Shadow

Author: admin

ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ-ਜ਼ਿਲ੍ਹਾ ਚੋਣ ਅਫ਼ਸਰ

ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ-ਜ਼ਿਲ੍ਹਾ ਚੋਣ ਅਫ਼ਸਰ

Punjab
ਮਾਨਸਾ, 15 ਅਪ੍ਰੈਲ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਸੈਕਟਰ ਅਫ਼ਸਰਾਂ ਪੀ.ਏ.ਐਮ.ਐਸ. ਦੇ ਟੈਕਨੀਕਲ ਸਟਾਫ ਦੀ ਆਨਲਾਈਨ ਸਿਖਲਾਈ ਕਰਵਾਈ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪੀ.ਏ.ਐਮ.ਐਸ. ਦੀ ਵੱਖ ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਹੋਵੇਗੀ। ਇਹ ਪ੍ਰਣਾਲੀ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮੌਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਵੇਗੀ। ਉਨ੍ਹਾਂ ਦੱਸਿ...
ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਿਦਿਆਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਈਜ਼ਰਾਂ ਨੂੰ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ ਦੀ ਦਿੱਤੀ ਗਈ ਸਿਖਲਾਈ

ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਿਦਿਆਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਈਜ਼ਰਾਂ ਨੂੰ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ ਦੀ ਦਿੱਤੀ ਗਈ ਸਿਖਲਾਈ

Punjab
ਫਿਰੋਜ਼ਪੁਰ 15 ਅਪ੍ਰੈਲ 2024.....                    ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਿਦਿਆਂ ਆਨਲਾਈਨ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਈਜ਼ਰਾਂ ਨੂੰ ਪੀ.ਏ.ਐੱਮ.ਐੱਸ (ਪੋਲ ਐਕਟੀਵਿਟੀ ਮੋਨੀਟਰਿੰਗ ਸਿਸਟਮ) ਦੀ ਸਿਖਲਾਈ ਦਿੱਤੀ ਗਈ। ਜਿਸ ਵਿੱਚ ਚੋਣਾਂ ਵਾਲੇ ਦਿਨ ਦਾ ਵੇਰਵਾ ਅਤੇ ਕਾਰਵਾਈ ਸਹੀ ਤਰੀਕੇ ਨਾਲ ਕਰਨ ਬਾਰੇ ਸੰਖੇਪ ਸਹਿਤ ਜਾਣਕਾਰੀ ਦਿੱਤੀ ਗਈ।           ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਚੋਣ ਅਮਲੇ ਨੂੰ ਲੋਕ ਸਭਾ ਚੋਣਾਂ ਨੂੰ ਸਫਲਤਾਪੂਰਵਕ ਤੇ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਲਗਾਤਾਰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ। ਇਸ ਉਪਰੰਤ ਡੀ.ਆਈ.ਓ ਅਨਿਲ ਪਲਟਾ ਅਤੇ ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ ਨੇ ਸਮੂਹ ਸੈਕਟਰ ਸੁਪਰਵਾਈਜ਼ਰ ਨੂੰ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਹੋਰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਇਹ ਸਿਸਟਮ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ...
ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ

Punjab
ਮਾਨਸਾ, 15 ਅਪ੍ਰੈਲ: ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਵਿਚ ਸਕੂਲ ਅਤੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵਾਹਨਾਂ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹਿਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਲੇਡੀਜ਼ ਅਟੈਂਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਅਹਿਮ ਹੈ, ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਜ਼ਿਲ੍ਹ...
ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ

Punjab
ਮੋਗਾ, 15 ਅਪ੍ਰੈਲ: ਜ਼ਿਲ੍ਹਾ ਮੋਗਾ ਵਿੱਚ ਵੋਟ ਫੀਸਦੀ ਨੂੰ ਹਰ ਹੀਲੇ 70 ਤੋਂ ਪਾਰ ਕਰਨ ਲਈ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.ਜ਼ ਸਬੰਧਤ ਵਿਭਾਗਾਂ ਨਾਲ ਇੱਕਜੁੱਟ ਹੋ ਕੇ ਕੰਮ ਕਰਨ। ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ਼ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ।  ਸਵੀਪ ਗਤੀਵਿਧੀਆਂ ਨੂੰ ਇਸੇ ਤਰ੍ਹਾਂ ਹੀ ਪੂਰੇ ਉਤਸ਼ਾਹ ਨਾਲ ਜਾਰੀ ਰੱਖਿਆ ਜਾਵੇ।ਦਿਵਿਆਂਗਜਨ, ਬਜ਼ੁਰਗ ਤੇ ਮਹਿਲਾ ਵੋਟਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਕਿਉਂਕਿ ਇਹ ਤਿੰਨੋਂ ਵਰਗ ਵੋਟ ਫੀਸਦੀ ਵਿੱਚ ਵਾਧਾ ਕਰਨ ਲਈ ਅਹਿਮ ਰੋਲ ਅਦਾ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਲੋਕ ਸਭਾ ਚੋਣਾਂ-2024 ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ -ਕ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਚ ਤਿਮਾਹੀ ਮੀਟਿੰਗ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਚ ਤਿਮਾਹੀ ਮੀਟਿੰਗ ਦਾ ਆਯੋਜਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ: ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ੍ਰੀ ਹਰਪਾਲ ਸਿੰਘਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਸ੍ਰੀ ਇੰਦਰ ਪਾਲ, ਸੀ.ਐਮ.ਐਫ.ਓ. ਐਸ.ਏ.ਐਸ. ਨਗਰ, ਸ਼੍ਰੀਮਤੀ ਜਯੋਤੀ ਯਾਦਵ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸ਼੍ਰੀ ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ ਅਤੇ ਸ੍ਰੀ ਐਸ.ਕੇ. ਸਿਨਹਾ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿ...
ਪੀਏਐਮਐਸ ਐਪ ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਦਿੱਤੀ ਸਿਖਲਾਈ

