Shadow

Author: admin

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 53 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 53 ਸ਼ਿਕਾਇਤਾਂ : ਜਸਪ੍ਰੀਤ ਸਿੰਘ

Punjab
ਬਠਿੰਡਾ, 15 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 53 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 49 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 4 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ 15 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 28 ਸ਼ਿਕਾਇਤਾ...
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

Punjab
ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 45 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਤੇ 1 ਵਿਦਿਆਰਥੀ ਦਾ ਨਵਾਂ ਵੋਟ ਰਜਿਸਟਰਡ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।...
ਟ੍ਰੈਫਿਕ ਦੇ ਨਿਯਮ ਦੱਸਣ  ਬਾਰੇ  ਕੀਤਾ ਗਿਆ ਸੈਮੀਨਾਰ

ਟ੍ਰੈਫਿਕ ਦੇ ਨਿਯਮ ਦੱਸਣ ਬਾਰੇ ਕੀਤਾ ਗਿਆ ਸੈਮੀਨਾਰ

Punjab
ਅੰਮ੍ਰਿਤਸਰ 15 ਅਪ੍ਰੈਲ 2024:---ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸਨਰੇਟ ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ  ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਬੀਤੇ ਦਿਨੀਂ ਮੋਹਿੰਦਰਗੜ੍ਹ ਹਰਿਆਣਾ ਵਿਚ ਹੋਏ ਸਕੂਲ ਬੱਸ ਦਾ ਐਕਸੀਡੈਂਟ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਐਜੂਕੇਸਨ ਸੈੱਲ ਵੱਲੋ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਸਕੂਲੀ ਬੱਚਿਆ ਅਤੇ ਸਕੂਲੀ ਵੈਨ ਡਰਾਈਵਰਾ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ ਉਹਨਾਂ ਨੂੰ ਟ੍ਰੈਫਿਕ ਰੂਲਜ ਫੋਲੋ ਕਰਨ ਲਈ ਪ੍ਰੇਰਿਤ ਕੀਤਾ ਗਿਆ, ਸੀਟ ਬੈਲਟ, ਸਰਾਬ ਪੀ ਕੇ ਗੱਡੀ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ, ਅਨਸਕਿਲਡ ਡ੍ਰਾਈਵਿੰਗ ਕਾਰਨ ਹੁੰਦੇ ਐਕਸੀਡੈਂਟਾਂ ਬਾਰੇ ਜਾਗਰੂਕ ਕੀਤਾ ਗਿਆ, ਰੈਡ ਲਾਈਟ ਜੰਪ ਨਾ ਕਰਨਾ, ਹਮੇਸਾ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾ, ਵਹੀਕਲ ਚਲਾਉਂਦੇ ਸਮੇ ਮੋਬਾਇਲ ਫੋਨ ਦੀ ਵਰਤੋਂ ਨਹੀ ਕਰਨੀ ਅਤੇ ਟੂ ਵੀਲਰ ਚਲਾਉਂਦੇ ਸਮੇ ਹਮੇਸਾ ਹੈਲਮੇਟ ਪਾ ਕੇ ਵਹੀਕਲ ਚਲਾਉਣ ਬਾਰੇ ਪ੍ਰੇਰਿਤ ਕੀਤਾ, ਫੋਰ ਵੀਲਰ ਚਲਾਉਂਦੇ ਸਮੇ ਹਮੇਸ...
ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ

ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ

Punjab
ਅੰਮਿ੍ਰਤਸਰ 15 ਅਪ੍ਰੈਲ 2024 :--ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਰਾਦਪੁਰਾ ਸਮੇਤ ਕਈ ਸਕੂਲਾਂ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਸਾਈਕਲ ਰੈਲੀ ਅਲਗ-ਅਲਗ ਪਿੰਡਾ ਅਤੇ ਕਸਬਿਆਂ ਵਿੱਚੋਂ ਗੁਜਰਦੀ ਹੋਈ ਆਮ ਵੋਟਰਾਂ ਨੂੰ 1 ਜੂਨ ਨੂੰ  ਆਪਣੇ ਵੋਟ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਕਰਨ ਦਾ ਸੰਦੇਸ਼ ਦੇ ਰਹੀ ਸੀ।  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰ...
ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ

ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ

Punjab
 ਅੰਮਿ੍ਰਤਸਰ 15 ਅਪ੍ਰੈਲ 2024:---ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ. ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ। ਰੰਗਕਰਮੀ ਸ਼੍ਰੀ ਦਲਜੀਤ ਸੋਨਾ ਦੁਆਰਾ ਨਿਰਦੇਸ਼ਿਤ ਇਸ ਨਾਟਕ ਦਾ ਮੁੱਖ ਟੀਚਾ ਆਮ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਨਾਟਕ ਵਿੱਚ ਕੰਮ ਕਰਦੇ ਅਦਾਕਾਰਾਂ ਨੇ ਆਪਣੀ ਬੇਹਤਰੀਨ ਅਦਾਕਾਰੀ ਨਾਲ ਮੌਕੇ ਤੇ ਮੌਜੂਦ ਆਮ ਲੋਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਰੰਗਕਰਮੀ ਸ਼੍ਰੀ ਦਲਜੀਤ ਸੋਨਾ ਨੇ ਕਿਹਾ ਕਿ ਕਿਸੇ ਵੀ ਗੰਭੀਰ ਮੁੱਦੇ ਤੇ ਆਮ ਲੋਕਾਂ ਤੱਕ ਗੱਲ ਪਹੁੰਚਾਉਣ ਦਾ ਰੰਗਮੰਚ ਅੱਜ ਵੀ ਸੱਭ ਤੋਂ ਵਧੀਆ ਅਤੇ ਅਸਾਨ ਸਾਧਨ ਹੈ। ਉਹਨਾਂ ਕਿਹਾ ਕਿ ...
ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ ’ਕਾਇਮ – ਡਿਪਟੀ ਕਮਿਸ਼ਨਰ

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ ਸਥਾਨ ’ਕਾਇਮ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 15 ਅਪੈ੍ਰਲ 2024-- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.94 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ  ਸਥਾਨ ਤੇ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਤੁਹਾਡੇ ਦੁਆਰਾ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਵੱਡੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ। ਜਿਸ ਨਾਲ ਆਪਣਾ ਜਿਲ੍ਹਾ ਰਾਜ ਭਰ ਵਿੱਚ ਪਹਿਲੇ ਨੰਬਰ ’ਤੇ  ਮੁੜ ਅਪਣਾ ਸਥਾਨ ਕਾਇਮ ਰੱਖ ਸਕਿਆ ਹੈ। ਉਨਾਂ ਕਿਹਾ ਕਿ ਇਸ ਪੱਧਰ ’ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਜਿਆਦਾ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ।  ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ...
ਬੌਧਿਕ ਅਸਮਰੱਥਾ ਵਾਲੀਆਂ ਬੱਚੀਆਂ ਨੇ ਕੀਤਾ ਸੰਸਥਾ ਦਾ ਨਾਮ ਰੋਸ਼ਨ

