Shadow

Author: admin

ਨਸ਼ਾ ਛਡਾਊ ਕੇਂਦਰ ’ਚ ਇੱਕ ਮਹੀਨਾ ਦਾਖਲ ਰਹਿ ਕੇ ਛੱਡਿਆ ਜਾ ਸਕਦਾ ਹੈ ਨਸ਼ਾ-ਸਿਵਲ ਸਰਜਨ

Punjab
ਮਾਨਸਾ, 12 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਸੈਂਟਰ ਖਿਆਲਾ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਿਸੇ ਵੀ ਨਸ਼ਾ ਛਡਾਉ ਕੇਂਦਰ ਵਿੱਚ ਇਕ ਮਹੀਨਾ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਡਾਕਟਰਾਂ ਦੁਆਰਾ ਸਮੇਂ ਸਮੇਂ ’ਤੇ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਮਰੀਜ਼ ਨੂੰ ਲੋੜ ਅਨੁਸਾਰ ਦਵਾਈ ਦੀ ਮਾਤਰਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵੱਖ ਵੱਖ ਤਰੀਕਿਆਂ ਨਾਲ ਕੌਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੇਡਾਂ ਨਾਲ ਜੁੜ ਕੇ ਉਹ ਨਸ਼ੇ ਵੱਲੋਂ ਆਪਣਾ ਧਿਆਨ ਹਟਾ ਕੇ ਸਿਹਤ ਵੱਲ ਕੇਂਦਰਿਤ ਹੋਣ। ਉਨ੍ਹਾਂ ਕਿਹਾ ਕਿ ਮਨੁੱਖੀ ਸਰੀਰ ਨੂੰ ਖੇਡਾਂ, ਕਸਰਤ, ਯੋਗਾ, ਸ਼ੈਰ ਅਤੇ ਸਾਇਕਲਿੰਗ ਰਾਹੀਂ ਵੀ ਸਿਹਤਮੰਦ ਰੱਖਿਆ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ ਡਾ. ਇੰਦੂ ਬਾਂਸਲ, ਮੈਡੀਕਲ ਅਫਸਰ ਡਾ. ਬਲਜਿੰਦਰ ਕੌਰ ਅਤੇ ਜ਼ਿਲ...
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

Punjab
ਬੁਢਲਾਡਾ/ਮਾਨਸਾ, 12 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬੁਢਲਾਡਾ ਵਿਖ਼ੇ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਹਾਈ ਸਕੂਲ ਅਹਿਮਦਪੁਰ ਅਤੇ ਸਰਕਾਰੀ ਹਾਈ ਸਕੂਲ ਸਮਾਓ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਸਵੀਪ ਨੋਡਲ ਅਫਸਰ ਸ੍ਰੀ ਪ੍ਰਦੀਪ ਸਿੰਘ ਅਤੇ ਸਵੀਪ ਆਈਕਨ ਸ੍ਰੀ ਉੱਧਮ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ  ਦੇ ਅਧਿਕਾਰ ਦੀ ਵਰਤੋਂ ਅਤੇ ਅਹਿਮੀਅਤ ਤੋਂ ਜਾਣੂ ਕਰਵਾਉਂਦਿਆਂ ਲੋਕਤੰਤਰ ਦੀ ਮਜਬੂਤੀ ਲਈ ਮਤਦਾਨ ਵਿੱਚ ਅਪਣੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਵੋਟ ਬਣਵਾਉਣਾ ਅਤੇ ਵੋਟ ਪਾਉਣਾ ਇੱਕ ਸੰਵਿਧਾਨਿਕ ਅਧਿਕਾਰ ਹੈ। ਸਾਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਤੀਸ਼ਤਤ...
ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

