Shadow

Author: admin

ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ : ਮੰਤਰੀ ਹਰਭਜਨ ਸਿੰਘ ਈ.ਟੀ ਓ

ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ : ਮੰਤਰੀ ਹਰਭਜਨ ਸਿੰਘ ਈ.ਟੀ ਓ

Punjab
ਅੰਮ੍ਰਿਤਸਰ 11 ਅਪ੍ਰੈਲ 2024-                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ  ਗੁਨੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।                 ਸ: ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ...
ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

Punjab
ਬਠਿੰਡਾ, 11 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕਾਊਂਟਿੰਗ ਹਾਲ, ਸਟਰਾਂਗ ਰੂਮ, ਰਸੀਦ ਅਤੇ ਡਿਸਪੈਚ ਸੈਂਟਰ ਦਿਖਾਏ ਗਏ। ਇਸ ਮੌਕੇ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ ਬਜ਼ੁਰਗ ਵੋਟਰ ਜਿਨ੍ਹਾਂ ਦੀ ਉਮਰ 85 ਸਾਲ ਤੋਂ ਵੱਧ ਹੈ, ਉਨ੍ਹਾਂ ਨੂੰ ਸਬੰਧਤ ਬੀ.ਐਲ.ਓ ਉਨ੍ਹਾਂ ਦੇ ਘਰ ਜਾ ਕੇ ਫਾਰਮ ਨੰ: 12-ਡੀ ਦੇਣਗੇ ਤਾਂ ਕਿ ਅਜਿਹੇ ਵੋਟਰਾਂ ਨੂੰ ਘਰੋਂ ਹੀ ਵੋਟਾਂ ਪਾਉਣ ਦੀ ਸਹੂਲਤ ਦਿੱਤੀ ਜਾ ਸਕੇ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-092 ਸ਼੍ਰੀਮਤੀ ਇਨਾਯਤ ਵੀ ਮੌਜੂਦ ਸਨ।...
ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ  ਜਾਗਰੂਕ

ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ

Punjab
ਫ਼ਰੀਦਕੋਟ, 11 ਅਪ੍ਰੈਲ,2024(  )-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ ਹੇਠ ਲੋਕ ਸਭਾ ਚੋਣਾਂ 2024 ਲਈ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸਵੀਪ ਮੁਹਿੰਮ ਤਹਿਤ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।  ਇਸ ਮੌਕੇ ਕੈਂਪਸ ਅੰਬੈਸਡਰ ਜੋਬਨ ਸਿੰਘ, ਸਾਗਰ ਸ਼ਰਮਾ, ਮਨਪ੍ਰੀਤ ਕੌਰ ਨੇ ਆਪਣੇ ਕਾਲਜ ਦੇ ਸਾਥੀਆਂ ਨੂੰ  ਕਿਹਾ ਕਿ ਨੌਜਵਾਨਾਂ ਨੂੰ ਜਿੱਥੇ ਖੁਦ ਦੀ ਵੋਟ ਪਾਉਣੀ ਚਾਹੀਦੀ ਹੈ, ਉੱਥੇ ਦੂਜਿਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਵਾਸਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਯੰਗ ਵੋਟਰਾਂ ਨੂੰ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਜੇਕਰ ਉਹ ਚਾਹੁਣ ਤਾਂ ਘਰ ਬੈਠੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।  ਉਨ੍ਹਾਂ ਸੀ-ਵਿਜ਼ਲ ਐਪ  ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਐਪ ਤੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਹੱਲ 100 ਮਿੰਟਾਂ ਵਿੱਚ ਕੀਤਾ ਜਾਂਦਾ ਹੈ ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ, ਅਤੇ ਨੋਡਲ ਅਫ਼ਸਰ ਪ੍ਰੋ.ਨਰਿੰਦਰਜੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਾਨੂੰ...
ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ : ਮੁੱਖ ਖੇਤੀਬਾੜੀ ਅਫਸਰ

ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ : ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ: 11 ਅਪ੍ਰੈਲ 2024 : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਮੀਟਿੰਗ ਸਥਾਨਕ ਆਤਮਾ ਮੀਟਿੰਗ ਹਾਲ ਵਿੱਚ ਕੀਤੀ ਗਈ, ਜਿਸ ਵਿੱਚ ਖਾਦ ਹੋਲ ਸੇਲ ਅਤੇ ਨਰਮੇ ਦਾ ਬੀਜ ਵਿਕਰੇਤਾ ਸ਼ਾਮਿਲ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਮੌਜੂਦ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲਾ ਫਰਦਿਕੋਟ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਮੁਢਲੀ ਜਿੰਮੇਵਾਰੀ ਹੈ ਤਾਂ ਜੋ ਫ਼ਸਲਾਂ ਦੇ ਉਤਪਾਦਨ ਵਿੱਚ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾ ,ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਅਹਿਮ ਕੜੀ ਦਾ ਕੰਮ ਕਰਦੇ ਹਨ ਅਤੇ ਹਰੇਕ ਡੀਲਰ ਨੂੰ ਖੇਤੀ ਤਕਨੀਕਾਂ ਦੀ ਜਾਣਕਾਰੀ ਪੱਖੋਂ ਮਜ਼ਬੂਤ ਹੋਣਾ ਚਾ...
ਦੌਲਤਪੁਰਾ ਦੇ ਸਕਿੱਲ ਸੈਂਟਰ ਵਿੱਚ ਵੋਟਰ ਜਾਗਰੂਕਤਾ

ਦੌਲਤਪੁਰਾ ਦੇ ਸਕਿੱਲ ਸੈਂਟਰ ਵਿੱਚ ਵੋਟਰ ਜਾਗਰੂਕਤਾ

Punjab
ਮੋਗਾ 11 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਦੌਲਤਪੁਰਾ ਦੇ ਸਕਿਲ ਸੈਂਟਰ ਵਿਖੇ ਸਵੀਪ ਗਤੀਵਿਧੀ ਆਯੋਜਿਤ ਕੀਤੀ ਗਈ। ਇਸ ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਸਕਿਲ ਸੈਂਟਰ ਦੀਆਂ ਮਹਿਲਾਵਾਂ ਨੇ ਵੋਟ ਫ਼ੀਸਦੀ ਵਧਾਉਣ ਵਿੱਚ ਆਉਣਾ ਬਣਦਾ ਯੋਗਦਾਨ ਪਾਉਣ ਦੀ ਸਹਿਮਤੀ ਪ੍ਰਗਟਾਈ।  ਬਲਵਿੰਦਰ ਸਿੰਘ ਨੇ ਦੱਸਿਆ ਸਮੂਹ ਸਟਾਫ਼ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਯਕੀਨਨ ਤੌਰ ਉੱਪਰ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵੋਟਰ ਹੈਲਪਲਾਈਨ ਐਲ, ਸਕਸ਼ਮ ਅੇੈਪ ਆਦਿ ਜਿਹੜੇ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਸਿੱਧ ਹੁੰਦੇ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਇੱਕ ਅਹਿਮ ਭੂਮਿਕਾ ਨਿਭਾਉਂਦੀ ਹੈ...
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ

Punjab
ਮਾਨਸਾ, 11 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ਼ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤਾਂਤਰਿਕ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ-ਜਵਾਬ ਕਰਦੇ ਹੋਏ ਚੋਣ ਪ੍ਰਣਾਲੀ ਬਾਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ। ਸਕੂਲ ਅਧਿਆਪਕਾ ਮੈਡਮ ਕ੍ਰਿਸ਼ਨ ਕੁਮਾਰੀ ਨੇ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਸਕੂਲ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸੈਕਟਰ ਅਫ਼ਸਰ ਦੀਪਕ ਕੁਮਾਰ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ-ਗੁਆਂਢ ’ਚੋਂ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲਿਆਂ ਵਿੱਚੋਂ ਪਹਿਲਾ, ਦੂਜਾ ਅਤੇ ...
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

