Shadow

Author: admin

ਕਿਸਾਨ ਸਿਖਲਾਈ ਕੈਂਪ ਆਯੋਜਿਤ

ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 16 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ, ਬਠਿੰਡਾ ਵਲੋਂ ਨਰਮੇ ਦੀ ਫਸਲ ਕਾਮਯਾਬ ਕਰਨ ਅਤੇ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਇਸ ਲੜੀ ਤਹਿਤ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲਗਾਏ ਗਏ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਬੱਲੂਆਣਾ ਡਾ ਲਵਪ੍ਰੀਤ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕੇ ਨਰਮੇ ਦੀਆਂ ਪੁਰਾਣੀਆਂ ਛਿਟੀਆਂ ਨੂੰ ਖੇਤਾਂ ਦੇ ਕਿਨਾਰੇ ਨਹੀਂ ਰੱਖਣਾ ਚਾਹੀਦਾ ਤੇ ਛਿਟੀਆਂ ਝਾੜ ਕੇ ਸਿੱਧੀਆਂ ਖੜ੍ਹੀਆਂ ਕਰਕੇ ਰੱਖਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਦਿੱਤੀ ਜਾਵੇ। ਇਸ ਦੇ ਨਾਲ ਹੀ ਨਰਮੇ ਦੀ ਅਗੇਤੀ ਬਿਜਾਈ ਨਾ ਕੀਤੀ ਜਾਵੇ ਤਾਂ ਜੋ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਉਨ੍ਹਾ...
ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਸਹੀ ਕਿਸਮਾਂ ਦੀ ਚੋਣ ਅਤੇ ਸਮੇਂ ਸਿਰ ਬਿਜਾਈ ਕਰਨਾ ਬੇਹੱਦ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਸਹੀ ਕਿਸਮਾਂ ਦੀ ਚੋਣ ਅਤੇ ਸਮੇਂ ਸਿਰ ਬਿਜਾਈ ਕਰਨਾ ਬੇਹੱਦ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

Punjab
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਮੇਂ ਦੀ ਫ਼ਸਲ ਤਹਿਤ ਹੇਠ ਰਕਬਾ ਵਧਾਉਣ, ਭਰਪੂਰ ਪੈਦਾਵਾਰ ਲਈ ਖੇਤੀਬਾੜੀ ਵਿਭਾਗ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇਂ ਦੀ ਬਿਜਾਈ ਦਾ ਢੁਕਵਾਂ ਸਮਾਂ 01 ਅਪ੍ਰੈਲ ਤੋਂ 15 ਮਈ 2024 ਤੱਕ ਹੈ। ਖੇਤੀਬਾੜੀ ਵਿਭਾਗ ਵੱਲੋਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਬਿਜਾਈ ਮਿਥੇ ਸਮੇਂ ਦੇ ਅੰਦਰ ਕੀਤੀ ਜਾਵੇ। ਨਰਮੇਂ ਦੀ ਫ਼ਸਲ ਦੇ ਵਧੀਆ ਜੰਮ ਅਤੇ ਮੁੱਢਲੇ ਵਾਧੇ ਲਈ ਖੇਤ ਨੂੰ ਡੂੰਘਾ ਵਾਹੁਣਾ ਅਤੇ ਨਹਿਰੀ ਪਾਣੀ ਨਾਲ ਭਰਵੀਂ ਰੌਣੀ ਕਰਨੀ ਜ਼ਰੂਰੀ ਹੈ। ਨਰਮੇਂ ਦੀ ਬਿਜਾਈ ਲਈ ਖੇਤੀਬਾੜੀ ਵਿਭਾਗ  ਵੱਲੋਂ ਸਾਉਣੀ-2024 ਲਈ ਮੰਨਜ਼ੂਰਸ਼ੁਦਾ ਕੰਪਨੀਆਂ ਦੇ ਨਰਮੇ ਬੀਜ਼ ਦੀਆਂ ਸਿਫਾਰਸ਼ਸੁ਼ਦਾ ਕਿਸਮਾਂ ਹੀ ਵਰਤੀਆਂ ਜਾਣ ਅਤੇ ਕੋਈ ਵੀ ਗੈਰਸਿਫ਼ਾਰਸ਼ੀ ਅਤੇ ਗੁਜਰਾਤੀ ਬੀਜ਼ ਨਾ ਬੀਜਿਆ ਜਾਵੇ। ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਇੱਕੋ ਕਿਸਮ ਹੇਠ ਰਕਬਾ ਨਾ ਬੀਜਿਆ ਜਾਵੇ ਅਤੇ ਵੱਖ-ਵੱਖ ...
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਲਗਾਏ ਜਾਣਗੇ ਸਪੈਸ਼ਲ ਕੈਂਪ – ਸਿਵਲ ਸਰਜਨ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਲਗਾਏ ਜਾਣਗੇ ਸਪੈਸ਼ਲ ਕੈਂਪ – ਸਿਵਲ ਸਰਜਨ

