Shadow

Author: admin

ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ ਧਾਲੀਵਾਲ

ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ ਧਾਲੀਵਾਲ

Punjab
ਅਜਨਾਲਾ , 16 ਫਰਵਰੀ--ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ,  ਕਿਉਂਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦੇ ਦੱਸਿਆ ਕਿ ਸ਼ਹਿਰ ਵਿੱਚ 200 ਉੱਚ ਕੁਆਲਿਟੀ ਦੀਆਂ ਲਾਈਟਾਂ ਲਈ 92.72 ਲੱਖ ਰੁਪਏ ਅਤੇ 130 ਕੈਮਰੇ ਜੋ ਕਿ ਸਕਿਉਰਟੀ ਦਾ ਕੰਮ ਕਰਨਗੇ ਲਈ 62. 22 ਲੱਖ ਰੁਪਏ ਜਾਰੀ ਕਰ ਦਿੱਤੇ ਹਨ।         ਉਹਨਾਂ ਦੱਸਿਆ ਕਿ ਅਜਨਾਲਾ ਸ਼ਹਿਰ ਦਾ ਬਿਜਲੀ ਘਰ ਜੋ ਕਿ 1968 ਵਿੱਚ ਬਣਿਆ ਸੀ,  ਨੂੰ 55 ਸਾਲ ਬਾਅਦ ਕਰੀਬ 25 ਕਰੋੜ ਰੁਪਏ ਨਾਲ ਅਪਗ੍ਰੇਡ ਕਰਕੇ 220 ਕੇ ਵੀ ਕੀਤਾ ਜਾ ਰਿਹਾ ਹੈ,  ਜਿਸ ਦਾ ਉਦਘਾਟਨ ਅਗਲੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ।      ਉਹਨਾਂ ਕਿਹਾ ਕਿ ਮੈਂ ਆਪਣੇ ਹਲਕੇ ਨਾਲ ਜੋ ਵੀ ਵਾਅਦਾ ਕੀਤਾ ਸੀ , ਉਹ ਪੂਰਾ ਕਰਕੇ ਸ਼ਾਹ ਲਵਾਂਗਾ ਅਤੇ ਸਰਕਾਰ ਦੇ ਦੋ ਸਾਲ ਪੂਰੇ ਹੁਣ ਤੱਕ ਮੈਂ ਹੁਣ ਤੱਕ ਕੀਤੇ ਗਏ ਕੰਮਾਂ...
ਡਿਪਟੀ ਕਮਿਸ਼ਨਰ ਸਾਹਨੀ ਨੇ ਮਹਿਲਾ ਲਾਭਪਾਤਰੀ ਨੂੰ ਇੰਸੂਲੇਟਿਡ ਵਾਹਨ ਦੀ ਸਪੁਰਦ ਕੀਤੀਆਂ ਚਾਬੀਆਂ

