Shadow

Author: admin

ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Punjab
ਫਾਜ਼ਿਲਕਾ 13 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਮੁੱਖ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ । ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਸਾਢੇ 7 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ ਅਤੇ ਇਸ ਦੀ ਖਰੀਦ ਲਈ ਜ਼ਿਲ੍ਹੇ ਵਿੱਚ 95 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਲਈ ਬਾਰਦਾਨਾ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਸਟੋਰੇਜ ਦੀ ਵੀ ਵਿਵਸਥਾ ਹੈ । ਉਹਨਾਂ ਨੇ ਦੱਸਿਆ ਕਿ ਇਸ ਵਾਰ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 2275 ਹੈ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਨੂੰ ਮੰਡੀਆਂ ਵਿੱਚ ਸਫਾਈ, ਛਾਂ ਅਤੇ ਪੀਣ ਦੇ ਪਾਣੀ ਦੇ ਢੁਕਵੇਂ ਪ੍ਰਬੰਧ ਹਮੇਸ਼ਾ ਰੱਖਣ ਦੀ ਹਦਾਇਤ ਕੀਤੀ। ਉਹਨਾਂ ਨੇ ਆਖਿਆ ਕਿ ਕਿਸਾਨਾਂ ਨੂੰ ਮੰਡੀ ਵਿੱਚ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਕਣਕ ਦੀ ਲਿਫਟਿੰਗ ਨਾਲੋਂ ਨਾਲ ਕਰਨ ਦੇ ਨਾਲ ਨਾਲ ਅਦਾਇਗੀ ਵੀ ਸਮੇਂ ਸਿਰ ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾਵੇ। ਉਹਨਾਂ ਕਿਹਾ ਕਿ ਕਣਕ ਖਰੀਦ ਦੇ ਕੰਮ ਵਿੱਚ ਕਿਸੇ ਪ੍ਰਕਾਰ ਦਾ ਢਿਲ ਕਰਨ ਤੇ ...
ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ

ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ :13 ਅਪ੍ਰੈਲ 2024 ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਜ਼ਿਲ੍ਹਾ ਫਰੀਦਕੋਟ ਵੱਲੋਂ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਆਰ ਜੀ ਆਰ ਸੈੱਲ (ਰਤਨ ਟਾਟਾ ਟ੍ਰਸਟ) ਵਲੋਂ ਪ੍ਰਾਣਾ ਪ੍ਰੋਜੈਕਟ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਫਰੀਦਕੋਟ ਦੇ ਪਿੰਡ ਵੀਰੇਵਾਲ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ  ਲਗਾਇਆ । ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚੰਗਿਆੜਿਆ ਕਾਰਨ,ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸ...
ਗਾਂਧੀ ਗਰਾਊਡ ਵਿਖੇ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

ਗਾਂਧੀ ਗਰਾਊਡ ਵਿਖੇ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

Punjab
ਅੰਮ੍ਰਿਤਸਰ 12 ਅਪੈ੍ਰਲ:--   ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ  ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਡ ਵਿਖੇ  ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ  ਸਕੱਤਰ ਸ: ਆਈ.ਐਸ ਬਾਜਵਾ ਨੇ ਦੱਸਿਆ ਕਿ 18 ਅਪੈ੍ਰਲ 2024  ਨੂੰ ਬਾਅਦ ਦੁਪਿਹਰ 2 ਵਜੇ ਅੰਡਰ-23 ਲੜਕੇ ਦੇ ਟਰਾਇਲ ਹੋਣਗੇ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਖਿਡਾਰੀਆਂ ਨੇ ਇੰਨ੍ਹਾਂ ਟਰਾਇਲਾਂ ਦੇ ਵਿਚ ਭਾਗ ਲੈਣਾ ਹੈ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰੰਬਰ 2001 ਹੋਵੇਗੀ। ਸ: ਬਾਜਵਾ ਨੇ  ਦੱਸਿਆ ਕਿ ਇਸੇ ਤਰ੍ਹਾਂ 19 ਅਪੈ੍ਰਲ 2024 ਨੂੰ ਬਾਅਦ ਦੁਪਿਹਰ 2 ਵਜੇ ਅੰਡਰ –19 ਲੜਕੇ ਦੇ ਟਰਾਇਲ ਕਰਵਾਏ ਜਾਣਗੇ ਅਤੇ ਇੰਨ੍ਹਾਂ ਖਿਡਾਰੀਆਂ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰਬਰ 2005 ਹੋਵੇਗੀ। ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ ਆਪਣੇ ਨਾਲ ਡਿਜੀਟਲ ਜਨਮ ਸਰਟੀਫਿਕੇਟ, ਪਾਸਪੋਰਟ/ਵੋਟਰ ਕਾਰਡ ਰਿਹਾਇਸ਼ ਸਬੂਤ ਵਜੋ, ਪਾਸਪੋਰਟ ਸਾਈਜ਼ ਨਵੀ ਫੋਟੋ ਅਤੇ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ।...
ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ  ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