Punjab
ਫਿਰੋਜ਼ਪੁਰ,16 ਅਪ੍ਰੈਲ 2024:             ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਸਾਂਝੀ ਕੀਤੀ।           ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਹੈ। ਇਸ ਸਾਲ ਦੇਸ਼ ਟੀਕਾਕਰਨ ਪ੍ਰੋਗਰਾਮ ਦੀ ਗੋਲਡਨ ਜੁਬਲੀ ਮਨਾ ਰਿਹਾ ਹੈ। ਟੀਕਾਕਰਨ ਦੀ ਬਦੌਲਤ ਕਈ ਬਿਮਾਰੀਆਂ ਤੋਂ ਮੁਕਤੀ ਪਾਈ ਗਈ ਹੈ ਅਤੇ ਕਈ ਬਿਮਾਰੀਆਂ ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਉਨਾਂ ਬਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ। ਇਸ ਦੌਰਾਨ ਪਰਵਾਸੀ ਅਬਾਦੀ ਅਤੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾਵੇਗਾ।            ਹੋਰ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਕਿਹਾ ਕ...
ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼

ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼

Punjab
ਧਰਮਕੋਟ, 15 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਧਰਮਕੋਟ ਦੀ ਸਵੀਪ ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀ ਸਵੀਪ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਟੀਮ ਵਿੱਚ ਡਾ. ਰਾਜੀਵ ਕੁਮਾਰ, ਅਮਰਬੀਰ ਸਿੰਘ, ਰਣਜੀਤ ਸਿੰਘ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ। ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਰੈਲੀ ਜਰੀਏ 1 ਜੂਨ ,2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੋਟਰਾਂ ਨੂੰ  ਨਿਰਪੱਖ ਹੋ ਕੇ ਬਿਨਾਂ ਕਿਸੇ ਭੇਦਭਾਵ ਜਾਂ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਵੋਟਾਂ ਦੇ ਅਧਿਕਾਰ ਦੀ ਨਿਰਪੱਖ ਹੋ ਕੇ ਵਰਤੋਂ ਕਰਨ ਸਬੰਧੀ ਸਵੀਪ ਟੀਮ ਵੱਲੋਂ ਅਤੇ ਵੋਟਰ ਬਰਾਂਡ ਅੰਬੈਸਡਰ ਵੱਲੋਂ ਜਾਗਰੂਕ ਕੀਤਾ ਗਿਆ। ਵਿਦਿਆਰਥਨਾਂ ਨੇ ਬੜੇ ਹੀ ਉਤਸ਼ਾਹ ਨਾਲ ''ਜੀਰੋ ਤਿਹੱਤਰ ਧਰਮਕੋਟ ਇੱਕ ਜੂਨ ਨੂੰ ਪਾਵੇਗਾ ਵੋਟ'', ''ਭਾਵੇਂ ਬਜ਼ੁਰਗ ਭਾਵੇਂ ਜ...
ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ

Punjab
ਬੁਢਲਾਡਾ/ਮਾਨਸਾ, 15 ਅਪ੍ਰੈਲ: ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ ‘ਇਸ ਵਾਰ 70 ਪਾਰ’ ਦੇ ਵੋਟਿੰਗ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਨੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਰੈਲੀ ਨੂੰ ਬੁਢਲਾਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵੱਲ ਰਵਾਨਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਵੋਟ ਦੇ ਅਧਿਕਾਰੀ ਪ੍ਰਤੀ ਜਾਗਰੂਕ ਹੋਣਾ ਬਹੁਤ ਲਾਜ਼ਮੀ ਹੈ ਅਤੇ ਹਰ ਨਾਗਰਿਕ ਨੂੰ ਬਿਨ੍ਹਾਂ ਕਿਸੇ ਲਾਲਚ, ਡਰ, ਜ਼ਾਤ, ਧਰਮ ਤੋਂ ਉੱਪਰ ਉੱਠ ਕੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਨੂੰ ਲੈ ਕੇ ਸਵੀਪ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰਕੇ ਲੋਕ ਸਭਾ ਚੋਣਾਂ ਵਿਚ ਵਧੇਰੇ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ। ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਵੀਪ ਰੈਲੀ ਵਿਚ ਕ੍ਰਿਸ਼ਨਾ ਕਾਲਜ ਰੱਲੀ ਦੀਆਂ ਵਿਦਿਆਰਥਣਾਂ ਨੇ ਗਿੱਧਾ ਅਤੇ ਸੀਨੀਅਰ ਸੈਕੰਡਰੀ ...
ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਪਿੰਡ ਵਾਸੀਆਂ ਨੂੰ ਬਣ ਰਹੀਆਂ ਨਵੀਆਂ ਵੋਟਾਂ ਬਾਰੇ ਕੀਤਾ ਜਾਗਰੂਕ

ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਪਿੰਡ ਵਾਸੀਆਂ ਨੂੰ ਬਣ ਰਹੀਆਂ ਨਵੀਆਂ ਵੋਟਾਂ ਬਾਰੇ ਕੀਤਾ ਜਾਗਰੂਕ

Punjab
ਮੋਗਾ, 15 ਅਪ੍ਰੈਲ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੀਆਂ ਵੋਟਾ ਬਣਾਉਣ, ਵੋਟਾਂ ਦੀ ਮਹਤੱਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਟੀਮ ਵਲੋਂ ਅੱਜ ਬੂਥ ਨੰਬਰ 53, 54 ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਸਵੀਪ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਦੌਰਾਨ ਸੈਕਟਰ ਅਫ਼ਸਰ ਰੋਹਿਤ ਸਿੰਗਲਾ ਦੀ ਦੇਖ ਰੇਖ ਅਧੀਨ ਬੀ.ਐਲ.ਓਜ਼ ਨੇ ਵਿਦਿਆਰਥੀਆ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਆਂ ਬਣ ਰਹੀਆਂ ਵੋਟਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਦੌਰਾਨ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਚੋਣ ਕਮਿਸ਼ਨ ਵਲੋ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕੇ ਪੀਣ ਵਾਲਾ ਪਾਣੀ, ਵੀਲਚੇਅਰ, ਗਰਮੀ ਤੋਂ ਬਚਣ ਲਈ ਕਵਰ ਸ਼ੈਡ, ਮੈਡੀਕਲ ਸਹੂਲਤ, ਬਜ਼ੁਰਗ ਵੋਟਰਾ ਲਈ ਆਉਣ ਜਾਣ ਦਾ ਸਾਧਨ ਦੀ ਸਹੂਲਤ ਆਦਿ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਹਾਜ਼ਰੀਨ ਨੂੰ ਦੱਸਿਆ ਕਿ ਇਸ ਵਾਰ ਉਹ ਆਪਣੇ ਪਰਿਵਾਰ ਸਮੇਤ ਪੋਲਿੰਗ ਬੂਥਾਂ ਉੱਪਰ ਹਾਜ਼ਰ ਹੋ ਕੇ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਵੋਟ ਪਾਉਣ ਅਤੇ ਵੋਟ ਫੀਸਦੀ ਵਿੱਚ ਵਾਧਾ ਕ...
ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਸੇਵਾਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਸੇਵਾਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ

Punjab
ਮਾਨਸਾ, 15 ਅਪ੍ਰੈਲ: ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਮੁੱਚੀਆਂ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਹਸਪਤਾਲਾਂ ਅੰਦਰ ਸਿਹਤ ਸੇਵਾਵਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ  ਦੇ  ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਆਪੋ ਆਪਣੀ ਸਿਹਤ ਸੰਸਥਾ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਾਈ ਰਿਸਕ ਮਾਂ ਨੂੰ ਏ.ਐਨ. ਐਮ.,ਐਲ.ਐਚ.ਵੀ.ਅਤੇ ਗਈਨਾਕੋਲੋਜਿਸਟ ਦੁਆਰਾ ਫੋਨ ਕਰਕੇ ਸਮੇਂ ਸਮੇਂ ’ਤੇ ਸਿਹਤ ਪ੍ਰਤੀ ਜਾਇਜ਼ਾ ਲੈਣਾ ਯਕੀਨੀ ਬਣਾਇਆ ਜਾਵੇ। ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡ...
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab
ਚੰਡੀਗੜ, 15 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ...
ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਵਿਖੇ ਸਵੀਪ ਵਿਸਾਖੀ ਮੇਲੇ ਦਾ ਆਯੋਜਨ

ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਵਿਖੇ ਸਵੀਪ ਵਿਸਾਖੀ ਮੇਲੇ ਦਾ ਆਯੋਜਨ

Punjab
ਫ਼ਿਰੋਜ਼ਪੁਰ, 15 ਅਪ੍ਰੈਲ 2024:          ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਨੂੰ ਸਮਰਪਿਤ ਸਵੀਪ ਵਿਸਾਖੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           ਇਸ ਮੌਕੇ ਡਾ. ਚਾਰੂਮਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕੀ ਵਿਦਿਆਰਥੀ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਮੁੱਖ ਭੁਮਿਕਾ ਨਿਭਾਉਂਦੇ ਹਨ। ਉਨ੍ਹਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਲੋਕਤੰਤਰ ਦੀ ਸਫ਼ਲਤਾ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ। ਉਨ...
ਸੀ ਵਿਜਲ ਤੇ ਆਈਆਂ ਸ਼ਿਕਾਇਤਾਂ ਦਾ ਔਸਤ 25 ਮਿੰਟ ਵਿੱਚ ਕੀਤਾ ਨਿਪਟਾਰਾ

ਸੀ ਵਿਜਲ ਤੇ ਆਈਆਂ ਸ਼ਿਕਾਇਤਾਂ ਦਾ ਔਸਤ 25 ਮਿੰਟ ਵਿੱਚ ਕੀਤਾ ਨਿਪਟਾਰਾ

Punjab
ਫਾਜ਼ਿਲਕਾ, 15 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦੇ ਤਹਿਤ ਸੀ ਵਿਜਲ ਮੋਬਾਈਲ ਐਪ ਸ਼ੁਰੂ ਕੀਤੀ ਗਈ ਹੈ। ਇਸ ਐਪ ਰਾਹੀਂ ਲੋਕ ਆਦਰਸ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਆਨਲਾਈਨ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਐਪ ਰਾਹੀਂ ਜੋ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਉਸ ਦਾ ਨਿਪਟਾਰਾ 100 ਮਿੰਟ ਦੇ ਅੰਦਰ ਅੰਦਰ ਕਰਨਾ ਹੁੰਦਾ ਹੈ ਪਰ ਫਾਜ਼ਿਲਕਾ ਜਿਲਾ ਰਿਕਾਰਡ 25 ਮਿਨਟ 40 ਸੈਕਿੰਡ ਦੀ ਔਸਤ ਦਰ ਤੇ ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੀ ਵਿਜਲ ਐਪ ਰਾਹੀਂ ਕੁੱਲ 30 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਪਰ ਇਹਨਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਸਬੰਧ ਚੋਣਾਂ ਨਾਲ ਨਾ ਹੋਣ ਕਰਕੇ ਡਰੋਪ ਕਰ ਦਿੱਤੀਆਂ ਗਈਆਂ ਅਤੇ 17 ਸ਼ਿਕਾਇਤਾਂ ਚੋਣਾਂ ਨਾਲ ਸੰਬੰਧਿਤ ਹੋਣ ਕਰਕੇ ਯੋਗ ਪਾਈਆਂ ਗਈਆਂ, ਜਿਨਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਅਬੋਹਰ ਵਿਧਾਨ ਸਭਾ ਹਲਕੇ...