ਜੰਡਿਆਲਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ
ਅੰਮ੍ਰਿਤਸਰ 5 ਅਪ੍ਰੈਲ 2024:---ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗੁਆਈ ਹੇਠ ਜੰਡਿਆਲਾ ਵਿਧਾਨਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਛਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ, ਸਰਕਾਰੀ ਆਈ ਟੀ ਆਈ ( ਇਸਤਰੀਆਂ) ਬੰਡਾਲਾ, ਸ਼ਹੀਦ ਅਜਮੇਰ ਸਿੰਘ ਸ ਸ ਸ ਸਕੂਲ ਮੱਲੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਡਾਲਾ, ਸਰਕਾਰੀ ਹਾਈ ਸਕੂਲ ਮੱਖਣਵਿੰਡੀ, ਸਰਕਾਰੀ ਹਾਈ ਸਕੂਲ ਬੁੱਟਰ ਧਰਦਿਉ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ, ਸਰਕਾਰੀ ਐਲੀਮੈਂਟਰੀ/ਹਾਈ ਸਕੂਲ ਦੇਵੀਦਾਸਪੁਰਾ ਵਿੱਖੇ ਵੋਟਰ ਜਾਗਰੂਕਤਾ ਸਾਈਕਲ ਰੈਲੀਆਂ ਕੱਢੀਆਂ ਗਈਆਂ। ਇਸ ਰੈਲੀ ਵਿੱਚ ਸ਼ਾਮਿਲ ਅਧਿਆਪਕਾਂ ਅਤੇ ਵਿਦਆਰਥੀਆਂ ਨੇ ਆਪਣੇ ਸਾਈਕਲਾਂ ਰਾਹੀਂ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਹ ਸਾਈਕ...








