Monday, September 14
Shadow

Author: admin

राज्यपाल ने लुधियाना स्थित स्वामी विवेकानंद मेडिटेशन पिरामिड का दौरा किया

राज्यपाल ने लुधियाना स्थित स्वामी विवेकानंद मेडिटेशन पिरामिड का दौरा किया

himachal news
राज्यपाल कविन्द्र गुप्ता ने आज पंजाब के लुधियाना स्थित स्वामी विवेकानंद मेडिटेशन पिरामिड का दौरा किया और शारीरिक स्वास्थ्य, मानसिक शांति तथा आध्यात्मिक विकास को बढ़ावा देने में योग और ध्यान की परिवर्तनकारी भूमिका पर बल दिया। इस अवसर पर राज्यपाल ने कहा कि आज की तेज-रफ्तार और तनावपूर्ण जीवनशैली में योग और ध्यान न केवल अच्छे स्वास्थ्य को बनाए रखने के लिए महत्वपूर्ण हैं, बल्कि संतुलित, सकारात्मक और सार्थक जीवन जीने के लिए भी अत्यंत प्रभावी साधन हैं। उन्होंने कहा कि योग शरीर को स्वस्थ, ऊर्जावान और रोगमुक्त रखने में सहायता करता है, जबकि ध्यान मन को शांत, एकाग्र और तनावमुक्त बनाए रखता है। दोनों मिलकर आंतरिक संतुलन और समग्र कल्याण का मार्ग प्रशस्त करते हैं। राज्यपाल ने कहा कि भारत ऋषियों, योगियों और आध्यात्मिक परंपराओं की पावन भूमि रहा है। उन्होंने प्रधानमंत्री नरेंद्र मोदी की सराहना करते हुए कह...
राज्यपाल ने माता वैष्णो देवी मंदिर में पूजा-अर्चना की

राज्यपाल ने माता वैष्णो देवी मंदिर में पूजा-अर्चना की

himachal news
राज्यपाल कविन्द्र गुप्ता ने आज जम्मू के कटरा स्थित माता वैष्णो देवी मंदिर में पूजा-अर्चना की। इस अवसर पर लेडी गवर्नर बिंदु गुप्ता भी उपस्थित थीं। राज्यपाल ने हिमाचल प्रदेश तथा देशवासियों की शांति, समृद्धि, प्रगति एवं खुशहाली के लिए प्रार्थना की। उन्होंने देश में आपसी सद्भाव, एकता और निरंतर विकास की कामना करते हुए माता वैष्णो देवी से सभी नागरिकों के सुखद जीवन के लिए कामना की।...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

breaking news
ਚੰਡੀਗੜ੍ਹ/ਐਸ.ਏ.ਐਸ. ਨਗਰ, 13 ਜੂਨ: ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਸ਼ਾਨਦਾਰ ਉਪਲਬਧੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸੰਸਥਾ ਦੀ ਵੱਧ ਰਹੀ ਭੂਮਿਕਾ ਨੂੰ ਦਰਸਾਉਂਦੀ ਹੈ। ਆਈ.ਐਮ.ਏ. ਦੇਹਰਾਦੂਨ ਵਿਖੇ 158ਵੇਂ ਰੈਗੂਲਰ ਕੋਰਸ ਪਾਸਿੰਗ ਆਊਟ ਪਰੇਡ ਵਿੱਚ ਚਾਰ ਐਮ.ਆਰ.ਐਸ.ਐਫ.ਪੀ.ਆਈ. ਕੈਡੇਟਾਂ ਨੂੰ ਫ਼ੌਜ ਵਿੱਚ ਕਮਿਸ਼ਨ ਮਿਲਿਆ ਹੈ, ਜਿਸਦੀ ਸਮੀਖਿਆ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤੀ ਗਈ, ਜੋ ਹਥਿਆਰਬੰਦ ਸੈਨਾਵਾਂ ਦੀ ਸੁਪਰੀਮ ਕਮਾਂਡਰ ਵੀ ਹਨ। ਨਵੇਂ ਫ਼ੌਜ ਅਧਿਕਾਰੀਆਂ ਵਿੱਚ ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਸ਼ਾਮਲ ਹਨ, ਜਿਸਦੇ ਪਿਤਾ ਇੱਕ ਵਪਾਰੀ ਅਤੇ ਮਾਤਾ ਸਿਹਤ ਵਿਭਾਗ ਵਿੱਚ ਸਟਾਫ਼ ਨਰਸ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸੇ ਤਰ੍ਹਾਂ ਮੋਹਾਲੀ ਤੋਂ ਅਭੈ ਸਿੰਘ ਰਾਘਵ ਫੌਜ ਅਧਿਕਾਰੀ ਬਣੇ ਹਨ...
ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 144ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,630 ਹੋ ਗਈਆਂ। ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

