ਸੈਕਟਰ ਸੁਪਰਵਾਈਜਰਾਂ ਨੂੰ ਈ.ਵੀ.ਐਮ., ਵੀ.ਵੀ.ਪੈਟ, ਬੈਲਟ ਯੁਨਿਟ ਤੇ ਕੰਟਰੋਲ ਯੁਨਿਟ ਦੀ ਦਿੱਤੀ ਸਿਖਲਾਈ
ਫਾਜ਼ਿਲਕਾ, 12 ਅਪ੍ਰੈਲ
ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟੇ੍ਰਨਰਾਂ ਵੱਲੋਂ ਅਸੈਂਬਲੀ ਲੈਵਲ ਮਾਸਟਰ ਟੇ੍ਰਨਰਾਂ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਚੋਣ ਅਮਲੇ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਵਰਤੋਂ ਸਬੰਧੀ ਸਿਖਲਾਈ ਮੁਹੱਈਆ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਈ.ਵੀ.ਐਮ. ਮਸ਼ੀਨ ਦੇ ਮੁਕੰਮਲ ਪ੍ਰੋਸੈਸ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਹੋਵੇ, ਇਸ ਲਈ ਉਚ ਅਧਿਕਾਰੀਆਂ ਤੋਂ ਲੈ ਕੇ ਹੇਠਲੇ ਸਟਾਫ ਨੂੰ ਆਪਣੀ ਚੋਣ ਡਿਉਟੀ ਨੂੰ ਲੈ ਕੇ ਕੋਈ ਦੁਵਿਧਾ ਨਾ ਹੋਵੇ, ਇਸ ਲਈ ਸਿਖਲਾਈ ਲਾਜਮੀ ਹੈ।
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟੇ੍ਰਨਰ ਸੰਦੀਪ ਅਨੇਜਾ ਤੇ ਵਿਨੋਦ ਕੁਮਾਰ ਵੱਲੋਂ ਸੈਕਟਰ ਸੁਪਰਵਾਈਜਰਾਂ ਨੂੰ ਈ.ਵੀ.ਐਮ., ਵੀ.ਵੀ.ਪੈਟ, ਬੈਲਟ ਯ...