Punjab
ਅੰਮ੍ਰਿਤਸਰ 12 ਅਪ੍ਰੈਲ 2024:----ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ  ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ  ਗਿਆ।  ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰਕਾਰ ਜੀ ਦਾ ਕਾਲਜ ਦੇ ਵਿਹੜੇ ਵਿੱਚ ਆਉਣ ਤੇ ਪ੍ਰਿੰਸੀਪਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ  ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਪ੍ਰਿੰਸੀਪਲ ਮੈਡਮ ਵੱਲੋਂ ਸਲਾਨਾ ਰਿਪੋਰਟ ਪੜ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ, ਸਹਿ ਪਾਠਕ੍ਰਮ ਗਤੀਵਿਧੀਆਂ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ।  ਮੁੱਖ ਮਹਿਮਾਨ ਨੇ ਸੈਸ਼ਨ 2022-23 ਦੀ ਯੂਨੀਵਰਸਿਟੀ, ਘਰੇਲੂ ਅਤੇ ਆਮ ਪ੍ਰੀਖਿਆਵਾਂ ਵਿੱਚ ਪਹਿਲੇ, ਦੂਜੇ, ਤੀਜੇ ਸਥਾਨ  ਤੇ ਰਹਿਣ ਵਾਲੀਆਂ  ਵਿਦਿਆਰਥਣਾਂ ਨੂੰ (ਬੀ.ਕਾਮ, ਬੀ ਐਸ ਸੀ (ਮੈਡੀਕਲ, ਨਾਨ ਮੈਡੀਕਲ, ਹੋਮ ਸਾਇੰਸ , ਸੀ.ਐਨ.ਡੀ, ਕੰਪਿਊਟਰ ਸਾਇੰਸ), ਬੀ....
ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

Punjab
ਅੰਮ੍ਰਿਤਸਰ 12 ਅਪ੍ਰੈਲ 2024--- ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ  ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ  ਨੇ ਦੱਸਿਆ ਕਿ ਹਲਕੇ ਅਧੀਨ ਆਉਂਦੇ ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਕੋਲੋਂ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਾਲਜਾਂ ਅਤੇ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਵੱਲੋਂ ਮੁਕਾਬਲੇ ਕਰਵਾਏ ਗਏ ਅਤੇ ਸਿਖਿਆਰਥੀਆਂ ਵੱਲੋਂ ਮੁਕਾਬਲੇ ਲਈ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਸਿਖਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਵੋਟ ਦਾ ਬਿਨਾਂ ਕਿਸੇ ਜਾਤਪਾਤ, ਲਾਲਚ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ।...
ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ – ਵਧੀਕ ਕਮਿਸ਼ਨਰ ਨਗਰ ਨਿਗਮ

ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ – ਵਧੀਕ ਕਮਿਸ਼ਨਰ ਨਗਰ ਨਿਗਮ

Punjab
ਅੰਮ੍ਰਿਤਸਰ 12 ਅਪ੍ਰੈਲ 2024:----ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਸਵੀਪ ਗਤੀਵਿਧੀਆ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਹਲਕਾ 19 ਅੰਮ੍ਰਿਤਸਰ ਦੱਖਣੀ ਵਿਖੇ ਸ.ਸ.ਸ. ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਦੇ ਬੱਚਿਆ ਦੇ ਸਹਿਯੋਗ ਨਾਲ ਸਾਇਕਲ ਰੈਲੀ ਕਰਵਾਈ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨਾ ਸੀ।  ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ, ਨੋਡਲ ਅਫਸਰ ਸਵੀਪ ਸ਼੍ਰੀ ਜਸਵਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸ੍ਰੀ ਸੰਜੀਵ ਕਾਲੀਆ ਨੇ ਦੱਸਿਆ ਕਿ ਹਲਕੇ ਵਿੱਚ ਸਾਇਕਲ ਰੈਲੀ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ, ਖਾਸ ਕਰ ਪੀ.ਡਬਲਯੂ.ਡੀ ਵੋਟਰ, 85 ਪਲੱਸ ਅਤੇ ਨੋਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ ਗਿਆ। ਇਸ ਮੌਕੇ ਸਹਾਇਕ ਸਵੀਪ ਇੰਚਾਰਜ ਪ੍ਰਦੀਪ ਕੁਮਾਰ ਕਾਲੀਆ  ਨੇ ਸਭ ਦਾ ਧੰਨਵਾਦ ਕੀਤਾ।...
ਅਧੁਨਿਕ ਮਸ਼ੀਨਾਂ ਤੇ ਤਕਨੀਕਾਂ ਰਾਹੀਂ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਦੀ ਜ਼ਰੂਰਤ – ਧੀਮਾਨ

ਅਧੁਨਿਕ ਮਸ਼ੀਨਾਂ ਤੇ ਤਕਨੀਕਾਂ ਰਾਹੀਂ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਦੀ ਜ਼ਰੂਰਤ – ਧੀਮਾਨ

Punjab
ਫ਼ਿਰੋਜ਼ਪੁਰ, 12 ਅਪ੍ਰੈਲ 2024:             ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਰਫੇਸ ਸੀਡਰ ਨਾਲ ਮਲਚਿੰਗ ਤਕਨੀਕ ਅਪਨਾ ਕੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਹੀ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਕਰਨ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਪਿੰਡ ਮਰਖਾਈ ਅਤੇ ਕਮਲਜੀਤ ਸਿੰਘ ਪਿੰਡ ਹਰਦਾਸਾ ਦੇ ਖੇਤਾਂ ਵਿੱਚ ਪਹੁੰਚ ਕੇ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਗਿਆ।             ਇਸ ਮੌਕੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਤੇ ਕਲਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਗਵਾਈ ਵਿੱਚ ਉਨ੍ਹਾਂ ਵੱਲੋਂ ਸਰਫੇਸ ਸੀਡਰ ਨਾਲ ਮਲਚਿੰਗ ਵਿਧੀ ਰਾਹੀਂ ਪਰਾਲ਼ੀ ਦੀ ਸਾਂਭ-ਸੰਭਾਲ ਕੀਤੀ ਅਤੇ ਕਣਕ ਦੀ ਬੀਜਾਈ ਕੀਤੀ। ਜਿਸ ਦੇ ਬਹੁਤ ਹੀ ਬਿਹਤਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਇਸ ਵਿਧੀ ਰਾਹੀਂ ਕਣਕ ਦੀ ਬੀਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ ਨਾਲ ਬੀਜਾਈ ਕਰਨ ਨਾਲ ਜਿੱਥੇ ਝਾੜ ਵਿੱਚ ਵਾਧ...
ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਸਵੀਪ ਗਤੀਵਿਧੀ ਆਯੋਜਿਤ

ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਸਵੀਪ ਗਤੀਵਿਧੀ ਆਯੋਜਿਤ

Punjab
ਬਾਘਾਪੁਰਾਣਾ 12 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਜਿਸਦੀ ਲਗਾਤਾਰਤਾ ਵਿੱਚ ਅੱਜ ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿਖੇ ਸਵੀਪ ਗਤੀਵਿਧੀ ਆਯੋਜਿਤ ਕੀਤੀ ਗਈ। ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਸ਼ਾ ਬਾਂਸਲ ਨੇ ਇੱਥੇ ਆਏ ਮਰੀਜ਼ਾਂ ਨੂੰ ਵੋਟ ਫ਼ੀਸਦੀ ਵਧਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਆ।  ਉਨ੍ਹਾਂ ਇਸ ਮੌਕੇ ਵੋਟਰ ਹੈਲਪਲਾਈਨ ਐਪ, ਸਕਸ਼ਮ ਅੇੈਪ ਆਦਿ ਜਿਹੜੇ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਸਿੱਧ ਹੁੰਦੇ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਇੱਕ ਅਹਿਮ ਭੂਮਿਕਾ ਨਿਭਾਉਂਦੀ ਹੈ ਜੇਕਰ ਵੋਟ ਫੀਸਦੀ ਵਧੇਰੇ ਹੋਵੇਗੀ ਤਾਂ ਚੰਗੇ ਲੋਕਤੰਤਰ ਦਾ ਨਿਰਮਾਣ ਹੋ ਸਕੇਗਾ। ਉਨ੍ਹਾਂ ਇਸ ਮੌਕੇ ਸਮੂਹ ਸਟਾਫ਼ ਨਾਲ ਵ...
ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

Punjab
ਫਾਜ਼ਿਲਕਾ, 12 ਅਪ੍ਰੈਲ ਸੂਬੇ 'ਚ ਗਰਮੀ ਦੇ ਮੌਸਮ 'ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਗਰਮ ਹਵਾਵਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਆਦਿ ਨੂੰ ਉੱਚ ਤਾਪਮਾਨ...
9171 ਹਥਿਆਰ ਜਮਾ ਹੋਏ, ਸਾਂਤਮਈ ਚੋਣਾਂ ਲਈ ਤਿਆਰੀਆਂ ਜਾਰੀ

9171 ਹਥਿਆਰ ਜਮਾ ਹੋਏ, ਸਾਂਤਮਈ ਚੋਣਾਂ ਲਈ ਤਿਆਰੀਆਂ ਜਾਰੀ

Punjab
ਫਾਜ਼ਿਲਕਾ, 12 ਅਪ੍ਰੈਲ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜ਼ਿਲ੍ਹੇ ਵਿਚ ਚੋਣ ਤਿਆਰੀਆਂ ਤੇਜੀ ਨਾਲ ਜਾਰੀ ਹਨ। ਇਸੇ ਲੜੀ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹਥਿਆਰ ਜਮਾਂ ਕਰਵਾਉਣ ਸਬੰਧੀ ਬਣੀ ਸਕਰੀਨਿੰਗ ਕਮੇਟੀ ਦੀ ਬੈਠਕ ਅੱਜ ਹੋਈ। ਇਸ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਵੀ ਹਾਜਰ ਸਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼  ਕੁਮਾਰ ਪੋਪਲੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14411 ਕੁੱਲ ਹਥਿਆਰ ਹਨ ਅਤੇ ਇੰਨ੍ਹਾਂ ਵਿਚੋਂ 9171 ਲੋਕਾਂ ਨੇ ਆਪਣੇ ਹਥਿਆਰ ਜਮਾਂ ਕਰਵਾ ਦਿੱਤੇ ਹਨ। ਉਨ੍ਹਾਂ ਨੇਕਿਹਾ ਕਿ ਇਸ ਤੋਂ ਬਿਨ੍ਹਾਂ 25 ਲੋਕਾਂ ਦੀਆਂ ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਦੀ ਸੁਰੱਖਿਆ ਸਥਿਤੀ ਦਾ ਜਾਇਜਾ ਲੈਣ ਉਪਰੰਤ ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਥਿਆਰ ਨੇੜੇ ਦੇ ਪੁਲਿਸ ਥਾਣੇ ਜਾਂ ਮਾਨਤਾ ਪ੍ਰਾਪਤ ਅਸਲਾ ਡੀਲਰ ਕੋਲ ਜਮਾਂ ਕਰਵਾ ਦੇਣ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਸਾਂਤੀਪੂਰਵਕ ਮੁਕੰਮਲ ਕਰਨ ਲਈ ਸਾਰੀਆਂ ਅਗੇਤੀਆਂ ਤਿਆ...