Shadow

Author: admin

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

breaking news
*ਚੰਡੀਗੜ੍ਹ, 18 ਅਪ੍ਰੈਲ*: ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ 'ਤੇ ਚਲੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਪੂਰੀ ਤਰ੍ਹਾਂ ਸਾਫ ਅਤੇ ਸਪੱਸ਼ਟ ਹੈ, ਜੋ ਨੀਤੀ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਪੇਸ਼ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਉਦਯੋਗ ਲਈ ਤਰਜੀਹੀ ਥਾਂ ਬਣਾਉਣ ‘ਤੇ ਕੇਂਦਰਤ ਹੈ। ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਨੀਦਰਲੈਂਡ, ਭਾਰਤ ਲਈ ਸਭ ਤੋਂ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿੱਚੋਂ ਇੱਕ ਹੈ ਅਤੇ ਕਈ ਡੱਚ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ...
ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

breaking news, health
ਚੰਡੀਗੜ੍ਹ,18 ਅਪ੍ਰੈਲ 2026: ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’(ਐਮਏਐਸਐਲਡੀ)  ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਚਿੰਤਾਜਨਕ ਸਥਿਤੀ ਦੇ ਦਰਮਿਆਨ, ਪੰਜਾਬ ਇਸ ਚੁਣੌਤੀ ਦਾ ਡੱਟ ਕੇ ਸਾਹਮਣਾ ਕਰਨ ਲਈ ਅੱਗੇ ਵੱਧ ਰਿਹਾ ਹੈ। ਰਾਜ ਨੇ ਵਿਸਥਾਰਿਤ ਸਕ੍ਰੀਨਿੰਗ ਅਤੇ ਕੈਸ਼ਲੈੱਸ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਆਪਣੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਉਹ ਆਧੁਨਿਕ ਜੀਵਨਸ਼ੈਲੀ ਨਾਲ ਜੁੜੀ ਇਸ ਤੇਜ਼ੀ ਨਾਲ ਵਧ ਰਹੀ ‘ਮੂਕ ਮਹਾਂਮਾਰੀ’ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਅਗੇਤਰੀ ਭੂਮਿਕਾ ਨਿਭਾਅ ਰਿਹਾ ਹੈ। ਦੁਨੀਆ ਭਰ ਵਿੱਚ ਲਿਵਰ ਸਬੰਧੀ ਬੀਮਾਰੀਆਂ ਇੱਕ ‘ਮੂਕ ਮਹਾਂਮਾਰੀ’ ਵਜੋਂ ਉ...
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ’ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿ...
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ  64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ...
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

hot news
ਚੰਡੀਗੜ੍ਹ, ਅਪ੍ਰੈਲ 18: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

hot news
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਇੱਥੇ ਸੀ.ਆਈ.ਆਈ. ਦੇ ਨਾਰਦਰਨ ਰੀਜਨ ਦੇ ਹੈੱਡਕੁਆਰਟਰ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) 'ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ। ਇਸ ਕਾਨਫਰੰਸ ਨੇ ਕਲਾਸਰੂਮਾਂ ਵਿੱਚ ਏਆਈ ਨੂੰ ਸ਼ਾਮਲ ਕਰਨ ਲਈ ਢੁਕਵਾਂ ਰੋਡਮੈਪ, ਜੋ ਸਿੱਖਣ ਦੀ ਗੁਣਵੱਤਾ ‘ਚ ਸੁਧਾਰ, ਪਹੁੰਚ ਨੂੰ ਵਧਾਉਣ ਅਤੇ ਵਿਦਿਆਰਥੀਆਂ ਨੂੰ ਸਿਰਫ਼ ਖਪਤਕਾਰਾਂ ਦੀ ਥਾਂ ਤਕਨਾਲੋਜੀ ਦੇ ਸਿਰਜਣਹਾਰ ਵਜੋਂ ਤਿਆਰ ਕਰਨ 'ਤੇ ਕੇਂਦ੍ਰਿਤ ਹੋਵੇਗਾ, ਤਿਆਰ ਕਰਨ ਵਾਸਤੇ ਨੀਤੀ ਘਾੜਿਆਂ, ਸਿੱਖਿਅਕਾਂ ਅਤੇ ਤਕਨਾਲੋਜੀ ਮਾਹਿਰਾਂ ਲਈ ਵਿਚਾਰ-ਵਟਾਂਦਰੇ ਵਾਸਤੇ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈਏਐਸ (ਸੇਵਾਮੁਕਤ) ਨੇ ਏਆਈ ਦੀ ਨੈਤਿਕ ਵਰਤੋਂ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸਨੂੰ ਸਿਖਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਸ...
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

health, hot news
ਚੰਡੀਗੜ੍ਹ/ਪਟਿਆਲਾ , 18 ਅਪ੍ਰੈਲ:- ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ  ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ। ਗੁਰਪਿੰਦਰ ਜੀਤ ਦੇ ਦੱਸਣ ਮੁਤਾਬਿਕ ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਭੱਜ ਕੀਤੀ ਗਈ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਈ । ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ—ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ। ਗੁਰਪਿੰਦਰ ਲਈ ਇਹ ਬਹੁਤ ਔਖੀ ਘੜੀ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ I ਉਸਨੂੰ ਜਨਮ ਦੇਣ ਅਤੇ ਪਾਲਣ -ਪੋਸਣ ਵਾਲੀ ਮਾਂ ਅੱਜ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਸੀ । ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਦੇ ਟਾਟਾ ਕੈਂ...
ਗੁਜਰਾਤ ਦਾ ਮੁਕਾਬਲਾ ਕੋਲਕਾਤਾ ਨਾਲ, KKR ਨੂੰ ਆਪਣੀ ਪਹਿਲੀ ਜਿੱਤ ਦੀ ਉਡੀਕ

ਗੁਜਰਾਤ ਦਾ ਮੁਕਾਬਲਾ ਕੋਲਕਾਤਾ ਨਾਲ, KKR ਨੂੰ ਆਪਣੀ ਪਹਿਲੀ ਜਿੱਤ ਦੀ ਉਡੀਕ

Sports
IPL 2026 GT vs KKR: ਇੰਡੀਅਨ ਪ੍ਰੀਮੀਅਰ ਲੀਗ 2026 ਦੇ 25ਵੇਂ ਮੈਚ ਵਿੱਚ ਗੁਜਰਾਤ ਟਾਈਟਨਸ ਅੱਜ (17 ਅਪ੍ਰੈਲ) ਆਪਣੇ ਘਰੇਲੂ ਮੈਦਾਨ, ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਕਰੇਗਾ। ਅੰਕ ਸੂਚੀ ਵਿੱਚ 10ਵੇਂ ਸਥਾਨ 'ਤੇ ਕਾਬਜ਼ KKR ਅਜੇ ਵੀ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦੀ ਭਾਲ ਵਿੱਚ ਹੈ। ਇਸ ਦੌਰਾਨ ਗੁਜਰਾਤ ਅੰਕ ਸੂਚੀ ਵਿੱਚ ਛੇਵੇਂ ਸਥਾਨ 'ਤੇ ਹੈ ਅਤੇ ਲਗਾਤਾਰ ਤੀਜੀ ਜਿੱਤ ਦਾ ਟੀਚਾ ਰੱਖੇਗਾ। 'ਪਿਛਲੇ ਮੈਚ ਵਿੱਚ ਵਾਪਸੀ ਕੀਤੀ' 2022 ਦੇ ਚੈਂਪੀਅਨ ਗੁਜਰਾਤ ਹੁਣ ਲਗਾਤਾਰ ਦੋ ਜਿੱਤਾਂ ਦੇ ਪਿੱਛੇ ਇਸ ਮੈਚ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟਾਈਟਨਜ਼ ਨੇ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਵਿੱਚ ਲਖਨਊ ਸੁਪਰ ਜਾਇੰਟਸ ਨੂੰ ਹਰਾਇਆ। ਉਨ੍ਹਾਂ ਨੇ ਅੱਠ ਗੇਂਦਾਂ ਬਾਕੀ ਰਹਿੰਦਿਆਂ 165 ਦੌੜਾਂ ਦੇ ਟੀਚੇ ਦਾ ਸਫਲਤਾਪੂਰਵਕ ਪਿੱਛਾ ਕੀਤਾ। ਗਿੱਲ ਨੇ 56 ਦੌੜਾਂ ਦਾ ਯੋਗਦਾਨ ਪਾਇਆ, ਜਦੋਂ ਕਿ ਜੋਸ ਬਟਲਰ ਨੇ 60 ਦੌੜਾਂ ਬਣਾਈਆਂ। ਹਾਲਾਂਕਿ ਪ੍ਰਸਿਧ ਕ੍ਰਿਸ਼ਨਾ ਨੂੰ ਆਪਣੇ ਸ਼ਾਨਦਾਰ ਸਪੈੱਲ (4/28) ਲਈ ਪਲੇਅਰ ਆਫ਼ ਦ ਮੈਚ ਦਾ ਸਨਮਾਨ ਮਿਲਿਆ। 'ਕੋ...
ਕੂਲਰ ਚਲਾਉਦੇ ਹੀ ਕਮਰੇ ਵਿੱਚ ਚਿਪਚਿਪਾਪਣ ਵੱਧ ਜਾਦਾ ਹੈ? ਤਾਂ ਕਰੋ ਇਹ ਕੰਮ

ਕੂਲਰ ਚਲਾਉਦੇ ਹੀ ਕਮਰੇ ਵਿੱਚ ਚਿਪਚਿਪਾਪਣ ਵੱਧ ਜਾਦਾ ਹੈ? ਤਾਂ ਕਰੋ ਇਹ ਕੰਮ

health
ਅਪ੍ਰੈਲ ਦੇ ਅੱਧ ਤੱਕ ਪੂਰੇ ਭਾਰਤ ਵਿੱਚ ਗਰਮੀ ਅਤੇ ਨਮੀ ਵੱਧ ਗਈ ਹੈ, ਜਿਸ ਕਾਰਨ ਕਈ ਸ਼ਹਿਰਾਂ ਵਿੱਚ ਤਾਪਮਾਨ ਵਧਿਆ ਹੈ ਅਤੇ ਹੀਟ ਸਟ੍ਰੋਕ ਦਾ ਖ਼ਤਰਾ ਵੱਧ ਗਿਆ ਹੈ। ਮੌਸਮ ਵਿਭਾਗ ਮੁਤਾਬਕ, ਉੱਤਰੀ ਭਾਰਤ ਵਿੱਚ ਹੀਟਵੇਵ ਦੀਆਂ ਸਥਿਤੀਆਂ ਬਰਕਰਾਰ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਉਮੀਦ ਹੈ। ਇਸ ਗਰਮੀ ਦਾ ਮੁਕਾਬਲਾ ਕਰਨ ਲਈ ਲੋਕ ਆਪਣੇ ਘਰਾਂ ਵਿੱਚ ਏਅਰ ਕੂਲਰ ਅਤੇ ਏਅਰ ਕੰਡੀਸ਼ਨਰ ਲਗਾ ਰਹੇ ਹਨ। ਤੇਜ਼ ਗਰਮੀ ਤੋਂ ਰਾਹਤ ਪਾਉਣ ਲਈ ਅਮੀਰ ਲੋਕ 24x7 ਏਸੀ ਚਲਾਉਂਦੇ ਹਨ ਜਦਕਿ ਮੱਧ ਅਤੇ ਘੱਟ ਆਮਦਨ ਵਾਲੇ ਵਰਗ ਬਿਜਲੀ ਦੀ ਜ਼ਿਆਦਾ ਖਪਤ ਅਤੇ ਉੱਚ ਕੀਮਤ ਕਾਰਨ ਕੂਲਰਾਂ ਅਤੇ ਪੱਖਿਆਂ 'ਤੇ ਨਿਰਭਰ ਕਰਦੇ ਹਨ। ਹਾਲਾਂਕਿ, ਰੂਮ ਕੂਲਰ ਵਰਤਣ ਵਾਲਿਆਂ ਨੂੰ ਨਮੀ ਨਾਲ ਸਬੰਧਤ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨ ਮੁਤਾਬਕ, ਨਮੀ ਅਕਸਰ ਲੋਕਾਂ ਨੂੰ ਬੇਚੈਨ ਮਹਿਸੂਸ ਕਰਵਾਉਂਦੀ ਹੈ। ਜ਼ਿਆਦਾ ਨਮੀ ਕਈ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ, ਜਿਵੇਂ ਕਿ ਕੰਧਾਂ 'ਤੇ ਉੱਲੀ ਅਤੇ ਪਾਣੀ ਇਕੱਠਾ ਹੋਣਾ। ਹਾਲਾਂਕਿ, ਜਿਹੜੇ ਲੋਕ ਰੂਮ ਕੂਲਰ ਦੀ ਵਰਤੋਂ ਕਰਦੇ ਹਨ, ਉਨ੍...
ਤਮੰਨਾ ਭਾਟੀਆ ਨੂੰ ਲੱਗਿਆ ਵੱਡਾ ਝਟਕਾ! ਅਦਾਲਤ ਨੇ ਦਾਇਰ ਅਪੀਲ ਨੂੰ ਕੀਤਾ ਰੱਦ, ਜਾਣੋ ਪੂਰਾ ਮਾਮਲਾ