ਬੌਧਿਕ ਅਸਮਰੱਥਾ ਵਾਲੀਆਂ ਬੱਚੀਆਂ ਨੇ ਕੀਤਾ ਸੰਸਥਾ ਦਾ ਨਾਮ ਰੋਸ਼ਨ

Punjab
ਅੰਮ੍ਰਿਤਸਰ, 15 ਅਪ੍ਰੈਲ:--                     ਸੰਸਥਾ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ਹੈ  ਦੀਆਂ ਬੱਚੀਆਂ ਦੇ ਸਭਿਆਾਚਾਰ ਮੁਕਾਬਲੇ ਕਰਵਾਏ ਗਏ।           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ  ਬੌਧਿਕ ਤੌਰ ਤੇ ਅਪਾਹਜ ਬੱਚੀਆਂ ਲਈ ਉਤਰੀ ਜੋਨ ਸਭਿਆਚਰ ਮੁਕਾਬਲਾ (ਉਮੰਗ-2024) ਜੋ ਕਿ ਜੈਮਸ ਕੈਂਬਰਜ ਇੰਟਰਨੈਸ਼ਨਲ ਸਕੂਲ ਹੁਸਿਆਰਪੁਰ ਵਿਖੇ ਕਰਵਾਇਆ ਗਿਆ ਸੀ ਵਿੱਚ ਰਨਰ ਅਪ ਟਰਾਫੀ ਜਿੱਤਣ ’ਤੇ ਮੁਬਾਰਕਬਾਦ ਦਿੱਤੀ ਅਤੇ ਸਹਿਵਾਸਣਾ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਭਵਿੱਖ ਵਿਚ ਹੋਰ ਉਪਲਬਧੀਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ।           ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚੀਆਂ ਵੱਲੋਂ ਗਰੁੱਪ ਡਾਂਸ, ਗਰੁੱਪ ਫੈਸ਼ਨ ਸ਼ੋਅ, ਕੋਰੀਓਗ੍ਰਾਫੀ ਵਿੱਚ ਆਪਣਾ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਸੈਕਿੰਡ ਰਨਰ ਅਪ ਟਰਾਫੀ ਹਾਸਲ ਕੀਤੀ ਹੈ।           ਦੱਸਣਯੌਗ ਹੈ ਕਿ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਸ਼੍...
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 15 ਅਪ੍ਰੈਲ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Punjab
ਲੁਧਿਆਣਾ, 15 ਅਪ੍ਰੈਲ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਗਤੀਵਿਧੀਆਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਸੇ ਵੀ ਚੋਣ-ਸਬੰਧਤ ਗਤੀਵਿਧੀਆਂ ਵਿੱਚ ਬੱਚਿਆਂ ਦੀ ਵਰਤੋਂ 'ਤੇ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਚੋਣ ਮੁਹਿੰਮ ਵਿੱਚ ਸ਼ਾਮਲ ਨਾ ਕਰਨ, ਜਿਸ ਵਿੱਚ ਬੱਚੇ ਨੂੰ ਗੋਦੀ ਚੁੱਕਣਾ, ਬੱਚੇ ਨੂੰ ਵਾਹਨ ਜਾਂ ਰੈਲੀ ਵਿੱਚ ਲਿਜਾਣਾ, ਨਾਅਰੇਬਾਜ਼ੀ ਕਰਨਾ, ਪੋਸਟਰ ਜਾਂ ਪੈਂਫਲਿਟ ਵੰਡਣਾ ਜਾਂ ਚੋਣਾਂ ਨਾਲ ਸਬੰਧਤ ਕੋਈ ਹੋਰ ਸਰਗਰਮੀਆਂ ਸ਼ਾਮਲ ਹੈ। ਸਾਹਨੀ ਨੇ ਸਪੱਸ਼ਟ ਕੀਤਾ ਕਿ ਇਸ ਨੀਤੀ ਦੀ ਕੋਈ ਵੀ ਉਲੰਘਣਾ ਅਪਰਾਧੀਆਂ ਦੇ ਖਿਲਾਫ ਗੰਭੀਰ ਕਾਰਵਾਈ ਨੂੰ ਸੱਦਾ ਦੇਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 24 ਘੰਟਿਆਂ ਦੇ ਅੰਦਰ ਨੋਟਿਸਾਂ ਦਾ ਜਵਾਬ ਦੇਣ ਲਈ ਵੀ ਕਿਹਾ। ਉਨ੍ਹਾਂ ਚੋਣਾਂ ਨਾਲ ਸਬੰਧਤ ਵੱਖ-ਵੱਖ...
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

Punjab
ਲੁਧਿਆਣਾ, 15 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੁਰਾਕ, ਸਿਵਲ ਤੇ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਆਦੇਸ਼ ਦਿੱਤੇ। ਇਸ ਦਾ ਉਦੇਸ਼ ਕਣਕ ਦੀ ਤੁਰੰਤ ਖਰੀਦ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ੍ਹੀ \ਸਲ ਮੰਡੀ ਵਿੱਚ ਆਉਂਦੇ ਸਾਰ ਹੀ ਖ਼ਰੀਦਣ ਲਈ ਸਮੁੱਚੀ ਸਰਕਾਰੀ ਮਸ਼ੀਨਰੀ ਨੂੰ ਸ਼ਾਮਲ ਕਰਕੇ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਇਹ ਯਕੀਨੀ ਬਣਾਉਣ ਲਈ ਇੱਕ ਫੂਲ-ਪਰੂਫ ਵਿਧੀ ਲਾਗੂ ਕੀਤੀ ਜਾਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੀ ਕਾਰਵਾਈ ਦੀ ਨਿਗਰ...