Shadow

Author: admin

ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ

ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਪ੍ਰੈਲ, 2024: ਵੋਟਰ ਜਾਗਰੂਕਤਾ ਦੀਆਂ ਆਪਣੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਮੋਹਾਲੀ ਪ੍ਰਸ਼ਾਸਨ ਨੇ ਵੇਰਕਾ ਡੇਅਰੀ ਮੋਹਾਲੀ ਦੇ ਸਹਿਯੋਗ ਨਾਲ ਮਤਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਦੱਸਿਆ ਕਿ ਵੇਰਕਾ ਮੁਹਾਲੀ ਦੁੱਧ, ਦਹੀਂ ਅਤੇ ਲੱਸੀ ਵਰਗੇ ਡੇਅਰੀ ਉਤਪਾਦਾਂ ਦੇ ਰੋਜ਼ਾਨਾ 10 ਲੱਖ ਤੋਂ ਵੱਧ ਪੈਕੇਜ ਤਿਆਰ ਕਰਦਾ ਹੈ। ਸਵੇਰੇ-ਸਵੇਰੇ ਇਨ੍ਹਾਂ ਉਤਪਾਦਾਂ ਰਾਹੀਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਨੇਹੇ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਵਿਚਾਰ ਨੂੰ ਵੇਰਕਾ ਡੇਅਰੀ ਦੇ ਸਥਾਨਕ ਪ੍ਰਬੰਧਕਾਂ ਨੇ ਖੁਸ਼ੀ ਖੁਸ਼ੀ ਸਵੀਕਾਰ ਕੀਤਾ ਅਤੇ ਮਤਦਾਤਾ ਜਾਗਰੂਕ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਦੋ ਦਿਨ ਪਹਿਲਾਂ ਇਸ ਸੰਦੇਸ਼ ਨਾਲ ਸ਼ੁਰੂ ਕੀਤੀ ਗਈ ਇਹ ਮੁਹਿੰਮ, 'ਤੁਹਾਡੀ ਵੋਟ, ਤੁਹਾਡੀ ਆਵਾਜ਼! 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਓ' ਅੱਜ ਤੋਂ ਸਾਰੇ ਪੈਕੇਟਾਂ ...
ਫਾਜਿਲਕਾ ਵਿਖੇ ਵਿਸ਼ਵ ਸਰੀਰਕ ਗਤੀਵਿਧੀਆਂ ਦਿਵਸ ਦੇ ਸਬੰਧ ਵਿੱਚ ਹੈਲਥ ਵੈਲਨੈਸ ਸੈਂਟਰਾਂ ਵਿਖੇ ਕੀਤਾ ਜਾਗਰੂਕਤਾ ਸਮਾਗਮ

ਫਾਜਿਲਕਾ ਵਿਖੇ ਵਿਸ਼ਵ ਸਰੀਰਕ ਗਤੀਵਿਧੀਆਂ ਦਿਵਸ ਦੇ ਸਬੰਧ ਵਿੱਚ ਹੈਲਥ ਵੈਲਨੈਸ ਸੈਂਟਰਾਂ ਵਿਖੇ ਕੀਤਾ ਜਾਗਰੂਕਤਾ ਸਮਾਗਮ

