9 ਫ਼ਰਵਰੀ ਨੂੰ 14 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
ਬਠਿੰਡਾ, 8 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਫ਼ਰਵਰੀ 2024 ਨੂੰ ਜ਼ਿਲ੍ਹੇ ਦੀਆਂ 3 ਸਬ-ਡਵੀਜ਼ਨਾਂ ਬਠਿੰਡਾ, ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਚ 14 ਸਥਾਨਾਂ ਤੇ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 9 ਫਰਵਰੀ ਨੂੰ ਸਵੇਰੇ 10 ਤੋਂ ਦੁਪਿਹਰ 12 ਵਜੇ ਤੱਕ ਸਪੈਸ਼ਲ ਕੈਂਪ 100 ਫੁੱਟੀ ਰੋਡ ਨੇੜੇ ਬਾਜਵਾ ਹਾਊਸ, ਵਾਰਡ ਨੰਬਰ 7 ਤੇ 8 ਵਿਖੇ ਲਗਾਇਆ ਜਾਵੇਗਾ।
ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ, ਪਿੰਡ ਕੋਟਲੀ ਸਾਬੋ ਅਤੇ ਪਿੰਡ ਨੇਹੀਆਂ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 2 ਤ...








