ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 3.51 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ
ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਦੇ ਉਦੇਸ਼ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਬਰੀਵਾਲਾ ਦੀ ਮੁੱਖ ਮੰਡੀ ਤੋਂ ਇਲਾਵਾ ਇਹਨਾਂ ਮਾਰਕੀਟ ਕਮੇਟੀਆਂ ਦੇ ਅਧੀਨ ਪੈਂਦੇ ਫੋਕਲ ਪੁਆਇੰਟਾਂ ਤੋਂ ਕਣਕ ਦੀ ਲਿਫਟਿੰਗ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਗਿਆ ਹੈ ਤਾਂ ਜੋ ਉਹ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਛੇਤੀ ਤੋਂ ਛੇਤੀ ਇਹ ਲਿਫਟਿੰਗ ਕਰ ਸਕਣ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਕੱਲ 58830 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3,96,565 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 3,51,284 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਨੇ 14771 ਮੀਟ੍ਰਿਕ ਟਨ, ਮਾਰਕ ਫੈਡ ਨੇ 15386 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 12665 ਮੀਟ੍ਰਿਕ ਟਨ ਅਤੇ ਪਨਸਪ ...








