ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਇੰਨੀ ਦਿਨੀਂ ਤਾਪਮਾਨ ਵਧਣ ਨਾਲ ਤਪਸ਼ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਖਾਸ ਤੌਰ 'ਤੇ ਲੂ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਓਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ।
ਇਸ ਮੌਕੇ ਉਨ੍ਹਾਂ ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਓਨ੍ਹਾਂ ਸਮੂਹ ਐੱਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਐਨਡੀਆਰਐਫ ਸਮਾਨ ਦੀ ਅਸੈਸਮੈਂਟ ਕਰਨ ਤਾਂ ਜੋ ਜ਼ਰੂਰਤ ਅਨੁਸਾਰ ਸਮ...







