ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਮਾਨਸਾ, 26 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਅਧਿਕਾਰਾਂ ਅਤੇ ਟਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਇਹ ਸੈਮੀਨਾਰ ਟਰਾਂਸਪੋਰਟ ਵਿਭਾਗ ਅਤੇ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਿਆਂ ਦੀ ਭਲਾਈ ਲਈ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦੇ ਅਧਿਕਾਰੀ ਭੂਸ਼ਨ ਸਿੰਗਲਾ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸੰਗਿਠਤ ਬਾਲ ਸੁਰੱਖਿਆ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਲੋੜਵੰਦ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਮਾਨਸਾ ਦੁਆਰਾ ਸਪੋਂਸਰਸ਼ਿਪ, ਫੋਸਟਰ ਕੇਅਰ, ਲੀਗਲੀ ਅਡਾਪਸ਼ਨ, ਸਰਕਾਰੀ ਹੋਮਜ਼ ਵਿਚ ਦਾਖ਼ਲੇ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਪੁਲਿਸ ਇੰਸਪੈਕਟਰ ਸੁਰੇਸ਼ ਕੁਮਾਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਕ...