ਡਿਪਟੀ ਕਮਿਸ਼ਨਰ ਸਾਹਨੀ ਨੇ ਮਹਿਲਾ ਲਾਭਪਾਤਰੀ ਨੂੰ ਇੰਸੂਲੇਟਿਡ ਵਾਹਨ ਦੀ ਸਪੁਰਦ ਕੀਤੀਆਂ ਚਾਬੀਆਂ

Punjab
ਲੁਧਿਆਣਾ, 16 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ ਪਾਇਲ ਸਬ-ਡਵੀਜ਼ਨ ਦੇ ਪਿੰਡ ਕਰੋਦੀਆ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਇੰਸੂਲੇਟਿਡ ਵਾਹਨ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਦਲਬੀਰ ਸਿੰਘ, ਮੱਛੀ ਪਾਲਣ ਅਫਸਰ ਮਮਤਾ ਸ਼ਰਮਾ ਦੇ ਨਾਲ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜਸਪ੍ਰੀਤ ਕੌਰ ਲੁਧਿਆਣਾ ਦੀ ਪਹਿਲੀ ਮਹਿਲਾ ਲਾਭਪਾਤਰੀ ਹੈ, ਜਿਸ ਨੂੰ ਪੀ.ਐਮ.ਐਮ.ਐਸ.ਵਾਈ. ਤਹਿਤ 12 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਸੂਲੇਟਿਡ ਵਾਹਨ ਦੀ ਕੀਮਤ 20 ਲੱਖ ਰੁਪਏ ਹੈ ਅਤੇ ਇਸ ਦੀ ਵਰਤੋਂ ਮੱਛੀਆਂ ਦੀ ਆਵਾਜਾਈ ਲਈ ਕੀਤੀ ਜਾਵੇਗੀ। ਸਹਾਇਕ ਡਾਇਰੈਕਟਰ ਮੱਛੀ ਪਾਲਣ ਦਲਬੀਰ ਸਿੰਘ ਨੇ ਦੱਸਿਆ ਕਿ ਮੱਛੀ ਜਲਦ ਖਰਾਬ ਹੋਣ ਵਾਲਾ ਉਤਪਾਦ ਹੈ ਅਤੇ ਬਰਫ਼ ਦੀ ਵਰਤੋਂ ਘੱਟ ਦੂਰੀ ਦੀ ਢੋਆ-ਢੁਆਈ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਾਹਨ ਨਿਯੰਤਰਿਤ ਤਾਪਮਾਨ ਹੇਠ ਢੁਕਵੀਂ ਗੁਣਵੱਤਾ ਵਾਲੀ ਮੱਛੀ ਨੂੰ ਛੱਪੜ ਤੋਂ ਮੰਡੀਆਂ ਤੱ...
ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ – ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ

ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ – ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ

Punjab
ਲੁਧਿਆਣਾ, 16 ਫਰਵਰੀ (000) - ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ ਸਿੱਖਿਆ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਣਾਅ ਪ੍ਰਬੰਧਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਫਤਿਹ ਸਟੂਡੈਂਟ ਹੈਲਪਲਾਈਨ - ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਏ.ਡੀ.ਸੀ.ਪੀ. ਅਭਿਮਨਿਊ ਰਾਣਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਵੀ ਹਾਜ਼ਰ ਸਨ। ਜੋ ਵਿਦਿਆਰਥੀ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ, ਉਹ ਤਣਾਅ ਨਾਲ ਨਜਿੱਠਣ ਲਈ ਕਿਸੇ ਵੀ ਤਰ੍ਹਾਂ ਦੀ ਮਨੋਵਿਗਿਆਨਕ ਸਹਾਇਤਾ ਅਤੇ ਕਾਉਂਸਲਿੰਗ ਲਈ 96464-70777 'ਤੇ ਸੰਪਰਕ ਕਰ ਸਕਦੇ ਹਨ। ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਸ਼ਨ ਪਾਲ ਰਾਜਪੂਤ ਜੋ ਇਸ ਪਹਿਲਕਦਮੀ ਲਈ ਆਪਣੀ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ, ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਕੱਲ੍ਹ ਵਿਦਿਆਰਥੀ ਚੰਗਾ ਰੈਂਕ ਅਤੇ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਬਹੁਤ ਦਬਾਅ ਅਤੇ ਤਣਾਅ ਵਿੱਚ ਹਨ। ਇਸ ਲਈ, ਮਾਪਿਆਂ, ਅਧਿਆਪਕਾਂ ਅਤੇ ਸਾਡੇ ਲਈ ਇਹ ...
ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਅਧੀਨ ਸਟੇਟ ਮਾਸਟਰ ਪਲਾਨ ‘ਤੇ ਵਿਚਾਰ ਚਰਚਾ

ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਅਧੀਨ ਸਟੇਟ ਮਾਸਟਰ ਪਲਾਨ ‘ਤੇ ਵਿਚਾਰ ਚਰਚਾ

