Shadow

Author: admin

ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ

ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ

Punjab
ਚੰਡੀਗੜ੍ਹ, 14 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-VI' ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਗਜ਼ਟਿਡ ਅਫ਼ਸਰਾਂ/ਐਸਐਚਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜਿਟ ਪੁਆਇੰਟਾਂ ਨੂੰ...
ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ

ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ

Punjab
ਲੁਧਿਆਣਾ, 14 ਅਪ੍ਰੈਲ (000) - ਕਿਸਾਨਾਂ ਦੀ ਪੁੱਤਾਂ ਵਾਂਗ ਵਾਲੀ ਪਾਲ੍ਹੀ ਫਸਲ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕਿਸਾਨਾਂ ਵੱਲੋਂ ਲਿਆਂਦੀਆਂ ਫ਼ਸਲਾਂ ਦੇ ਢੇਰਾਂ ਨੂੰ ਢੱਕਣ ਲਈ ਦਾਣਾ ਮੰਡੀਆਂ ਵਿੱਚ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤ ਦੀ ਭਵਿੱਖਬਾਣੀ ਕਾਰਨ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਤੋਂ ਪਹਿਲਾਂ ਅਨਾਜ ਮੰਡੀਆਂ ਵਿੱਚ ਤਰਪਾਲਾਂ ਦੀ ਲੋੜੀਂਦੀ ਉਪਲਬਧਤਾ ਕਰਵਾਈ ਗਈ ਸੀ ਅਤੇ ਮੰਡੀ ਬੋਰਡ ਅਤੇ ਏਜੰਸੀਆਂ ਦੇ ਸਟਾਫ਼ ਨੇ ਕਣਕ ਦੇ ਸਾਰੇ ਢੇਰਾਂ ਨੂੰ ਢੱਕ ਲਿਆ ਸੀ ਅਤੇ ਕਿਸੇ ਵੀ ਕਿਸਮ ਦੇ ਨੁਕਸਾਨ ਤੋਂ ਬਚਣ ਲਈ ਬਾਰਦਾਨੇ ਦੇ ਅਗਾਊਂ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਮੁੱਚੇ ਸਟਾਫ਼ ਦੀਆਂ ...
‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ – ਸਾਕਸ਼ੀ ਸਾਹਨੀ

‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ – ਸਾਕਸ਼ੀ ਸਾਹਨੀ

Punjab
ਲੁਧਿਆਣਾ, 14 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਭਾਈਵਾਲ ਬਣਨਾ ਹੀ ਡਾ.ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਮਹਾਨ ਦੂਰਅੰਦੇਸ਼ੀ, ਮਹਾਨ ਰਾਜਨੇਤਾ ਅਤੇ ਸਮਾਜ ਸੁਧਾਰਕ ਸਨ ਅਤੇ ਉਹ ਸਮਾਜਿਕ ਅਤੇ ਆਰਥਿਕ ਸਮਾਨਤਾ ਵਾਲਾ ਲੋਕਤੰਤਰੀ ਭਾਰਤ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਸਿਧਾਂਤ ਵੋਟ ਦੇ ਅਧਿਕਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਡਾ. ਅੰਬੇਡਕਰ ਦੇ ਫ਼ਲਸਫ਼ੇ ਅਤੇ ਵਿਚਾਰਧਾਰਾ ਨੂੰ ਹਕੀਕਤ ਵਿੱਚ ਉਭਾਰਨ ਦੀ ਲੋੜ ਹੈ ਅਤੇ ਨੈਤਿਕਤਾ ਅਤੇ ਸਮਝਦਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ। ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਨੌਜਵਾਨਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀਆਂ ਖਾਹਿਸ਼...
ਆਰ ਟੀ ਓ ਮੋਗਾ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨ ਚਾਲਕਾਂ ਨੂੰ ਹਦਾਇਤਾਂ ਜਾਰੀ

ਆਰ ਟੀ ਓ ਮੋਗਾ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨ ਚਾਲਕਾਂ ਨੂੰ ਹਦਾਇਤਾਂ ਜਾਰੀ