Punjab
ਫਾਜ਼ਿਲਕਾ 6 ਅਪ੍ਰੈਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਫਾਜ਼ਿਲਕਾ ਦੇ ਸਾਰੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਉਹਨਾਂ ਦੱਸਿਆ ਕਿ ਦਿਨ ਪ੍ਰਤੀ ਦਿਨ ਸਾਡੇ ਜੀਵਨ ਸ਼ੈਲੀ ਵਿੱਚ ਬਦਲਾਅ ਆ ਰਿਹਾ ਹੈ। ਮਸ਼ੀਨਰੀ ਯੁੱਗ ਆਉਣ ਕਾਰਣ ਸਾਡੀਆਂ ਸਰੀਰਕ ਗਤੀਵਿਧੀਆਂ ਘਟ ਹੋ ਰਹੀਆਂ ਹਨ। ਕਸਰਤ ਅਤੇ ਖੇਡਾਂ ਵੱਲ ਝੁਕਾਅ ਘੱਟ ਗਿਆ ਹੈ। ਜਿਸ ਕਰਕੇ ਅਸੀਂ ਕਈ ਤਰ੍ਹਾਂ ਦੀਆਂ ਗੈਰ—ਸੰਚਾਰੀ ਰੋਗਾਂ ਨਾਲ ਗ੍ਰਹਿਸਤ ਹੋ ਰਹੇ ਹਾਂ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਐਰਿਕ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਰੋਹਿਤ ਕੁਮਾਰ ਸਟੈਨੋ, ਦਿਵੇਸ਼ ਕੁਮਾਰ ਬੀਈਈ, ਸੁਖਦੇਵ ਕੁਮਾਰ ਹਾਜ਼ਰ ਸਨ।  ਇਸ ਮੌਕੇ  ਸਿਵਲ ਸਰਜਨ  ਫਾਜ਼ਿਲਕਾ ਡਾ ਚੰਦਰ ਸ਼ੇਖਰ ਨੇ ਦੱਸਿਆ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਦੇ ਮਰੀਜ਼ ਦਿਨ ਪ੍ਰਤੀ ਦਿਨ ਵਧ ਰਹੇ ਹਨ, ਜਿਸ ਦਾ ਕਾਰਣ ਸਰੀਰਕ ਗਤੀਵਿਧੀਆਂ ਘੱਟ ਹੋਣਾ ਹੈ। ਜੇਕਰ ਅਸੀਂ ਇਨ੍ਹਾਂ ਬਿਮਾਰੀਆਂ ਤੇ ਕੰਟਰੋਲ ਕਰਨਾ ਹੈ ਤਾਂ ਆਪਣੀ ਜੀਵਨ ਸ਼ੈਲੀ ਵਿੱ...
ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ

ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ

Punjab
ਫਿਰੋਜ਼ਪੁਰ, 6 ਅਪ੍ਰੈਲ ਕਾਰਜ਼ਕਾਰੀ ਸਿਵਲ ਸਰਜਨ  ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਥਾਨਕ ਸਕੂਲ ਆਫ ਐਮੀਨੈਂਸ, ਫਿਰੋਜ਼ਪੁਰ ਵਿਖੇ ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਸਾਲ "ਮੇਰੀ ਸਿਹਤ ਮੇਰਾ ਅਧਿਕਾਰ" ਥੀਮ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਸਾਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਚਾਹੀਦਾ ਹੈ, ਪੋਲੀਥੀਨ ਦੀਆਂ ਥੈਲੀਆਂ ਦੀ ਵਰਤੋਂ ਕਰਨ ਉਪਰੰਤ ਪਲਾਸਟਿਕ ਦੇ ਸਹੀ ਨਿਪਟਾਰੇ ਦਾ ਪ੍ਰਬੰਧ ਕਰਨਾ ਚਾਹੀਦਾ ਹੈ l ਮੌਸਮੀ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਨਰੋਈ ਸਿਹਤ ਲਈ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚੰਗੀ ਸਿਹਤ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ ਅਤੇ ਸਮੇਂ ਸਮੇਂ ਤੇ ਆਪਣਾ ਬਲੱਡ ਪ੍ਰੈਸ਼ਰ ਦਾ ਲੇਵਲ ਅਤੇ ਸ਼ੂਗਰ ਲੈਵਲ ਚੈੱਕ ਕਰਵਾਉਣਾ ਚਾਹੀਦਾ ਹੈ। ਚੰਗੀ ਸਿਹਤ ਦੀ ਪਰਿਭਾਸ਼ਾ ਸਰੀਰਕ ,ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤੀ ਨੂੰ ਕਿਹ...
ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ

ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ

Punjab
ਫਾਜ਼ਿਲਕਾ / ਜਲਾਲਾਬਾਦ 6 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੇ ਤੌਰ ਤੇ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ, ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਅਤੇ ਬੀਐਸਐਫ ਦੇ ਕਮਾਂਡੈਂਟ ਐਮ ਪ੍ਰਸਾਦ ਨੇ ਕੀਤੀ। ਇਹ ਫਲੈਗ ਮਾਰਚ ਪਿੰਡ ਹਜ਼ਾਰਾਂ ਰਾਮ ਸਿੰਘ, ਸੁਖੇਰਾ ਬੋਦਲਾ, ਯੋਧਾ ਭੈਣੀ ਆਦਿ ਵਿੱਚ ਕੱਢਿਆ ਗਿਆ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਉਹ ਵੱਧ ਚੜ ਕੇ ਮਤਦਾਨ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਵਿੱਚ ਨਾ ਆਉਣ। ਉਹਨਾਂ ਨੇ ਕਿਹਾ ਕਿ ਇਸ ਫਲੈਗ ਮਾਰਚ ਦੇ ਰਾਹੀਂ ਮਾੜੇ ਅਨਸਰਾਂ ਨੂੰ ਵੀ ਤਾੜਨਾ ਕੀਤੀ ਜਾ ਰਹੀ ਹੈ ਕਿ ਉਹ ਕੋਈ ਵੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਿਲ ਨਾ ਹੋਣ। ਉਹਨਾਂ ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫ਼ਿਰੋਜ਼ਪੁਰ 6 ਅਪ੍ਰੈਲ  2024. ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ  ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰ...
ਸਵੀਪ ਪ੍ਰੋਜੈਕਟ ਤਹਿਤ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਸਲੋਗਨ ਮੁਕਾਬਲੇ ਕਰਵਾਏ ਗਏ

ਸਵੀਪ ਪ੍ਰੋਜੈਕਟ ਤਹਿਤ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਸਲੋਗਨ ਮੁਕਾਬਲੇ ਕਰਵਾਏ ਗਏ

Punjab
ਫ਼ਰੀਦਕੋਟ 06 ਅਪ੍ਰੈਲ 2024             ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਤਹਿਤ ਫਰੀਦਕੋਟ ਜਿਲੇ ਦੇ ਸਰਕਾਰੀ ਸੀਨੀਅਕ ਸੈਕੰਡਰੀ  ਸਕੂਲ ਗੋਲੇਵਾਲਾ ਵਿਖੇ  ਜਿਲ੍ਹਾ ਨੋਡਲ ਅਫਸਰ ਸਵੀਪ ਕਮ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਰੀਦਕੋਟ ਸ਼੍ਰੀ ਪ੍ਰਦੀਪ  ਦਿਓੜਾ, ਜਸਬੀਰ ਸਿੰਘ ਜੱਸੀ ਸਹਾਇਕ ਜਿਲ੍ਹਾ ਨੋਡਲ ਅਫਸਰ ਅਤੇ ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ  ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ ਤੇ ਆਉਣ ਵਾਲੀਆਂ ਚੋਣਾਂ  2024 ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਚੋਣ ਕਮਿਸ਼ਨ ਪੰਜਾਬ ਵੱਲੋਂ ਦਿੱਤੇ ਸਲੋਗਨ ਅਬ ਕੀ ਬਾਰ 70 ਪ੍ਰਤੀਸ਼ਤ ਪਾਰ ਤਹਿਤ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਸਵੇਰ ਦੀ ਸਭਾ ਵਿਚ ਵੋਟ ਦੇ ਅਧਿਕਾਰ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਨੇ ਬੜੇ ਵਧੀਆ ਸਲੋਗਨ ਲਿਖੇ ਅਤੇ ਵਧੀਆ ਸਲੋਗਲ ਲਿਖਣ ਵਾਲੇ ਬੱਚਿਆਂ ਦੀ ਸਕੂਲ ਦੇ ਸਟਾਫ ਨੇ ਹੌਸਲਾਅਫਜਾਈ ਕੀਤੀ। ਇਸ ਮੌਕੇ  ਪ੍ਰਿੰਸੀਪਲ ਰਾਜਵਿੰਦਰ ਕੌਰ  ਨੇ ਕਿਹਾ ਕਿ ਜਿੱਥੇ ਅਸੀਂ ਆਪਣੀ ਵੋਟ ਦੀ ਵਰਤੋਂ ਖੁ...
ਹਲਕਾ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲਾਧੂਕਾ ਵਿਖੇ ਲਗਾਇਆ ਗਿਆ ਵੋਟਰ ਜਾਗਰੁਕਤਾ ਕੈਂਪ

ਹਲਕਾ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲਾਧੂਕਾ ਵਿਖੇ ਲਗਾਇਆ ਗਿਆ ਵੋਟਰ ਜਾਗਰੁਕਤਾ ਕੈਂਪ

Punjab
ਫਾਜ਼ਿਲਕਾ 6 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੋਟਿੰਗ ਪੋਲ ਦੀ ਪ੍ਰਤੀਸ਼ਤਤਾ ਨੂੰ ਵੱਧ ਤੋਂ ਵੱਧ ਵਧਾਉਣ ਦੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਪਿੰਡ ਲਾਧੂਕਾ ਅਤੇ ਮੰਡੀ ਲਾਧੂਕਾ ਵਿਖੇ ਕੀਤਾ ਗਿਆ। ਇਸ ਮੌਕੇ ਟੀਮ ਦੁਆਰਾ ਸਭ ਤੋਂ ਪਹਿਲਾਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਹਰੀ ਚੰਦ ਕੰਬੋਜ ਅਤੇ ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ...
ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

Punjab
ਫ਼ਰੀਦਕੋਟ 6 ਅਪ੍ਰੈਲ,2024 ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ  ਕਿ ਭਾਰਤ ਚੋਣ ਆਯੋਗ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ ਲਗਾਈ ਗਈ ਹੈ ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਪੰਜਾਬ ਵਿੱਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਈ 31 ਮਈ 2024 ਅਤੇ 1 ਜੂਨ 2024 ਦੇ ਅਖਬਾਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ) , ਅਤੇ ਏ.ਆਰ.ਓਜ (ਸਬੰਧਤ ਐਸ.ਡੀ.ਐਮਜ) ਤੋਂ ਅਪਰੂਵ ਕਰਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ

Punjab
ਫਾਜ਼ਿਲਕਾ 6 ਅਪ੍ਰੈਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲੇ ਵਿੱਚ ਮਤਦਾਨ ਪ੍ਰਤੀਸ਼ਤ ਨੂੰ ਵੱਧ ਤੋਂ ਵੱਧ ਕਰਨ ਦੇ ਉਦੇਸ਼ ਨਾਲ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਵੱਖ-ਵੱਖ ਪਿੰਡਾਂ ਜਿਵੇਂ ਢਾਣੀ ਹਜ਼ਾਰਾ ਰਾਮ ਸਿੰਘ, ਸੁਖੇਰਾ ਬੋਦਲਾ, ਯੋਧਾ ਭੈਣੀ ਵਿੱਚ ਗਏ ਅਤੇ ਇੱਥੇ ਉਨਾਂ ਨੇ ਲੋਕਾਂ ਨੂੰ ਮਿਲ ਕੇ ਉਹਨਾਂ ਨੂੰ ਵੱਧ ਚੜ ਕੇ ਲੋਕਤੰਤਰ ਦੇ ਤਿਉਹਾਰ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ 70 ਫੀਸਦੀ ਤੋਂ ਪਾਰ ਕਰਨ ਦਾ ਟੀਚਾ ਰੱਖਿਆ ਗਿਆ ਹੈ ਇਸ ਲਈ ਸਾਰੇ ਵੋਟਰ ਵੱਧ ਚੜ ਕੇ ਚੋਣਾਂ ਵਿੱਚ ਭਾਗ ਲੈਣ। ਉਹਨਾਂ ਨੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਦੌਰਾਨ ਉਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਲੋਕਾਂ ਦੀ ਸੁਰੱਖਿਆ ਸਬੰਧੀ ਪੁਖਤਾ ਇ...
07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ-ਜ਼ਿਲ੍ਹਾ ਚੋਣ ਅਫਸਰ

07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ-ਜ਼ਿਲ੍ਹਾ ਚੋਣ ਅਫਸਰ

Punjab
ਫ਼ਰੀਦਕੋਟ 06 ਅਪ੍ਰੈਲ,2024 ਲੋਕਤੰਤਰ ਦੀ ਮਜ਼ਬੂਤੀ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਨਾਲ-ਨਾਲ ਅਤੇ ਹਰੇਕ ਨਾਗਰਿਕ ਨੂੰ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣਾਂ ਦੇ ਇਸ ਤਿਉਹਾਰ ਵਿਚ ਵੱਧ ਚੜ ਕੇ ਹਿੱਸਾ ਲੈਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਸਵੀਪ ਪ੍ਰੋਜੈਕਟ ਅਧੀਨ ਟੀਮ ਵੱਲੋਂ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ  07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ  01 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 04 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਤੇ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਮੱਤਦਾਨ ਕਰਕੇ ਆਪਣੀ ਮਰਜੀ ਦੇ ਲੋਕ ਨੁਮਾ...