ਏ.ਡੀ.ਸੀ. ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਐਸ.ਸੀ.ਓ. ਨੰ: 84-ਸੀ, ਦੂਜੀ ਮੰਜਿਲ, ਸਿਟੀ ਹਾਰਟ ਕੰਪਲੈਕਸ, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਯਾਦਵਿੰਦਰ ਸਿੰਘ ਪੁੱਤਰ ਸ੍ਰੀ ਪ੍ਰੀਤਮ ਸਿੰਘ, ਵਾਸੀ ਮਕਾਨ ਨੰਬਰ 368, ਦਸ਼ਮੇਸ਼ ਨਗਰ, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 181/ਆਈ.ਸੀ., ਮਿਤੀ 02.08.2018 ਜਾਰੀ ਕੀਤਾ ਗਿਆ ਸੀ। ਇਸ ਫਰਮ ਦੀ ਮਿਆਦ ਮਿਤੀ 01-08-2023 ਨੂੰ ਖਤਮ ਹੋ ਚੁੱਕੀ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 0...







