ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ
ਫਾਜ਼ਿਲਕਾ 28 ਅਪ੍ਰੈਲ 2024….
ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਈ ਕੀਤੀ ਜਾ ਰਹੀ ਸਖਤੀ ਦੇ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਸ਼ਨੀਵਾਰ ਨੂੰ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ ਹੋਈ ਹੈ ਜਿਸਨੇ ਪਿਛਲੇ ਸਾਰੇ ਸਾਲਾਂ ਦਾ ਦਾ ਵੀ ਰਿਕਾਰਡ ਤੋੜ ਦਿੱਤਾ ਹੈ ਤੇ ਪਿਛਲੇ ਸਾਲਾਂ ਦੌਰਾਨ 1 ਦਿਨ ਵਿੱਚ ਏਨੀ ਤੇਜ਼ ਲਿਫਟਿੰਗ ਨਹੀਂ ਹੋਈ। ਇਸ ਤੋਂ ਇਲਾਵਾ ਹਰ ਘੰਟੇ ਬਾਅਦ ਕਣਕ ਦੀ ਲਿਫਟਿੰਗ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਅਤੇ ਦਿਨ ਐਤਵਾਰ 12 ਵਜੇ ਤੱਕ 8000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਸੀ।
ਲਿਫਟਿੰਗ ਵਿੱਚ ਵੱਧ ਤੋਂ ਵੱਧ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਰੱਖੀ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 468861 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚ...