ਪੀਏਐਮਐਸ ਐਪ ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਦਿੱਤੀ ਸਿਖਲਾਈ

Punjab
ਫਾਜ਼ਿਲਕਾ 15 ਅਪ੍ਰੈਲ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਅੱਜ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਇਜਰਾਂ ਨੂੰ ਪੋਲ ਡੇਅ ਮੋਨਟਰਿੰਗ ਸਿਸਟਮ (ਪੀਏਐਮਐਸ) ਐਪ ਸਬੰਧੀ ਆਨਲਾਈਨ ਸਿਖਲਾਈ ਦਿੱਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਸੀ ਸਿਬਨ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਤਕਨੀਕੀ ਕਾਰਜਪ੍ਰਣਾਲੀ ਹੈ ਜਿਸ ਰਾਹੀਂ ਸਾਰੀ ਚੋਣ ਪ੍ਰਕ੍ਰਿਆ ਦੀ ਨਾਲੋਂ ਨਾਲ ਨਿਗਰਾਨੀ ਸੰਭਵ ਹੋ ਸਕੇਗੀ। ਸਥਾਨਕ ਪੱਧਰ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਨੇ ਸਾਰੇ ਸੈਕਟਰ ਸੁਪਰਵਾਈਜਰਾਂ ਨੂੰ ਕਿਹਾ ਕਿ ਇਸ ਸਿਖਲਾਈ ਨਾਲ ਉਹ ਇਸ ਨਵੀਂ ਐਪ ਦੀ ਕਾਰਜ ਪ੍ਰਣਾਲੀ ਬਾਰੇ ਜਾਣ ਸਕਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਐਪ ਰਾਹੀਂ ਪੋਲਿੰਗ ਪਾਰਟੀਆਂ ਦੀ ਰਵਾਨਗੀ ਤੋਂ ਲੈਕੇ ਮਤਦਾਨ ਤੋਂ ਬਾਅਦ ਈਵੀਐਮ ਮਸ਼ੀਨਾਂ ਦੇ ਵਾਪਿਸ ਜਮਾਂ ਹੋਣ ਤੱਕ ਸਾਰੀ ਪ੍ਰਕ੍ਰਿਆ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਹਰੇਕ ਪੜਾਅ ਦੀ ਜਾਣਕਾਰੀ ਸੁਪਰਵਾਈਜਰ ਵੱਲੋਂ ਅਪਲੋਡ ਕੀਤੀ ਜਾਵੇਗੀ। ਇਸ ਰਾਹੀਂ ਮਤਦਾਨ ਵਾਲੇ ਦਿਨ ਹਰੇਕ ਦੋ ਘੰਟੇ ਬਾਅਦ ਕਿੰਨੇ ਫੀਸਦੀ ਮਤਦਾਨ ਹੋ ਗਿਆ ਅਤੇ ਕਿੰਨੇ ਲੋਕ ਵੋਟ ਪਾ ਚੁੱਕੇ ਹ...
ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 80 ਫੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ-78 ਮੁਹਾਲੀ ਤੋਂ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਕਈ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਇਸ ਦੀ ਨਿਰੰਤਰਤਾ ਵਿੱਚ, ਇੱਕ ਮੈਰਾਥਨ ਦੌੜ ਦੀ ਯੋਜਨਾ ਬਣਾਈ ਗਈ ਹੈ ਜੋ ਸਵੇਰ ਦੇ ਸਮੇਂ ਵਿੱਚ 1.6 ਕਿਲੋਮੀਟਰ ਦੀ ਦੂਰੀ ਨੂੰ ਤੈਅ ਕਰੇਗੀ। ਉਨ੍ਹਾਂ ਨੇ ਮਹਿਲਾ ਵੋਟਰਾਂ, ਖਾਸ ਕਰਕੇ ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਅੱਗੇ ਆਉਣ ਅਤੇ ਇਸ ਜਾਗਰੂਕਤਾ ਗਤੀਵਿਧੀ ਦਾ ਹਿੱਸਾ ਬਣਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੈਰਾਥਨ ਲਈ ਇਕੱਠੇ ਹੋਣ ਦਾ ਸਮਾਂ ਸਵੇਰੇ 6:00 ਵਜੇ ਹੈ ਜਦਕਿ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਤੋਂ ਮੈਰਾਥਨ ਸ਼ੁਰੂ ਹੋਣ ਦਾ ਸਮਾਂ ਸਵੇਰੇ 6:30 ਵਜੇ ਹੈ। ਡਿਪਟੀ ਕਮਿਸ਼ਨ...
ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਦੀ ਆਮਦਨ ਚ ਵਾਧਾ ਕਰਨ ਲਈ ਹੰਭਲੇ ਜਾਰੀ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਦੀ ਆਮਦਨ ਚ ਵਾਧਾ ਕਰਨ ਲਈ ਹੰਭਲੇ ਜਾਰੀ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

