Shadow

Author: admin

MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

International, National, Politics
ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਗਰਧਾ ਰੋਡ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਧਮਾਕਾ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 60 ਤੋਂ ਵੱਧ ਲੋਕ ਜ਼ਖਮੀ ਹਨ। ਹਫੜਾ-ਦਫੜੀ ਦੇ ਵਿਚਕਾਰ, ਦੀਵਾਰਾਂ ਵਿੱਚ ਤਰੇੜਾਂ ਦਿਖਾਈ ਦਿੱਤੀਆਂ। ਹਸਪਤਾਲ ਵਿੱਚ ਵੀ ਭਗਦੜ ਦੀ ਸਥਿਤੀ ਬਣੀ ਹੋਈ ਹੈ। ਦੂਜੇ ਪਾਸੇ ਹਰਦਾ ਵਿੱਚ ਵਾਪਰੀ ਇਸ ਘਟਨਾ ਦਾ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹੰਗਾਮੀ ਮੀਟਿੰਗ ਬੁਲਾਈ ਹੈ। ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਯਾਦਵ ਨੇ ਮੰਤਰੀ ਪ੍ਰਦਿਊਮਨ ਸਿੰਘ ਤੋਮਰ, ਉਦੈ ਪ੍ਰਤਾਪ ਸਿੰਘ, ਏਸੀਐਸ ਅਜੀਤ ਕੇਸਰੀ, ਡੀਜੀ ਹੋਮ ਗਾਰਡ ਅਰਵਿੰਦ ਕੁਮਾਰ ਨੂੰ ਹੈਲੀਕਾਪਟਰ ਰਾਹੀਂ ਰਵਾਨਾ ਹੋਣ ਦੇ ਨਿਰਦੇਸ਼ ਦਿੱਤੇ। ਜ਼ਖਮੀਆਂ ਨੂੰ ਏਅਰਲਿਫਟ ਕੀਤਾ ਜਾਵੇਗਾ। ਇੱਥੇ ਭੋਪਾਲ, ਇੰਦੌਰ ਵਿੱਚ ਮੈਡੀਕਲ ਕਾਲਜ ਅਤੇ ਏਮਜ਼ ਭੋਪਾਲ ਵਿੱਚ ਬਰਨ ਯੂਨਿਟ ਨੂੰ ਲੋੜੀਂਦੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਇੰਦੌਰ ਅਤੇ ਭੋਪਾਲ ਤੋਂ ਫਾਇਰ ਬ੍ਰਿ...
13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

Crime, National, Politics, Punjab
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ ਹੈ। ਸੀਬੀਆਈ ਅਦਾਲਤ ਬੁਧਵਾਰ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਵਿਰੁਧ 2011 ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ ‘ਤੇ ਕਰੀਬ 5 ਸਾਲ ਲਈ ਰੋਕ ਲਗਾ ਦਿਤੀ ਸੀ ਪਰ ਅਗਸਤ 2023 ‘ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿਚ ਬਹਿਸ ਦੌਰਾਨ ਕਿਹਾ ਕਿ ਜਾਂਚ ਏਜੰਸੀ ਕੋਲ ਰਾਕਾ ਗੇਰਾ ਖ਼ਿਲਾਫ਼ ਪੁਖਤਾ ਸਬੂਤ ਹਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ। ਰਾਕਾ ਗੇਰਾ ਨੂੰ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁੱਲਾਂਪੁਰ ਦੇ ਇਕ ਬਿਲਡਰ ਨੇ ਉਸ...
ਰਾਧਾ ਸੁਆਮੀ ਮੁਖੀ ਸਮੇਤ ਆਗੂਆਂ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਰਾਧਾ ਸੁਆਮੀ ਮੁਖੀ ਸਮੇਤ ਆਗੂਆਂ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

International, National, Punjab
ਦੇਸ਼ ਦੇ ਪ੍ਰਮੁੱਖ ਧਾਰਮਿਕ ਆਗੂ ਅੱਜ ਸੰਸਦ ਪੁੱਜੇ ਅਤੇ ਕਾਰਵਾਈ ਦਾ ਸਿੱਧਾ ਪ੍ਰਸਾਰਣ ਦੇਖਿਆ। ਇਸ ਦੌਰਾਨ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਵੀ ਪਹੁੰਚੇ। ਇਸ ਦੌਰਾਨ ਡੇਰਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਨਹੀਂ ਹੈ, ਸਗੋਂ ਇਸ ਨੂੰ 2024 ਦੀਆਂ ਲੋਕ ਸਭਾ ਚੋਣਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਡੇਰਾ ਮੁਖੀ ਗੁਰਿੰਦਰ ਸਿੰਘ ਤੜਕੇ ਹੀ ਨਵੀਂ ਦਿੱਲੀ ਤੋਂ ਸੰਸਦ ਪਹੁੰਚ ਗਿਆ ਸੀ। ਉਂਜ ਉਸ ਦੇ ਨਾਲ ਕਈ ਹੋਰ ਧਰਮਾਂ ਦੇ ਗੁਰੂ ਅਤੇ ਪ੍ਰਚਾਰਕ ਵੀ ਪਹੁੰਚੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਦੋਵਾਂ ਵਿਚਾਲੇ ਕੁਝ ਮਿੰਟਾਂ ਤੱਕ ਗੱਲਬਾਤ ਹੋਈ।...
ਸ੍ਰੀ ਅਨੰਦਪੁਰ ਸਾਹਿਬ ’ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