Punjab
ਮੋਗਾ, 14 ਅਪ੍ਰੈਲ (000) - ਹਰਿਆਣਾ ਦੀ ਸਕੂਲ ਬੱਸ ਹਾਦਸੇ ਵਿੱਚ 6 ਬੱਚਿਆਂ ਦੀਆਂ ਜਾਨਾਂ ਗੁਆਉਣ ਤੋਂ ਬਾਅਦ ਜ਼ਿਲ੍ਹਾ ਮੋਗਾ ਦੇ ਆਰ ਟੀ ਓ ਸ੍ਰ ਸਾਰੰਗਪ੍ਰੀਤ ਸਿੰਘ ਨੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਸੁਰੱਖਿਅਤ ਰੱਖਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ ਤਾਂ ਜੋ ਜ਼ਿਲ੍ਹਾ ਮੋਗਾ ਵਿੱਚ ਕਿਸੇ ਅਣਗਹਿਲੀ ਕਾਰਨ ਕੋਈ ਵੱਡਾ ਸੜਕ ਹਾਦਸਾ ਨਾ ਵਾਪਰੇ ਅਤੇ ਕਿਸੇ ਮਾਸੂਮ ਬੱਚੇ ਦਾ ਨੁਕਸਾਨ ਨਾ ਹੋਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਕੂਲ ਬੱਸ ਲਈ ਫਿਟਨੈਸ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬੱਸ ਡਰਾਈਵਰ ਕੋਲ ਰਜਿਸਟਰਡ ਸੀਟ ਸਮਰੱਥਾ ਤੋਂ ਵੱਧ ਬੱਚੇ ਨਹੀਂ ਹੋਣੇ ਚਾਹੀਦੇ। ਡਰਾਈਵਰ ਤਜ਼ਰਬੇਕਾਰ ਹੋਣ ਦੇ ਨਾਲ ਨਾਲ ਉਸ ਕੋਲ ਵੈਧ ਲਾਇਸੰਸ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਸਪੀਡ ਗਵਰਨਰ ਕੰਮ ਕਰਦਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਹਰ ਸਕੂਲ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਨਹੀਂ ਤਾਂ ਉਸ ਸਕੂਲ ਦੇ ਪ੍ਰਬੰਧਕਾਂ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਵਾਹਨਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਵਾਹਨ ਚਾਲਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸੇਫ ਸਕੂਲ ਵ...
ਡਿਪਟੀ ਕਮਿਸ਼ਨਰ ਨੇ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦੇ ਮੈਚਾਂ ਦਾ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦੇ ਮੈਚਾਂ ਦਾ ਕੀਤਾ ਉਦਘਾਟਨ

Punjab
ਅੰਮ੍ਰਿਤਸਰ 14 ਅਪ੍ਰੈਲ 2024 ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤੑਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਸੀ , ਜਿਸਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਉਦਘਾਟਨ ਕੀਤਾ ਅਤੇ ਦਸਿਆ ਕਿ 15 ਅਪ੍ਰੈਲ ਤੋਂ ਗਾਂਧੀ ਗਰਾਊਂਡ ਵਿਖੇ ਮੈਚ ਸ਼ੁਰੂ ਹੋ ਜਾਣਗੇ ਅਤੇ ਇਹ ਮੈਚ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਦੇ ਨਾਲੑਨਾਲ ਪੰਜਾਬ ਦੀਆਂ ਸਥਾਨਕ ਟੀਮਾਂ ਅਤੇ ਅਕੈਡਮੀਆਂ ਨੂੰ ਸੱਦਾ ਦਿੱਤਾ ਸੀ ਜੋ ਕਿ ਇਸ ਖੇਤਰ ਦੇ ਖਿਡਾਰੀਆਂ ਲਈ ਇੱਕ ਵਧੀਆ ਐਕਸਪੋਜਰ ਹੋਵੇਗਾ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੋਂ 24 ਅਪ੍ਰੈਲ 2024 ਤੱਕ ਗਾਂਧੀ ਮੈਦਾਨ ਵਿੱਚ ਇਹ ਟੂਰਨਾਮੈਂਟ ਹੋਵੇਗਾ । ਉਨ੍ਹਾ ਦਸਿਆ ਕਿ ਇਸ ਤੋਂ ਇਲਾਵਾਂ ਅਮਨਦੀਪ ਕ੍ਰਿਕੇਟ ਅਕੈਡਮੀ ਵਿਖੇ ਜੂਨੀਅਰ ਖਿਡਾਰੀਆ ਦੇ ਮੈਚ ਹੋਣਗੇ ਜਿਸ ਵਿਚ ਮਦਨ ਲਾਲ ਕ੍ਰਿਕਟ ਅਕੈਡਮੀ ਦਿੱਲੀ, ਲੁਧਿਆਣਾ ਦੀਆ ਟੀਮਾਂ ਦੇ ਮੈਚ ਹੋਣਗੇ।ਟੂਰਨਾਮੈਂਟ ਵਿੱਚ...
ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ: ਡੀ ਸੀ ਆਸ਼ਿਕਾ ਜੈਨ

ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ: ਡੀ ਸੀ ਆਸ਼ਿਕਾ ਜੈਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਚੋਣਾਂ ਨਾਲ ਸਬੰਧਤ  ਹੋਰਡਿੰਗਜ਼/ਪੋਸਟਰਾਂ/ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ ਦਰਜ ਹੋਣੀ ਚਾਹੀਦੀ ਹੈ। ਸਥਾਨਕ ਸਵੈ-ਸਰਕਾਰ/ਮਿਉਂਸੀਪਲ ਅਥਾਰਟੀਆਂ ਦੁਆਰਾ ਨਿਯੰਤਰਿਤ ਸਾਈਟਾਂ 'ਤੇ ਚੋਣਾਂ ਨਾਲ ਸਬੰਧਤ ਹੋਰਡਿੰਗਜ਼ ਬਾਰੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਹੋਰਡਿੰਗਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਨੂੰ ਵੱਖ-ਵੱਖ ਪ੍ਰਤੀਬੇਨਤੀਆਂ ਪ੍ਰਾਪਤ ਹੋਈਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਸਥਾਨਕ ਸਵੈ-ਸਰਕਾਰ/ਮਿਉਂਸੀਪਲ ਅਥਾਰਟੀਆਂ ਦੁਆਰਾ ਨਿਯੰਤਰਿਤ ਹੋਰਡਿੰਗ ਸਥਾਨਾਂ ਤੇ, ਪ੍ਰਿੰਟਰ ਜਾਂ ਪ੍ਰਕਾਸ਼ਕ ਦੀ ਪਛਾਣ ਤੋਂ ਬਿਨਾਂ ਹੋਰਡਿੰਗ ਦੇਖੇ ਗਏ ਹਨ। ਚੋਣ ਕਮਿਸ਼ਨ ਨੇ ਅੱਗੇ ਕਿਹਾ ਹੈ ਕਿ ਪ੍ਰਿੰਟ ਮੋਡ ਵਿੱਚ, ਪ੍ਰਚਾਰ ਖੇਤਰ ਵਿੱਚ ਲੋਕ ਪ੍ਰਤੀਨਿਧ ਐਕਟ 1951 ਅਤੇ ਆਦਰਸ...
ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ  ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ

ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ

Punjab
ਮਾਨਸਾ, 14 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਡਾ. ਅੰਬੇਡਕਰ ਯੂਥ ਕਲੱਬ, ਮਾਨਸਾ ਵੱਲੋਂ ‘ਗਿਆਨ ਦਿਵਸ’ ਦੇ ਤੌਰ ’ਤੇ ਸ਼ਾਂਤੀ ਭਵਨ ਮਾਨਸਾ ਵਿਖੇ ਮਨਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਮੁੱਖ ਮਹਿਮਾਨ ਵਜ਼ੋਂ ਸ਼ਾਮਿਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਹਾਜ਼ਰੀਨ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 133ਵੇਂ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਕ ਸਾਧਾਰਨ ਪਰਿਵਾਰ ’ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦੇ ਬਾਵਜੂਦ ਆਪਣੀ ਲਿਆਕਤ, ਮਿਹਨਤ ਅਤੇ ਲਗਨ ਸਦਕਾ ਇੱਕ ਉੱਘੇ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆ ਭਰ ’ਚ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਲਈ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਜਰੀਏ ਸਾਰੇ ਭਾਰਤ ਵਾਸੀਆਂ ਨੂੰ ਵੋਟ ਦਾ ਅਧਿਕਾ...
ਏ.ਡੀ.ਸੀ. ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ, 2024:  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ. ਨੰਬਰ 51, ਦੂਜੀ ਮੰਜਿਲ, ਫੇਸ-5, ਮੋਹਾਲੀ, ਦੀ ਮਾਲਕਣ ਸ੍ਰੀਮਤੀ ਅਮਿਤਾ ਗੋਇਲ ਪਤਨੀ ਸ੍ਰੀ ਮੋਹਨ ਲਾਲ ਗੋਇਲ ਮਕਾਨ ਨੰਬਰ 440, ਗਲੀ ਨੰਬਰ 03, ਵਾਰਡ ਨੰਬਰ 03, ਵੀਰ ਨਗਰ, ਫਿਰੋਜ਼ਪੁਰ, ਹਾਲ ਵਾਸੀ ਮਕਾਨ ਨੰਬਰ 2056, ਫੇਜ-10, ਸੈਕਟਰ-64, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ ਨੰਬਰ 310/ਆਈ.ਸੀ. ਮਿਤੀ 29-05-2019 ਜਾਰੀ ਕੀਤਾ ਗਿਆ ਹੈ। ਜਿਸ ਦੀ ਮਿਆਦ ਮਿਤੀ 28-05- 2024 ਤੱਕ ਹੈ। ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾਂ ਕਰਨ ਲਈ ਪੱਤਰ ਮਿਤੀ 28...
ਏ.ਡੀ.ਸੀ. ਵੱਲੋਂ ਮੈਸਰਜ ਬਰਾਈਟ ਵੇਅ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸਰਜ ਬਰਾਈਟ ਵੇਅ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ, 2024:  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਬਰਾਈਟ ਵੇਅ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਬਰਾਈਟ ਵੇਅ ਕੰਸਲਟੈਂਟਸ ਫਰਮ ਐਸ.ਸੀ.ਓ. ਨੰਬਰ 12-13, ਪਹਿਲੀ ਮੰਜਿਲ, ਮੰਡੀ ਬੋਰਡ, ਫੇਜ-11, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਸ੍ਰੀ ਮਿਸ ਸਿਮਰਨਜੀਤ ਕੌਰ ਪੁੱਤਰੀ ਸ੍ਰੀ ਗੁਲਾਬ ਸਿੰਘ ਵਾਸੀ, ਪਿੰਡ ਮਾਣਕਪੁਰ, ਤਹਿਸੀਲ-ਰਾਜਪੁਰਾ, ਜਿਲ੍ਹਾ ਪਟਿਆਲਾ ,ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ ਨੰਬਰ 229/ਆਈ.ਸੀ. ਮਿਤੀ 31-10-2018 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 30-10-2023 ਨੂੰ ਖਤਮ ਹੋ ਚੁੱਕੀ ਹੈ। ਲਾਇਸੰਸੀ ਨੇ ਆਪਣੇ ਪੱਤਰ ਮਿਤੀ 21-01-2020 ਰਾਹੀਂ ਆਪਣਾ ਦਫਤਰੀ ਪਤਾ ਬਰਾਈਟ ਵੇਅ ਫਰਮ, ਐਸ.ਸੀ.ਓ. ਨੰਬਰ 12-13, ...
ਅੰਬੇਡਕਰ ਨਵਯੁਵਕ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੀ 133ਵੀਂ ਜਯੰਤੀ ‘ਤੇ ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ

ਅੰਬੇਡਕਰ ਨਵਯੁਵਕ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੀ 133ਵੀਂ ਜਯੰਤੀ ‘ਤੇ ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ

Punjab
ਲੁਧਿਆਣਾ: ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 133ਵੇਂ ਜਨਮ ਦਿਨ ਮੌਕੇ ਅੰਬੇਡਕਰ ਨਵਯੁਕਤ ਦਲ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਡਾ: ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸਾ ਨਗਰੀ ਪੁਲੀ ਤੋਂ ਸ਼ੁਰੂ ਹੋ ਕੇ ਚਰਚ ਚੌਂਕ, ਸੀ.ਐਮ.ਸੀ ਹਸਪਤਾਲ ਚੌਂਕ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਥਾਨ ਸਿੰਘ ਚੌਂਕ, ਡਵੀਜ਼ਨ ਨੰਬਰ 3, ਅਹਾਤਾ ਸ਼ੇਰ ਜੰਗ, ਖਵਾਜਾ ਚੌਂਕ, ਨਿੰਮ ਵਾਲਾ ਚੌਂਕ, ਸੁਭਾਨੀ ਬਿਲਡਿੰਗ, ਫੀਲਡ ਗੰਜ, ਜਗਰਾਉਂ ਪੁਲ, ਪੁਰਾਣੀ ਜੀ.ਟੀ ਰੋਡ, ਘੰਟਾ ਘਰ ਚੌਕ, ਮਾਤਾ ਰਾਣੀ ਚੌਕ, ਚਾਂਦ ਸਿਨੇਮਾ, ਸਲੇਮ ਟਾਬਰੀ ਤੋਂ ਹੁੰਦੀ ਹੋਈ ਜਲੰਧਰ ਬਾਈਪਾਸ ਸਥਿਤ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਸਮਾਪਤ ਹੋਈ। ਇਸ ਤੋਂ ਪਹਿਲਾਂ, ਸ਼ੋਭਾ ਯਾਤਰਾ ਦੀ ਸ਼ੁਰੂਆਤ ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਦੇ ਆਯੋਜਨ ਨਾਲ ਹੋਈ। ਜਿੱਥੋਂ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਵੱਡੀ ਗਿਣਤੀ ਵਿਚ ਲੋਕ ਬੈਂਡ ਵਾਜਿਆਂ, ਘੋੜਾ ਗੱਡੀਆਂ, ਟਰੈਕਟਰ ਟਰਾਲੀਆਂ, ਆਟੋ ਰਿਕਸ਼ਾ ਆਦਿ ਵਾਹਨਾਂ 'ਤੇ ਸਵਾਰ ...