Punjab
ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ 'ਤੇ ਪੰਜਾਬ ਦੂਜੇ ਸਥਾਨ 'ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ 'ਤੇ ਹੈ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦ...
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 09 ਸਕੂਲੀ ਬੱਸਾਂ ਦੇ ਚਲਾਣ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 09 ਸਕੂਲੀ ਬੱਸਾਂ ਦੇ ਚਲਾਣ

Punjab
ਮਾਨਸਾ, 12 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮਾਨਸਾ  ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਤੇ ਕਰਨਵੀਰ ਸਿੰਘ ਏ.ਟੀ.ਉ.ਏ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 09 ਬੱਸਾਂ ਦੇ ਚਲਾਣ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ ਆਦਿ ਹੋਣਾ ਚਾਹੀਦਾ ਹੈ।  ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ...
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

Punjab
ਮਾਨਸਾ, 12 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਅਮਨ ਅਮਾਨ ਅਤੇ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ੍ਰੀ ਗੌਰਵ ਯਾਦਵ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਜੇਲ੍ਹ ਮਾਨਸਾ ਦੀ ਅਚਨਚੇਤ ਚੈਂਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਪਤਾਨ ਪੁਲਿਸ (ਸਥਾਨਕ), ਸ੍ਰੀ ਜਸਕੀਰਤ ਸਿੰਘ ਆਹੀਰ, ਡੀ.ਐਸ.ਪੀ (ਸ:ਡ)ਮਾਨਸਾ, ਸ੍ਰੀ ਗੁਰਪ੍ਰੀਤ ਸਿੰਘ, ਡੀ.ਐਸ.ਪੀ (ਪੀ.ਬੀ.ਆਈ) ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ 5 ਮੁੱਖ ਥਾਣਾ ਅਫ਼ਸਰ, 4 ਚੌਕੀ ਇੰਚਾਰਜ, 29 ਐਨ.ਜੀ.ਓ, 75 ਈ.ਪੀ.ਓਜ਼ ਸਮੇਤ ਕੁੱਲ 116 ਪੁਲਿਸ ਕਰਮਚਾਰੀ ਸ਼ਾਮਿਲ ਹੋਏ। ਐਸ.ਐਸ.ਪੀ. ਨੇ ਦੱਸਿਆ ਕਿ ਟੀਮ ਵੱਲੋਂ ਜੇਲ੍ਹ ਅੰਦਰ ਬਣੀਆਂ ਬੈਰਕਾਂ, ਸਟੋਰਾਂ ਦੀ ਚੈਕਿੰਗ ਕੀਤੀ ਗਈ ਅਤੇ ਡੀ-ਮੈਟਲ ਡੀਟੈਕਟਰ ਰਾਹੀਂ ਤਲਾਸ਼ੀ ਵੀ ਕਰਵਾਈ ਗਈ। ਇਸ ਤੋਂ ਇਲਾਵਾ ਕੈਦੀਆਂ ਦੀ ਫਿਜ਼ੀਕਲ ਚੈਕਿੰਗ ਵੀ ਕੀਤੀ ਗਈ। ਲੇਡੀਜ਼ ਫੋਰਸ ਰਾਹੀਂ ਜਨਾਨਾ ਵਾਰਡ ਦੀ ਤਲਾਸ਼ੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੋਈ ਵੀ ਇਤਰਾਜ਼ਯੋਗ ਵਸਤੂ ਪ੍ਰਾਪਤ ਨਹੀ ਹੋਈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਭ...
ਸਵੀਪ ਗਤੀਵਿਧੀਆਂ ਨੂੰ ਸਮਰਪਿਤ ਰਵੇਗੀ ਵਿਸਾਖੀ, ਸਾਦਕੀ ਚੌਂਕੀ ਤੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਹੋਵੇਗਾ ਵਿਸ਼ੇਸ਼ ਸਮਾਗਮ

ਸਵੀਪ ਗਤੀਵਿਧੀਆਂ ਨੂੰ ਸਮਰਪਿਤ ਰਵੇਗੀ ਵਿਸਾਖੀ, ਸਾਦਕੀ ਚੌਂਕੀ ਤੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਹੋਵੇਗਾ ਵਿਸ਼ੇਸ਼ ਸਮਾਗਮ

