ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024: ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ (ਸਵੀਪ) ਦੀ ਨਿਰੰਤਰਤਾ ਵਿੱਚ, ਜ਼ਿਲ੍ਹਾ ਸਵੀਪ ਟੀਮ ਨੇ ਅੱਜ ਵਿਸਾਖੀ ਦੇ ਪਵਿੱਤਰ ਮੌਕੇ 'ਤੇ ਗੁਰਦੁਆਰਾ ਅੰਬ ਸਾਹਿਬ ਦਾ ਦੌਰਾ ਕੀਤਾ ਅਤੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੱਥਾ ਟੇਕਣ ਲਈ ਆਉਣ ਵਾਲੇ ਲੋਕਾਂ ਨੂੰ ਲੋਕਤੰਤਰ ਦੇ ਤਿਉਹਾਰ ਬਾਰੇ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ: ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਪੰਜਾਬ ਮੁੱਖ ਚੋਣ ਅਫ਼ਸਰ ਸਿਬਿਨ ਸੀ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਸਵੀਪ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਵੇਂ ਕ੍ਰਿਕੇਟ ਸਟੇਡੀਅਮ ਮੁੱਲਾਂਪੁਰ ਵਿਖੇ ਖੇਡੇ ਗਏ ਪਹਿਲੇ ਆਈ.ਪੀ.ਐਲ ਮੈਚ ਤੋਂ ਸ਼ੁਰੂ ਹੋ ਕੇ, ਜਿੱਥੇ 450 ਦੇ ਕਰੀਬ ਪਹਿਲੀ ਵਾਰ ਬਣੇ ਵੋਟਰਾਂ ਨੂੰ ਮੈਚ ਦੇਖਣ ਦਾ ਮੌਕਾ ਦਿੱ...