ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਤਰਨ ਤਾਰਨ, 9 ਨਵੰਬਰ ( ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸ. ਕਰਨਵੀਰ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣ ਤੋਂ ਪਹਿਲਾਂ ਦੇ 72 ਘੰੰਟੇ, 48 ਘੰਟੇ ਅਤੇ 24 ਘੰਟੇ ਦੌਰਾਨ ਮਾਣਯੋਗ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱ...