Punjab
ਲੁਧਿਆਣਾ, 16 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਦੇ ਹਿੱਸੇ ਵਜੋਂ ਸਟੇਟ ਮਾਸਟਰ ਪਲਾਨ ਯੋਜਨਾ ਦੇ ਤਹਿਤ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਨੂੰ ਚਲਾਉਣ ਵਾਲੇ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਲੋਕਲ ਬਾਡੀਜ਼, ਪੀ.ਐਸ.ਪੀ.ਸੀ.ਐਲ., ਟਰਾਂਸਪੋਰਟ, ਪੁਲਿਸ, ਪੀ.ਡਬਲਯੂ.ਡੀ, ਐਨ.ਐਚ.ਏ.ਆਈ. ਅਤੇ ਹੋਰਾਂ ਸਮੇਤ ਵਿਭਾਗਾਂ ਨੂੰ ਗਤੀਸ਼ਕਤੀ ਪੋਰਟਲ ਉੱਤੇ ਜੀਓ-ਟੈਗਿੰਗ ਰਾਹੀਂ ਡਿਜੀਟਲ ਰੂਪ ਵਿੱਚ ਆਪਸ ਵਿੱਚ ਜੋੜਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮਲਟੀਮੋਡਲ ਕਨੈਕਟੀਵਿਟੀ ਵਿਕਸਿਤ ਕਰਨ ਅਤੇ ਬੁਨਿਆਦੀ ਢਾਂਚੇ ਦੇ ਪੱਛੜੇ ਹੋਏ ਪਾੜੇ ਨੂੰ ਪੂਰਾ ਕਰਨ ਲਈ, ਇਹ ਜੀਓ-ਟੈਗਿੰਗ ਵਧੇਰੇ ਕੁਸ਼ਲ ਯੋਜਨਾਬੰਦੀ ਅਤੇ ਅਮਲ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਸਾਰੇ ਵਿਭਾਗਾਂ ਨੂੰ ਉਨ੍ਹਾਂ ਦੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਅਪਡੇਟ ਰਹਿਣ ਲਈ ਇੱਕ ਸਿੰਗਲ ਪੋਰਟਲ 'ਤੇ ਲਿਆਉਣਾ ਹੈ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

Punjab
ਚੰਡੀਗੜ੍ਹ, 16 ਫਰਵਰੀ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋ...
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ, 16 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁ...
ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ  ਜਾਰੀ

ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ ਜਾਰੀ

Punjab
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ, ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਦੇ ਪੰਤਵੰਤਿਆਂ ਨੂੰ  ਸੌਪਿਆ। ਇਸ ਮੌਕੇ ਉਹਨਾਂ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ  ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ । ਇਸੇ ਤਹਿਤ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਖਾਨੇ / ਵਾਸ਼ਰੂਮ ਬਲਾਕ ਬਣਾਉਣ ਲਈ,ਪਿੰਡ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ,ਢਾਣੀ ਪਾਲਾ ਸਿੰਘ ਤੋਂ ਡਰੇਨ ਦੀ ਨਿਕਾਸੀ ਪਾਈਪ ਪਾਉਣ, ਬਾਹਰੀ ਡਰੇਨ ਦੀ ਨਿਕਾਸੀ ਪਾਈਪ ਪਾਉਣ ਲਈ ਕਰੀਬ 14 ਲੱਖ ਰੁਪਏ ਦੇ ਕੰਮ ਕਰਵਾਉਣ ਲਈ ਪਾਸ ਕੀਤੇ ਪੱਤਰ ਦੀ ਕਾਪੀ ਜੋ ਉਹਨਾਂ ਨੂੰ  ਦਿੱਤੀ ਗਈ ਸੀ, ਅੱਜ ਉਹਨਾਂ ਪਿੰਡ ਦੇ ਪੰਤਵੰਤੇ ਸੁਖਵਿੰਦਰ ਸਿੰਘ,ਚਰਨਜੀਤ ਸਿੰਘ,ਦਰਸ਼ਨ ਸਿੰਘ,ਬਾਬਾ ਤੇਜਾ ਸਿੰਘ,ਮੁੱਖ ਅਧਿਆਪਕ ਰਵਿੰਦਰ ਸਿੰਘ ਆਦਿ ਨੂੰ  ਸੌਂਪੀ ਦਿੱਤੀ ਹੈ। ਇਸ ਗਰਾਂਟ...
ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ

Punjab
ਫਿਰੋਜ਼ਪੁਰ, 16 ਫਰਵਰੀ 2024. ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਲਾਇਬਰੇਰੀ ਫ਼ਿਰੋਜ਼ਪੁਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਪ੍ਰੋ. ਜਸਪਾਲ ਘਈ, ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ ਨੇ ਸਾਂਝੇ ਰੂਪ ਵਿੱਚ ਕੀਤੀ। ਇਸ ਕਵੀ ਦਰਬਾਰ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਾਇਰਾਂ ਨੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੇ ਵਿੱਚ ਆਪਣੀਆਂ ਰਚਨਾਵਾਂ ਪੇਸ਼ ਕਰਕੇ ਸਮਾਗਮ ਨੂੰ ਇੱਕ ਸਿਖ਼ਰ 'ਤੇ ਲੈ ਗਏ । ਇਸ ਮੌਕੇ ਸਾਹਿਤਕਾਰ ਸ. ਜਸਵੰਤ ਸਿੰਘ ਕੈਲਵੀ ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਉਹਨਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਰਚਨਾਵਾਂ ਲਈ ਜੀਵਨ ਭਰ ਦੀ ਸਾਹਿਤਕ ਘਾਲਣਾ ਲਈ ਸਨਮਾਨਤ ਕੀਤਾ ਗਿਆ।             ਸਮਾਗਮ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਆਏ ਹੋਏ ਸ਼ਾਇਰਾਂ, ਸਰੋਤਿਆਂ ਅਤੇ ਪਾਠਕਾਂ ਨੂੰ 'ਜੀ ਆਇਆਂ...
10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

