ ਟੀਮ ਇੰਚਾਰਜ ਸ਼੍ਰੀ ਅਮਨਦੀਪ ਬਾਲੀ, ਹੁਸ਼ਿਆਰ ਸਿੰਘ ਦਰਗਨ,ਸਤਨਾਮ ਸਿੰਘ,ਸ਼੍ਰੀ ਪਵਨ ਕਾਮਰਾ,ਸ਼੍ਰੀ ਆਸ਼ੂਤੋਸ਼ ਵੱਲੋਂ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵੋਟ ਗਤੀਵਿਧੀਆ ਰਾਹੀ ਵੋਟਾਂ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ। ਬਿਨਾਂ ਡਰ, ਭੈਅ ਅਤੇ ਲਾਲਚ ਤੋਂ ਵੋਟ ਦੇ ਅਧਿਕ...
ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਨੂੰ ਕਟਾਈ ਉਪਰੰਤ ਤੁਰੰਤ ਚਲਾਉਣ ‘ਤੇ ਮੁਕੰਮਲ ਪਾਬੰਦੀ ਲਾਗੂ

ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਨੂੰ ਕਟਾਈ ਉਪਰੰਤ ਤੁਰੰਤ ਚਲਾਉਣ ‘ਤੇ ਮੁਕੰਮਲ ਪਾਬੰਦੀ ਲਾਗੂ

Punjab
ਮੋਗਾ, 16 ਮਾਰਚ: ਵੇਖਣ ਵਿੱਚ ਆਇਆ ਹੈ ਕਿ ਕਿਸਾਨ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਹੀ ਆਪਣੇ ਖੇਤਾਂ ਵਿੱਚ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾ ਕੇ ਕਣਕ ਦੇ ਬਚੇ ਹੋਏ ਨਾੜ ਤੋਂ ਤੂੜੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੰਦੇ ਹਨ। ਜਦਕਿ ਕਣਕ ਦਾ ਨਾੜ ਉਸ ਸਮੇਂ ਸਲਾਬਾ/ਨਮੀ ਭਰਿਆ ਹੁੰਦਾ ਹੈ, ਜਿਸ ਦੌਰਾਨ ਮਸ਼ੀਨ ਵਿੱਚ ਰਗੜ ਨਾਲ ਗਰਮਾਇਸ਼ ਪੈਦਾ ਹੋਣ ਕਰਕੇ ਕਣਕ ਦੀ ਖੜੀ ਫ਼ਸਲ ਨੂੰ ਅੱਗ ਲੱਗਣ ਦੀ ਸੰਭਾਵਨਾ ਬਣਦੀ ਹੈ। ਇਸ ਲਈ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਤੇ ਕਟਾਈ ਉਪਰੰਤ ਤੁਰੰਤ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਣੀ ਜਰੂਰੀ ਹੈ ਤਾਂ ਜੋ ਅਜਿਹੀਆਂ ਦੁਰਘਟਨਾਵਾਂ ਨਾਲ ਹੋ ਰਹੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਵਿੱਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ, ਕਟਾਈ ਉਪਰੰਤ ਤੁਰੰਤ ਚਲਾਉਣ 'ਤੇ ਮੁਕੰ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਣਕ ਦੀ ਕਟਾਈ ਲਈ ਕੰਬਾਈਨ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਣਕ ਦੀ ਕਟਾਈ ਲਈ ਕੰਬਾਈਨ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

Punjab
ਮੋਗਾ 16 ਅਪ੍ਰੈਲ: ਮੰਡੀਆਂ ਵਿੱਚ ਕਣਕ ਦੀ ਖ੍ਰੀਦ ਨਿਯਮਿਤ ਢੰਗ ਨਾਲ ਕਰਨ ਲਈ ਅਤੇ ਫ਼ਸਲ ਨੂੰ ਨਮੀ ਰਹਿਤ ਯਕੀਨੀ ਬਨਾਉਣ ਲਈ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਗਾ ਦੀ ਹਦੂਦ ਅੰਦਰ ਕੰਬਾਇਨ ਮਸ਼ੀਨ ਨਾਲ ਕਣਕ ਦੀ ਕਟਾਈ ਕਰਨ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਅ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੰਬਾਈਨ ਮਸ਼ੀਨ ਨਾਲ ਕਣਕ ਦੀ ਕਟਾਈ ਕਰਨ ਤੇ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਲਾਗੂ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਦੀ ਕਟਾਈ ਸਲਾਬੇ ਵਿੱਚ ਕੀਤੀ ਜਾਂਦੀ ਹੈ ਤਾਂ ਰਗੜ੍ਹ ਕਾਰਨ ਫ਼ਸਲ ਨੂ ਅੱਗ ਲੱਗਣ ਵਰਗੀਆਂ ਘਟਨਾਵਾਂ ਦੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।  ਇਹ ਹੁਕਮ 31 ਮਈ, 2024 ਤੱਕ ਲਾਗੂ ਰਹਿਣਗੇ।...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ

Punjab
ਫ਼ਿਰੋਜ਼ਪੁਰ, 16 ਅਪ੍ਰੈਲ 2024.            ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਫ਼ਤਾਵਾਰੀ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 71 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।           ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵ...
ਨਸ਼ਾ ਛੁਡਾਊ ਕੇਂਦਰ ਮਾਨਸਾ ਵਿਖੇ ਦਵਾਈ ਲੈਣ ਆਏ ਵਿਅਕਤੀਆਂ ਦੀ ਕੌਂਸਲਿੰਗ ਕਰਵਾਈ

ਨਸ਼ਾ ਛੁਡਾਊ ਕੇਂਦਰ ਮਾਨਸਾ ਵਿਖੇ ਦਵਾਈ ਲੈਣ ਆਏ ਵਿਅਕਤੀਆਂ ਦੀ ਕੌਂਸਲਿੰਗ ਕਰਵਾਈ

Punjab
ਮਾਨਸਾ, 16 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਨਸ਼ਾ ਛੜਾਊ ਕੇਂਦਰ/ਓਟ ਸੈਂਟਰ ਠੂਠਿਆਂਵਾਲੀ ਰੋਡ ਮਾਨਸਾ ਵਿਖੇ ਦਵਾਈ ਲੈਣ ਲਈ ਆ ਰਹੇ ਵਿਅਕਤੀਆਂ ਦੀ ਕੌਂਸਲਿੰਗ ਕਰਕੇ ਨਸ਼ੇ ਦੀ ਡੋਜ ਨੂੰ ਘੱਟ ਕਰਨ ਅਤੇ ਇਸ ਨੂੰ ਛੱਡਣ ਦੇ ਨੁਕਤਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਸਵੈ ਇੱਛਾ ਨਾਲ ਇਕ ਮਹੀਨਾ ਕਿਸੇ ਵੀ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਹੋ ਕੇ ਨਸ਼ਾ ਛੱਡ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਡਾਕਟਰਾਂ ਦੁਆਰਾ ਸਮੇਂ ਸਮੇਂ ’ਤੇ ਜਾਂਚ ਕੀਤੀ ਜਾਂਦੀ ਹੈ ਅਤੇ ਮਰੀਜ਼ ਨੂੰ ਲੋੜ ਅਨੁਸਾਰ ਦਵਾਈ ਦੀ ਮਾਤਰਾ ਦਿੱਤੀ ਜਾਂਦੀ ਹੈ, ਇਸ ਦੇ ਨਾਲ ਹੀ ਨਸ਼ੇ ਦੇ ਆਦੀ ਵਿਅਕਤੀ ਦੀ ਕੌਂਸਲਿੰਗ ਕਰਕੇ ਉਸ ਨੂੰ ਨਸ਼ਾ ਤਿਆਗਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਸੈਰ, ਯੋਗਾ ਅਤੇ ਸਾਈਕਲਿੰਗ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਮੌਕੇ ਡਾ. ਗੁਰਜੀਵਨ ਸਿੰਘ, ਮੈਡਮ ਮੋਨਿਕਾ ਕੌਂਸਲਰ,...
ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

Punjab
ਮਾਨਸਾ, 16 ਅਪ੍ਰੈਲ: ਕਣਕ ਦੇ ਵਾਢੀ ਸੀਜ਼ਨ ਦੇ ਮੱਦੇਨਜ਼ਰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਆਮ ਤੌਰ ’ਤੇ ਵੇਖਣ ਵਿੱਚ ਆਉਂਦਾ ਹੈ ਕਿ ਫਸਲ ਕੱਟਣ ਤੋਂ ਬਾਅਦ ਕਿਸਾਨਾਂ ਵੱਲੋਂ ਕਣਕ ਦੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਬਲਕਿ ਇਸ ਦੀ ਸੰਭਾਲ ਕੀਤੀ ਜਾ ਸਕਦੀ ਹੈ। ਨਾੜ੍ਹ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਨ ਵਧਦਾ ਹੈ ਅਤੇ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਟੀਮਾਂ ਬਣਾ ਕੇ ਲਗਾਤਾਰ ਕਿਸਾਨਾਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜ੍ਹੇ ਹਾਟ-ਸਪਾਟ ਇਲਾਕੇ ਹਨ, ਉਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਸਮਝ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

Punjab
ਫ਼ਰੀਦਕੋਟ 16 ਅਪ੍ਰੈਲ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਰੀਦਕੋਟ ਵਿਖੇ ਮਾਊਂਟ ਲਿਟਰਾ ਜੀ ਸਕੂਲ ਅਤੇ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਆਰ.ਟੀ.ਓ ਸ੍ਰੀ ਵਰੁਣ ਕੁਮਾਰ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 09 ਬੱਸਾਂ ਦੇ ਚਲਾਨ ਕੀਤੇ ਗਏ ਅਤੇ 35 ਬੱਸਾਂ ਦਾ ਨਿਰੀਖਣ ਕੀਤਾ ਅਤੇ ਨਿਰੀਖਣ ਦੌਰਾਨ ਸਹੀ ਪਾਈਆ ਗਈਆਂ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ ਆਦਿ ਹੋਣਾ ਚਾਹੀਦਾ ਹੈ।   ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦ...