ਵੋਟਰ ਜਾਗਰੂਕਤਾ ਲਈ ਪੰਜਾਬ ਯਾਤਰਾ ਤੇ ਨਿਕਲਿਆ ਸਾਈਕਲਿਸਟ ਫਿਰੋਜ਼ਪੁਰ ਪਹੁੰਚਿਆ
ਫਿਰੋਜ਼ਪੁਰ 02 ਮਈ 2024 ( ) ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਅਤੇ ਲੋਕ ਸਭਾ ਚੋਣਾਂ 2024 ਵਿੱਚ ਵੇਟ ਪੋਲ ਪ੍ਰਤੀਸ਼ਤ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਪ੍ਰਸਿੱਧ ਸਾਈਕਲਿਸਟ ਮਨਮੋਹਨ ਸਿੰਘ, ਜੋ ਸਾਈਕਲ ਯਾਤਰਾ ਰਾਹੀਂ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਪਹੁੰਚ ਕੇ ਵੋਟਰ ਜਾਗਰੂਕਤਾ ਦਾ ਸੰਦੇਸ਼ ਦੇ ਰਹੇ ਹਨ।
ਸਾਈਕਲਿਸਟ ਮਨਮੋਹਨ ਸਿੰਘ ਦੇ ਅੱਜ ਫਿਰੋਜ਼ਪੁਰ ਵਿਖੇ ਪਹੁੰਚਣ ਤੇ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਸਵੀਪ ਟੀਮ ਫਿਰੋਜ਼ਪੁਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਂਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਫਿਰੋਜ਼ਪੁਰ ਦੀ ਸਵੀਪ ਮੁਹਿੰਮ ਨੂੰ ਹੋਰ ਚੰਗਾ ਹੁੰਗਾਰਾ ਮਿਲੇਗਾ। ਇਸ ਮੌਕੇ ਉਨਾਂ ਨਾਲ ਫਿਰੋਜ਼ਪੁਰ ਦੇ ਹੁਸੈਨੀ ਵਾਲਾ ਰਾਈਡਰ ਦੇ ਸਾਈਕਲਿਸਟ ਡਾ. ਆਕਾਸ਼ ...








