ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ
ਮੋਗਾ, 4 ਮਈ:
ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ਼ ਪ੍ਰਦੂਸ਼ਣ) ਐਕਟ 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਇਹ ਅਫ਼ਸਰ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਬਾਜ ਅੱਖ ਰੱਖਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਖੇਤੀਬਾੜੀ ਵਾਲੀ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਜਾਗਰੂਕ ਕਰਨਗੀਆਂ। ਕਣਕ ਦੇ ਨਾੜ ਦੀ ਸਾਂਭ ਸੰਭਾਲ ਲਈ ਵਰਤੋਂ ਵਿੱਚ ਆਉਣ ਵਾਲੇ ਸੰਦਾਂ ਦੀ ਜਾਣਕਾਰੀ ਤੋਂ ਇਲਾਵਾ ਉਸ ਉੱਪਰ ਦਿੱਤੀ ਜਾਣ ਵਾਲੀ ਸਰਕਾਰ ਵੱਲੋਂ ਸਬਸਿਡੀ ਦੀ...