Punjab
ਚੰਡੀਗੜ੍ਹ, 11 ਅਪ੍ਰੈਲ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਹ ਪ੍ਰਣਾਲੀ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਈ। ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ, ਜੋ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ...
ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

Punjab
ਜਲਾਲਾਬਾਦ 11 ਅਪ੍ਰੈਲ ਬੀਤੇ ਦਿਨੀ ਜਲਾਲਾਬਾਦ ਵਿਖੇ ਵਰਤ ਵਾਲਾ ਆਟਾ ਖਾਣ ਦੇ ਕਾਰਨ ਲੋਕਾਂ ਦੀ ਤਬੀਅਤ ਅਚਾਨਕ ਖਰਾਨ ਹੋਣ ਕਾਰਨ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋ ਐਸ.ਡੀ.ਐਮ ਦਫਤਰ ਜਲਾਲਾਬਾਦ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸੇਖਰ ਕੱਕੜ, ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਨਾਇਬ ਤਹਿਸੀਲਦਾਰ ਜਲਾਲਾਬਾਦ ਸ੍ਰੀ ਕਸ਼ਿਸ਼ ਗਰਗ ਆਦਿ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾ ਤੋਂ ਪ੍ਰਾਪਤ ਆਟੇ ਦਾ ਸੈਂਪਲ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਫੂਡ ਸੈਂਪਲ ਵੱਲੋਂ ਦੁਕਾਨਦਾਰਾਂ ਤੋਂ ਜੋ ਸੈਂਪਲ ਲਏ ਗਏ ਸਨ ਉਨ੍ਹਾਂ ਵੱਲੋਂ ਸਹੀ ਆਟੇ ਦੇ ਸੈਂਪਲ ਦਿੱਤੇ ਗਏ ਜਦ ਕਿ ਜੋ ਖਰਾਬ ਆਟਾ ਸੀ ਉਸ ਨੂੰ ਦੁਕਾਨਦਾਰਾਂ ਵੱਲੋਂ ਬਰਬਾਦ ਕਰ ਦਿੱਤਾ ਗਿਆ ਸੀ। ਜਿਸ ਕਰਕੇ ਮਰੀਜਾ ਤੋ ਪ੍ਰਾਪਤ ਆਟੇ ਦੇ ਸੈਂਪਲ ਲਏ ਜਾਣਗੇ ਅਤੇ ਉਨ੍ਹਾਂ ਦੇ ਬਿਆਨ ਦੇ ਅਧਾਰ ਤੇ ਅੱਗੇ ਦੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱ...
ਐਸਡੀਐਮ ਮੁਹਾਲੀ ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਦੌਰਾ ਕੀਤਾ ਪ੍ਰਸ਼ਾਸਨ ਨੇ ਨੇੜਲੇ ਧਾਰਮਿਕ ਸਥਾਨ ‘ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ

ਐਸਡੀਐਮ ਮੁਹਾਲੀ ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਦੌਰਾ ਕੀਤਾ ਪ੍ਰਸ਼ਾਸਨ ਨੇ ਨੇੜਲੇ ਧਾਰਮਿਕ ਸਥਾਨ ‘ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ

Punjab
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ 2024; ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ 'ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਭੋਜਨ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘਰੇਲੂ ਸਮਾਨ ਦੇ ਨੁਕਸਾਨ ਤੋਂ ਇਲਾਵਾ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।...
ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

Punjab
ਚੰਡੀਗੜ੍ਹ, 10 ਅਪ੍ਰੈਲ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਤੇਲੂ ਰਾਮ ਵਾਸੀ ਚੰਦਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਬੈਂਕ ਤੋਂ ਕਰਜ਼ਾ ਲੈਣ ਲਈ ਉਸ ਦੇ ਪਲਾਟ ਦਾ 30 ਸਾਲਾਂ ਦਾ ਜਮ੍ਹਾਂਬੰਦੀ ਰਿਕਾਰਡ ਜਾਰੀ ਕਰਨ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਰਿੰਦੇ ਨੇ ਉਸ ਕੋਲੋਂ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ...