ਐਸ.ਡੀ.ਐਮ. ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਜੀ.ਟੀ.ਬੀ. ਗੜ੍ਹ ਕਾਲਜ ਵਿੱਚ ਸਵੀਪ ਪ੍ਰੋਗਰਾਮ ਆਯੋਜਿਤ
ਮੋਗਾ, 4 ਅਪ੍ਰੈਲ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਆਪਣੀਆਂ ਸਵੀਪ ਗਤੀਵਿਧੀਆਂ ਨੂੰ ਪੂਰੇ ਜੋਸ਼ ਨਾਲ ਚਲਾਇਆ ਜਾ ਰਿਹਾ ਹੈ ਤਾਂ ਕਿ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕੀਤਾ ਜਾ ਸਕੇ। ਸਵੀਪ ਟੀਮ ਨਵੇਂ ਨੌਜਵਾਨ ਵੋਟਰਾਂ, ਦਿਵਿਆਂਗਜਨਾਂ ਅਤੇ ਬਿਰਧ ਵੋਟਰਾਂ ਉੱਪਰ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਆਪਣੀਆਂ ਗਤੀਵਿਧੀਆਂ ਆਯੋਜਿਤ ਕਰ ਰਹੀ ਹੈ ਤਾਂ ਕਿ ਇਨ੍ਹਾਂ ਵਿਅਕਤੀਆਂ ਨੂੰ ਵੀ ਵੋਟ ਪਾਉਣ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ ਨੇ ਸਰਕਾਰੀ ਬਹੁਤਕਨੀਕੀ ਕਾਲਜ ਜੀ.ਟੀ.ਬੀ. ਗੜ੍ਹ ਵਿਖੇ ਕਰਵਾਏ ਗਏ ਸਵੀਪ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਉੱਪਰ ਸ਼ਮੂਲੀਅਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਵੀ ਮੌਜੂਦ ਸਨ।ਸ੍ਰ. ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਰੇਕ ਪੋਲਿੰਗ ਬੂਥਾਂ ਤੇ ਲੋੜਵੰਦ ਵਿਅਕਤੀਆਂ ਲਈ ਹਰ ਤਰ੍ਹਾਂ ਦੀਆਂ ...








