ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਿਸਾਨਾਂ ਨੂੰ ਪੀਲੀ ਕੁੰਗੀ ਬਿਮਾਰੀ ਅਤੇ ਹੋਰ ਸਮੱਸਿਆਵਾਂ ਪ੍ਰਤੀ ਜਾਗਰੁਕ ਰਹਿਣ ਦੀ ਲੋੜ : ਡਾ ਅਮਰੀਕ ਸਿੰਘ
ਫ਼ਰੀਦਕੋਟ 13 ਫਰਵਰੀ 2024
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਫ਼ਰੀਦਕੋਟ ਦੇ ਪਿਪਲੀ, ਗੋਲੇਵਾਲਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਵੱਲੋਂ ਫਸਲਾਂ ਤੇ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਟੀਮ ਵਿੱਚ ਡਾ.ਯਾਦਵਿੰਦਰ ਸਿੰਘ, ਡਾ.ਅਸ਼ਵਨੀ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਿਲ ਸਨ l
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਲਗਾਤਾਰ ਧੁੰਦ ਅਤੇ ਬੱਦਲਵਾਈ ਤੋਂ ਬਾਅਦ ਧੁੱਪ ਨਿਕਲਣ ਕਾਰਨ ਮੌਸਮ ਕਣਕ ਦੀ ਫਸਲ ਲਈ ਬਹੁਤ ਹੀ ਅਨੁਕੂਲ ਹੋ ਗਿਆ ਹੈ, ਜੇਕਰ ਇਹੀ ਹਾਲਾਤ ਬਣੇ ਰਹੇ ਤਾਂ ਕਣਕ ਦੀ ਪੈਦਾਵਾਰ ਵਧੀਆ ਹੋਣ ਦੀ ਸੰਭਾਵਨਾ ਹੈ l ਉਨ੍ਹਾਂ ਕਿਹਾ ਕਿ ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਨੂੰ ਵਧਦੇ ਤਾਪਮਾਨ ਦੇ ਬੁਰੇ ਪ੍ਰਭਾਵ ਤੋਂ ਬਚਾਉਣ ਅਤੇ ਮਿਆਰੀ ਪੈਦਾਵਾਰ ਲਈ ਸਿੱਟੇ ਵਾਲਾ ਪੱਤਾ ਨਿਕਲਣ ਤੇ 4 ਕਿਲੋ ਪੋਟਾਸ਼...