Punjab
ਮਲੋਟ, 16 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ।  ਇਸ ਮੌਕੇ ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਘੱਟ ਗਿਣਤੀਆਂ, ਔਰਤਾਂ ਅਤੇ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ। ਇਸਦੇ ਤਹਿਤ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਲਈ ਕਰੀਬ 10 ਲੱਖ ਰੁਪਏ ਦੀ  ਗ੍ਰਾਂਟ ਲਿਆ ਕੇ ਵਿਕਾਸ ਕਰਵਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਜਿੱਥੇ ਉਹ ਆਪਣੇ ਅਧੀਨ ਆਉਂਦੇ ਵਿਭਾਗ ਵਿੱਚ ਬੱਚਿਆਂ, ਘੱਟ ਗਿਣਤੀਆਂ, ਔਰਤਾਂ ਅਤੇ ਸਮਾਜਿਕ ਸੁਰੱਖਿਆ ਦੇ ਲਈ ਉਪਰਾਲੇ ਕਰ ਰਹੇ ਹਨ, ਉੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ...
ਸੜਕ ਸੁਰੱਖਿਆ ਮਹੀਨੇ ਤਹਿਤ 34 ਸੈਮੀਨਾਰ ਆਯੋਜਿਤ ਕਰਕੇ ਫੈਲਾਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ

ਸੜਕ ਸੁਰੱਖਿਆ ਮਹੀਨੇ ਤਹਿਤ 34 ਸੈਮੀਨਾਰ ਆਯੋਜਿਤ ਕਰਕੇ ਫੈਲਾਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ

Punjab
ਮੋਗਾ, 16 ਫਰਵਰੀ: ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2024 ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।ਹੋਰਨਾਂ ਵਿਭਾਗਾਂ ਦੇ ਨਾਲ-ਨਾਲ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਵੀ ਜਾਗਰੂਕਤਾ ਗਤੀਵਿਧੀਆਂ ਬੜੇ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀਆਂ ਗਈਆਂ। ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਇਸ ਜਾਗਰੂਕਤਾ ਮਹੀਨੇ ਤਹਿਤ ਕੁੱਲ ਵੱਖ ਵੱਖ ਥਾਵਾਂ ਤੇ 34 ਕੈਂਪ ਆਯੋਜਿਤ ਕੀਤੇ ਗਏ, ਜਿਹਨਾਂ ਵਿੱਚ 5400 ਤੋਂ ਵਧੇਰੇ ਲੋਕਾਂ/ਵਿਦਿਆਰਥੀਆਂ/ਡਰਾਈਵਰਾਂ/ਕੰਡਰਕਟਰਾਂ ਨੇ ਸ਼ਮੂਲੀਅਤ ਕਰਕੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਹਾਸਲ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਨੇ ਦੱਸਿਆ ਕਿ ਇਸ ਮਹੀਨੇ ਤਹਿਤ ਵੱਖ ਵੱਖ ਸਕੂਲਾਂ, ਕਾਲਜਾਂ, ਖੇਡ ਸਟੇਡੀਅਮ, ਕਲੱਬਾਂ, ਟਰੱਕ ਯੂਨੀਅਨਾਂ, ਕੇਂਦਰ ਯੂਨੀਅਨਾਂ, ਹਾਥੀ ਏਸ, ਪਿਕਅੱਪ ਯੂਨੀਅਨਾਂ, ਈ-ਰਿਕਸ਼ੇ, ਆਟੋ ਰਿਕਸ਼ੇ ਅਤੇ ਵੱਖ ਵੱਖ ਟੈਕਸੀ ਸਟੈਂ...