ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ
ਫਾਜ਼ਿਲਕਾ, 8 ਫਰਵਰੀ
ਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਫਾਜ਼ਿਲਕਾ ਪੰਕਜ ਕੁਮਾਰ ਅੰਗੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਮੁੱਚੇ ਫਾਜ਼ਿਲਕਾ ਜ਼ਿਲ੍ਹੇ ਦੇ 8 ਬਲਾਕਾਂ ਦੇ ਵੱਖ-ਵੱਖ ਸਕੂਲਾਂ ਵੱਲੋਂ ਸਕਿਲ ਮਾਡਲਾਂ ਲਈ ਭੇਜੀਆਂ ਪੇਸ਼ਕਸ਼ਾਂ ਵਿੱਚੋਂ ਚੁਣੀਆਂ ਗਈਆਂ 20 ਟੀਮਾਂ ਨੇ ਭਾਗ ਲਿਆ। ਇਸ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਕਿੱਲਜ਼ ਨਾਲ ਸਬੰਧਤ ਬਹੁਤ ਵਧੀਆ ਅਤੇ ਵਰਕਿੰਗ ਮਾਡਲਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ।
ਇਨ੍ਹਾਂ ਮੁਕਾਬਲਿਆ ਦਾ ਸਮੁੱਚਾ ਪ੍ਰਬੰਧ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਵੱਲੋਂ ਕੀਤਾ ਗਿਆ। ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀਆਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਪਣੇ-ਆਪਣੇ ਗਾਇਡ ਅਧਿਆਪਕਾਂ ਦੀ ਸੁਚੱਜੀ ਅਗਵਾਈ ਹੇਠ ਇਨ੍ਹਾਂ ਮਾਡਲਾਂ ਦੀ ਵਧੀਆ ਪੇਸ਼ਕਾਰੀ ਹਿੱਤ ਲਗਾਤਾਰ ਮਿਹਨਤ ਕੀਤੀ ਜਾ ਰਹੀ ਸੀ। ਸਾਰੀਆਂ ਹੀ ਟੀਮਾਂ ਵੱਲੋਂ ਜੱਜਾਂ ਸਾਹਮਣੇ ਆਪਣੇ-ਆਪ...