hot news
ਚੰਡੀਗੜ੍ਹ/ਜਲੰਧਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸ...
ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

hot news
ਚੰਡੀਗੜ੍ਹ/ਗੜ੍ਹਸ਼ੰਕਰ, 13 ਜੂਨ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ। ਡਿਪ...
ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

hot news
ਚੰਡੀਗੜ੍ਹ, 13 ਜੂਨ 2026- ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ (ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ) ਮੌਕੇ ਪੰਜਾਬ ਦੀ 1076 ਡੋਰਸਟੈਪ ਗਵਰਨੈਂਸ ਪਹਿਲ ਬਜ਼ੁਰਗਾਂ ਦੀ ਭਲਾਈ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪਹਿਲ ਵਜੋਂ ਉੱਭਰ ਰਹੀ ਹੈ। ਇਹ ਪਹਿਲ ਪੈਨਸ਼ਨਾਂ, ਸਰਟੀਫਿਕੇਟਾਂ ਅਤੇ ਸੈਂਕੜੇ ਸਰਕਾਰੀ ਸੇਵਾਵਾਂ ਨੂੰ ਸਿੱਧੇ ਉਨ੍ਹਾਂ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ, ਜਿਨ੍ਹਾਂ ਨੂੰ ਇਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ। ਸਮਾਜ ਦੇ ਸੀਨੀਅਰ ਨਾਗਰਿਕਾਂ ਲਈ ਕਿਸੇ ਸਰਕਾਰੀ ਦਫ਼ਤਰ ਦਾ ਇੱਕ ਗੇੜਾ ਵੀ ਕਈ ਵਾਰ ਵੱਡੀ ਚੁਣੌਤੀ ਬਣ ਜਾਂਦਾ ਹੈ। 74 ਸਾਲਾ ਗੁਰਮੇਲ ਕੌਰ ਨੂੰ ਹੁਣ ਕਿਸੇ ਸਰਕਾਰੀ ਕੰਮ ਲਈ ਆਪਣੇ ਪੁੱਤਰ ’ਤੇ ਨਿਰਭਰ ਨਹੀਂ ਰਹਿਣਾ ਪੈਂਦਾ ਕਿ ਉਹ ਨੌਕਰੀ ਤੋਂ ਛੁੱਟੀ ਲੈ ਕੇ ਉਨ੍ਹਾਂ ਨੂੰ ਸਰਕਾਰੀ ਦਫ਼ਤਰ ਲੈ ਕੇ ਜਾਵੇ। ਸ਼ਹਿਰ ਭਰ ਵਿੱਚ ਸਫ਼ਰ ਕਰਨ, ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਹੁਣ ਉਹ ਸਿਰਫ਼ ਇੱਕ ਫ਼ੋਨ ਕਾਲ ਰਾਹੀਂ ਕਈ ਸਰਕਾਰੀ ਸੇਵਾਵਾਂ ਦਾ ਲਾਭ ਆਪਣੇ ਘਰ ਬੈਠੇ ਲੈ ਸਕਦੀ ਹੈ। ਬਹੁਤ ਸਾਰੇ ਸੀਨੀਅਰ ਨਾਗ...
ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

breaking news, Crime
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅ...
ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

hot news
ਚੰਡੀਗੜ੍ਹ, 13 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ।...
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

hot news
ਚੰਡੀਗੜ੍ਹ, 13 ਜੂਨ 2026: ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ। 1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ੳੳਏਟੀ) ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ 9...