ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਅਗਸਤ:ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ, ਜਿੱਥੇ ਦੇਖਭਾਲ ਅਤੇ ਸਹਾਇਤਾ ਦੀ ਲੋੜ ਵਾਲੇ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ-ਸਹਿਣ, ਗੁਣਵੱਤਾ ਭਰਪੂਰ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ ਬਣਾਇਆ ਗਿਆ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 9 ਅਪ੍ਰੈਲ, 2025 ਨੂੰ ਕੀਤਾ...








