ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ
ਮੋਗਾ, 4 ਅਪ੍ਰੈਲ -
ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ/ਸ਼ੂਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ, ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਐਸ.ਐਸ.ਪੀ ਮੋਗਾ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਪੀ.ਪੀ.ਐਸ., ਐਸ.ਪੀ (ਆਈ) ਮੋਗਾ ਦੀ ਦੇਖ-ਰੇਖ ਹੇਠ ਅਤੇ ਪੀ.ਪੀ.ਐਸ ਡੀ.ਐਸ.ਪੀ (ਡੀ) ਹਰਿੰਦਰ ਸਿੰਘ ਸੀ.ਆਈ.ਏ. ਮੋਗਾ ਟੀਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਵਾਲੇ 03 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨਤੀਜੇ ਵਜੋਂ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਫਿਰੌਤੀ ਦੀ ਰਕਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਨੰਬਰ 58 ਮਿਤੀ 01/04/2024 U/S 307, 387, 120ਬੀ ਆਈ.ਪੀ.ਸੀ. ਅਤੇ 25-54-59 ਆਰਮਜ਼ ਐਕਟ ਦਰਜ ਕ...