ਤਮੰਨਾ ਭਾਟੀਆ ਨੂੰ ਲੱਗਿਆ ਵੱਡਾ ਝਟਕਾ! ਅਦਾਲਤ ਨੇ ਦਾਇਰ ਅਪੀਲ ਨੂੰ ਕੀਤਾ ਰੱਦ, ਜਾਣੋ ਪੂਰਾ ਮਾਮਲਾ

enterinment news
ਹੈਦਰਾਬਾਦ: ਅਦਾਕਾਰਾ ਤਮੰਨਾ ਭਾਟੀਆ ਨੂੰ ਮਦਰਾਸ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਮਦਰਾਸ ਹਾਈ ਕੋਰਟ ਨੇ ਵੀਰਵਾਰ 16 ਅਪ੍ਰੈਲ ਨੂੰ ਭਾਟੀਆ ਦੇ ਪਾਵਰ ਸੋਪਸ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਭਾਟੀਆ ਵੱਲੋਂ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ। ਇਹ ਮਾਮਲਾ ਅਦਾਕਾਰਾ ਅਤੇ ਸਾਬਣ ਕੰਪਨੀ ਪਾਵਰ ਸੋਪਸ ਵਿਚਕਾਰ ਹੋਏ ਵਿਵਾਦ ਨਾਲ ਜੁੜਿਆ ਹੈ। ਤਮੰਨਾ ਨੇ ਇਸ ਮਾਮਲੇ ਵਿੱਚ 1 ਕਰੋੜ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ, ਮਦਰਾਸ ਹਾਈ ਕੋਰਟ ਨੇ ਵੀਰਵਾਰ ਨੂੰ ਤਮੰਨਾ ਭਾਟੀਆ ਵੱਲੋਂ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ। ਇਸ ਅਪੀਲ ਵਿੱਚ ਉਨ੍ਹਾਂ ਨੇ ਇੱਕ ਸਿੰਗਲ ਜੱਜ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਪਾਵਰ ਸੋਪਸ ਤੋਂ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਸੀ। ਤਮੰਨਾ ਨੇ ਦੋਸ਼ ਲਗਾਇਆ ਸੀ ਕਿ ਕੰਪਨੀ ਨੇ ਉਨ੍ਹਾਂ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਉਣ ਦਾ ਸਮਝੌਤਾ ਖਤਮ ਹੋਣ ਤੋਂ ਬਾਅਦ ਵੀ ਸਾਬਣ ਦੇ ਰੈਪਰ ਅਤੇ ਪ੍ਰਚਾਰ ਕੰਟੈਟ 'ਤੇ ਉਨ੍ਹਾਂ ਦੀਆਂ ਤਸਵੀਰਾਂ ਦਾ ਇਸਤੇ...