Punjab
ਫਾਜ਼ਿਲਕਾ 12 ਅਪ੍ਰੈਲ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਲੋਕਾਂ ਵਿੱਚ ਮਤਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਤੇ ਸਾਦਕੀ ਚੌਂਕੀ ਵਿਖੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਸ਼ਾਮ ਸਮੇਂ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਇੱਥੇ ਇੱਕ ਮੀਟਿੰਗ ਕੀਤੀ। ਇਸ ਮੌਕੇ ਉਨਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ 13 ਅਪ੍ਰੈਲ ਸ਼ਾਮ 4 ਵਜੇ ਸਾਦਕੀ ਚੌਂਕੀ ਤੇ ਪਹੁੰਚਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਰੀਟਰੀਟ ਦੀ ਰਸਮ ਤੋਂ ਪਹਿਲਾਂ ਇੱਕ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਜੋ ਕਿ ਸਵੀਪ ਗਤੀਵਿਧੀਆਂ ਨੂੰ ਸਮਰਪਿਤ ਹੋਵੇਗਾ ਅਤੇ ਇਸ ਦਾ ਉਦੇਸ਼ ਲੋਕਾਂ ਨੂੰ ਮਤਦਾਨ ਦੇ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਰਟਰੀਟ ਦੀ ਰਸਮ ਆਪਣੇ ਆਪ ਵਿਚ ਯਾਦਗਾਰੀ ਪਲ ਹੁੰਦੇ ਹਨ ਪਰ ਵਿਸਾਖੀ ਦੇ ਮੌਕੇ ਇਸ ਸ਼ਾਮ ਨੂੰ ਹੋਰ ਵੀ ਸਭਿਆਚਾਰਕ ਰੰਗਾਂ ਨਾਲ ਭਰਪੂਰ ਕੀਤਾ ਜਾਵੇਗਾ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ...
ਡੀਡੀਐਮਏ ਵੱਲੋਂ ਮੋਗਾ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਡੀਡੀਐਮਏ ਵੱਲੋਂ ਮੋਗਾ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

Punjab
ਮੋਗਾ, 12 ਅਪ੍ਰੈਲ (000)- ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐਮ.ਏ.), ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵੱਲੋਂ ਨੈਸਲੇ ਇੰਡੀਆ ਲਿਮਟਿਡ, ਫੈਕਟਰੀ ਮੋਗਾ ਦੇ ਸਹਿਯੋਗ ਨਾਲ ਸ਼ਹਿਰ ਦੇ ਵਾਰਡ ਨੰ: 44 ਅਤੇ 45 ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਇੱਕ ਸਮਾਜਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਟੀਚਾ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਸੀ ਕਿ ਭੂਚਾਲ, ਅੱਗ ਜਾਂ ਗੈਸ ਲੀਕ ਵਰਗੀਆਂ ਐਮਰਜੈਂਸੀ ਦੀ ਸਥਿਤੀ ਵਿੱਚ ਕੀ ਕਰਨਾ ਹੈ। ਪ੍ਰੋਗਰਾਮ ਦਾ ਉਦਘਾਟਨ ਸ. ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ ਮੋਗਾ ਨੇ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ ਆਮ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ/ਆਫਤ ਦੀ ਸਥਿਤੀ ਵਿੱਚ ਸੁਰੱਖਿਆ ਉਪਾਵਾਂ/ਰੋਕੂ ਉਪਾਵਾਂ ਦੀ ਵਰਤੋਂ ਕਰਨ ਅਤੇ ਆਪਣੀ ਜਾਨ ਅਤੇ ਮਾਲ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮਹੱਤਵਪੂਰਨ ਉਦੇਸ਼ ਲਈ ਭਾਈਚਾਰੇ ਨੂੰ ਇਕੱਠੇ ਹੁੰਦੇ ਦੇਖ ਕੇ ਬਹੁਤ ਖੁਸ਼ੀ ਹੋਈ। ਹਰ ਕਿਸੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਮਰਜੈਂਸੀ ਦੀ ਤਿਆਰੀ ਬਾਰੇ ਲੋਕਾਂ ਨੂੰ ਸਿੱਖਿਅਤ ਕਰਨਾ ਮਹੱਤਵਪੂਰਨ ਹੈ।  ...
ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ਵੋਟਰਾਂ ਨੂੰ ਲਾਮਬੰਦ ਕਰਨ ਦੀ ਜਾਗਰੂਕਤਾ ਮੁਹਿੰਮ ਨੇ ਜ਼ੋਰ ਫੜਿਆ

ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ਵੋਟਰਾਂ ਨੂੰ ਲਾਮਬੰਦ ਕਰਨ ਦੀ ਜਾਗਰੂਕਤਾ ਮੁਹਿੰਮ ਨੇ ਜ਼ੋਰ ਫੜਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਆਗਾਮੀ ਲੋਕ ਸਭਾ ਚੋਣਾਂ-2024 ਲਈ ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਲਾਮਬੰਦ ਕਰਨ ਲਈ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਬੂਥ ਲੈਵਲ ਅਫ਼ਸਰਾਂ ਦੇ ਨਾਲ ਲਗਪਗ 4000 ਵਲੰਟੀਅਰ (ਇੱਕ ਬੂਥ ਲਈ ਘੱਟੋ-ਘੱਟ ਪੰਜ-ਪੰਜ) ਸ਼ਾਮਲ ਕੀਤਾ ਹੈ ਜੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੋਟਰਾਂ ਨਾਲ ਸਬੰਧਤ ਹੋਰ ਗਤੀਵਿਧੀਆਂ ਵਿੱਚ 812 ਪੋਲਿੰਗ ਬੂਥਾਂ ਤੇ ਸੇਵਾਵਾਂ ਨਿਭਾਉਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰੋਫ਼ੈਸਰ ਗੁਰਬਖ਼ਸੀਸ਼ ਸਿੰਘ ਅੰਟਾਲ, ਜ਼ਿਲ੍ਹਾ ਨੋਡਲ ਅਫ਼ਸਰ, ਸਵੀਪ ਨੇ ਦੱਸਿਆ ਕਿ ਇਨ੍ਹਾਂ ਵਲੰਟੀਅਰਾਂ ਨੂੰ ਬੂਥ-ਵਾਰ ਵੋਟਰ ਜਾਗਰੂਕਤਾ ਗਰੁੱਪਾਂ ਵਜੋਂ ਨਾਮ ਦਿੱਤਾ ਗਿਆ ਹੈ। ਇਸ ਮੁਹਿੰਮ ਦਾ ਉਦੇਸ਼ ਪੋਲਿੰਗ ਬੂਥਾਂ 'ਤੇ 1 ਜੂਨ, 2024 ਨੂੰ ਵੱਧ ਤੋਂ ਵੱਧ ਵੋਟਰਾਂ ਨੂੰ ਪ੍ਰੇਰ ਕੇ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ...
ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਗਿਆ ਪ੍ਰੇਰਿਤ

ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਗਿਆ ਪ੍ਰੇਰਿਤ

Punjab
ਬਠਿੰਡਾ, 11 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਦੇਸ਼ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਭੁੱਚੋ ਵਿਖੇ ਆਰ.ਟੀ.ਏ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ 091-ਭੁੱਚੋ ਮੰਡੀ ਮੈਡਮ ਪੂਨਮ ਸਿੰਘ ਦੀ ਅਗਵਾਈ ਵਿੱਚ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।           ਇਸ ਮੌਕੇ ਮੈਡਮ ਪੂਨਮ ਸਿੰਘ ਨੇ ਵੋਟਿੰਗ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਵੋਟ ਪਾਉਣ ਦੀ ਮਹੱਤਤਾ, ਵੋਟਿੰਗ ਪ੍ਰੋਕਿਰਿਆ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੁਆਰਾ ਆਪਣੀ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਬਾਰੇ ਪ੍ਰੇਰਿਤ ਕਰਨਾ ਹੈ।           ਇਸ ਦੌਰਾਨ ਜ਼ਿਲ੍ਹਾ ਟੀਮ ਸਵੀਪ ਦੇ ਸਹਾਇਕ ਨੋਡਲ ਅਫਸਰ ਸ੍ਰੀ ਸੁਰੇਸ਼ ਕੁਮਾਰ ਗੌੜ, ਨੇ ਦੱਸਿਆ ਕਿ ਹਰੇਕ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣਾ ਨੁਮਾਇੰਦਾ ਅਜ਼ਾਦ ਤੌਰ ਤੇ ਚੁਣਨ ਦਾ ਅਧਿਕਾਰ ਹੈ। ਇਸੇ ਤਰ੍ਹਾਂ ਹੀ ਨੋਡਲ ਅਫਸਰ-091 ਭੁਚੋ ਮੰਡੀ ਵਿਧਾਨ ਸਭਾ ਹਲਕਾ ਸਵੀਪ ਟੀਮ ਇੰਚਾਰਜ ਸ੍ਰੀ ਗੁਰਤੇਜ ਸਿੰ...
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਰਵਾਈ ਗਈ ਜਾਣਕਾਰੀ ਮੁਹੱਈਆ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਰਵਾਈ ਗਈ ਜਾਣਕਾਰੀ ਮੁਹੱਈਆ

Punjab
ਰਾਮਪੁਰਾ ਫੂਲ (ਬਠਿੰਡਾ) 11 ਅਪ੍ਰੈਲ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫਸਰ, 09-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ੍ਰੀ ਕੰਵਰਜੀਤ ਸਿੰਘ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਟੀ.ਪੀ.ਡੀ.ਮਾਲਵਾ ਕਾਲਜ, ਰਾਮਪੁਰਾ ਫੂਲ ਵਿਖੇ ਮੀਟਿੰਗ ਕੀਤੀ ਗਈ।           ਇਸ ਦੌਰਾਨ ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ੍ਰੀ ਕੰਵਰਜੀਤ ਸਿੰਘ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਟਰਾਂਗ ਰੂਮ ਦਾ ਦੌਰਾ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਵਿੱਚ 30 ਅਪ੍ਰੈਲ 2024 ਨੂੰ ਇਸ ਚੋਣ ਹਲਕੇ ਲਈ ਪ੍ਰਾਪਤ ਹੋਣ ਵਾਲੀਆਂ ਈ.ਵੀ.ਐਮਜ, ਸੀ.ਸੀ.ਟੀ.ਵੀ. ਕੈਮਰਿਆਂ ਨੂੰ ਪੁਲਿਸ ਦੀ ਸੁਰੱਖਿਆ ਹੇਠ ਰੱਖਿਆ ਜਾਵੇਗਾ। ਇਸ ਉਪਰੰਤ ਇਨ੍ਹਾਂ ਮਸ਼ੀਨਾਂ ਨੂੰ ਬੈਲਟ ਪੇਪਰ ਪਾ ਕੇ ਤਿਆਰ ਕਰਨ ਸਮੇਂ ਹੀ ਇਹ ਸਟਰਾਂਗ ਰੂਮ ਖੋਲ੍ਹਿਆ ਜਾਵੇਗਾ ਅਤੇ ਮਸ਼ੀਨਾਂ ਤਿਆਰ ਕਰਨ ਉਪਰੰਤ ਇਹ ਸਟਰਾਂਗ ਰੂਮ ਦੁਬਾਰਾ ਉਨ੍...