ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 8:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ
ਫਿਰੋਜ਼ਪੁਰ 10 ਅਪ੍ਰੈਲ ( ) ਜਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 8:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੇਕਸ਼ਨ ਕਰਵਾਉਣੀ ਲਾਜਮੀ ਹੋਵੇਗੀ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਸ ਲਈ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨ-ਮਾਲ ਦਾ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨ...