Punjab
ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਇਸ ਵਾਰ ਨਵੇਕਲੀ ਪਹਿਲ ਕਰਦਿਆਂ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਵਲੋਂ ਹੱਥੀਂ ਤਿਆਰ ਸ਼ੁੱਧ ਖਾਣ ਵਾਲੇ ਅਤੇ ਪਦਾਰਥਾਂ ਦੀਆਂ 5 ਸਟਾਲਾਂ ਵਿਸਾਖੀ ਮੇਲਾ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਵਾਈਆਂ ਗਈਆਂ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮੈਡਮ ਲਵਜੀਤ ਕਲਸੀ ਨੇ ਸਾਂਝੀ ਕੀਤੀ। ਇਸ ਮੌਕੇ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਤਲਵੰਡੀ ਸਾਬੋ ਵਿਸਾਖੀ ਮੇਲੇ ਵਿੱਚ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ ਤੇ ਖਰੀਦਦਾਰੀ ਵੀ ਕਰਦੇ ਹਨ ਜਿਸ ਫਾਇਦਾ ਇਹਨਾਂ ਔਰਤਾਂ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਇਹ ਉਪਰਾਲਾ ਇਨਾਂ ਔਰਤਾਂ ਦੀ ਆਮਦਨ ਵਿੱਚ ਵਾਧਾ ਕਰਨ ਤੇ ਉਹਨਾਂ ਨੂੰ ਮਾਰਕੀਟਿੰਗ ਸਿਖਾਉਣ ਦੇ ਮਕਸਦ ਨਾਲ ਕੀਤਾ ਗਿਆ ਹੈ ਜੋ ਸਫਲ ਰਿਹਾ। ਉਨਾਂ ਕਿਹਾ ਕਿ ਇਹ ਸਟਾਲਾਂ ਪਿੰਡ ਗਾਟਵਾਲੀ ਤੋਂ ਕਿਰਨ ਆਜੀਵਿਕਾ ਸੈਲਫ਼ ਹੈਲਪ ਗਰੁੱਪ ਦੀ ਮਹਿਲਾ ਉੱਦਮੀ ਕਰਮਜੀਤ ਕੌਰ ਵਲੋਂ ਗੁੜ, ਸ਼ੱਕਰ ਅਤੇ ਕੰਪੋਸਟ ਖਾਦ, ਬਾਬਾ ਢੇਰਾਂ ਵਾਲਾ ਗਰੁੱਪ ਵਲੋਂ ਸ਼ਹਿਦ ਤੇ ਸ਼ਹਿਦ ਤੋਂ...
ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆਂ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ ਹਸਪਤਾਲ

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆਂ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ ਹਸਪਤਾਲ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ । ਉਨ੍ਹਾਂ ਦਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ, ਜਿਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸ...
ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ : ਜਸਪ੍ਰੀਤ ਸਿੰਘ

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ : ਜਸਪ੍ਰੀਤ ਸਿੰਘ

Punjab
ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਚ ਖੱਲਲ ਪੈਦਾ ਹੇਣ ਤੇ ਸਰਕਾਰੀ/ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਹੋਣ ਤੋਂ ਸੁਰੱਖਿਆ ਲਈ ਇਹ ਜ਼ਰੂਰੀ ਹੈ ਕਿ ਕਿਸੇ ਕਿਸਮ ਦਾ ਜਲੂਸ ਕੱਢਣ, ਕੋਈ ਸਮਾਗਮ ਕਰਨ, ਕਿਸੇ ਸਮਾਗਮ ਜਾਂ ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ਤੇ ਮੀਟਿੰਗ ਕਰਨ, ਨਾਹਰੇ ਲਗਾਉਣ, ਅਗੇਤਰੀ ਪ੍ਰਾਵਨਗੀ ਬਗੈਰ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ, ਬਰਛੇ ਭਾਲੇ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਮਾਰੂ ਹਥਿਆਰ ਚੁੱਕਣ, ਚਲਾਉਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ।...