ਸ੍ਰੀ ਅਨੰਦਪੁਰ ਸਾਹਿਬ ’ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

Punjab
ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਪਿੰਡ ਜਿੰਦਵਡੀ ਦੇ ਨਿੱਜੀ ਸਕੂਲ ਦੇ ਵਿਦਿਆਰਥੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਰਾਹਤ ਭਰੀ ਗੱਲ ਇਹ ਰਹੀ ਕਿ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕੁੱਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਬੱਚਿਆਂ ਨਾਲ ਭਰੀ ਹੋਈ ਸੀ। ਮੌਕੇ ’ਤੇ ਡਰਾਈਵਰ ਦੀ ਸੂਝ-ਬੂਝ ਨਾਲ ਵਿਦਿਆਰਥੀਆਂ ਦੀ ਜਾਨ ਬਚ ਗਈ। ਸਕੂਲ ਵਿਚ ਛੁੱਟੀ ਹੋਣ ਤੋਂ ਬਾਅਦ ਵਿਦਿਆਰਥੀ ਸਕੂਲੀ ਬੱਸ ਵਿਚ ਵਾਪਿਸ ਜਾ ਰਹੇ ਸਨ ਕਿ ਅਣਪਛਾਤੇ ਵਾਹਨ ਨਾਲ ਬੱਸ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਸਕੂਲ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਦੇ ਡੀ. ਐੱਸ. ਪੀ. ਅਜੇ ਸਿੰਘ ਵੀ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਹਾਲਾਤ ਨੂੰ ਕਾਬੂ ਹੇਠ ਕੀਤਾ। ਹਾਦਸੇ ਤੋਂ ਬਾਅਦ ਸੜਕ ’ਤੇ ਲੰਬਾ ਜਾਮ ਲ...
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

Punjab
ਚੰਡੀਗੜ੍ਹ, 6 ਫਰਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ  ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।   ਮੰਤਰੀ ਨੇ  ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’   ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ...
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

Punjab
ਚੰਡੀਗੜ੍ਹ, 6 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। ਬੁਲਾਰੇ...
ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ

ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 6 ਫ਼ਰਵਰੀ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 15 ਲੱਖ ਤੋਂ ਵੱਧ ਟਿਊਬਵੈਲ ਖੁੱਲ੍ਹੇ ਖਾਲਾਂ ਰਾਹੀਂ 50 ਤੋਂ 55 ਫ਼ੀਸਦੀ ਕੁਸ਼ਲਤਾ ਨਾਲ 29 ਲੱਖ ਹੈਕਟੇਅਰ ਰਕਬੇ ਦੀ ਸਿੰਜਾਈ ਕਰਦੇ ਹਨ ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਅੰਦਾਜ਼ਨ 20 ਤੋਂ 25 ਫ਼ੀਸਦੀ ਪਾਣੀ ਖੁੱਲ੍ਹੇ ਖਾਲਾਂ, ਜੋ ਜ਼ਿਆਦਾਤਰ ਕੱਚੇ ਹਨ, ਵਿੱਚ ਵਿਅਰਥ ਜਾਂਦਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਕਰੀਬ 10 ਹਜ਼ਾਰ ਹੈਕਟੇਅਰ ਰਕਬਾ ਖੁੱਲ੍ਹੇ ਖਾਲਾਂ ਅਧੀਨ ਹੋਣ ਕਰਕੇ ਖੇਤੀ ਉਤਪਾਦਕਤਾ ਤੋਂ ਵਾਂਝਾਂ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਨ ਦੇ ਸਨਮੁਖ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਾਉਣ ਦਾ ਤਹੱਈਆ ਕੀਤਾ ਹੈ ਜਿਸ ਤਹਿਤ ਸਰਕਾਰ ਨੇ 13471 ਨਹਿਰੀ ਖਾਲਿਆਂ ਨੂੰ ਬਹਾਲ ਕੀਤਾ ਹ...
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ...
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

Punjab
ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (ਮਨੁੱਖੀ ਤਸਕਰੀ) ’ਤੇ ਇੱਕ ਰੋਜ਼ਾ ਆਫਲਾਈਨ/ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਗਈ। ਐਨ.ਜੀ.ਓ. ਪ੍ਰਜਵਲਾ , ਜਿਨਸੀ ਤਸਕਰੀ ਅਤੇ ਜਿਨਸੀ ਅਪਰਾਧਾਂ ਦੇ ਮੁੱਦੇ ’ਤੇ ਕੰਮ ਕਰਨ ਵਾਲੀ ਇੱਕ ਮੋਹਰੀ ਐਂਟੀ-ਟਰੈਫਿਕਿੰਗ ਸੰਸਥਾ ਹੈ, ਜਿਸਨੇ ਪਿਛਲੇ 27 ਸਾਲਾਂ ਵਿੱਚ 27,500 ਤੋਂ ਵੱਧ ਔਰਤਾਂ ਅਤੇ ਲੜਕੀਆਂ ਨੂੰ ਜਿਨਸੀ ਗੁਲਾਮੀ ਤੋਂ ਬਚਾਉਣ ਵਿੱਚ ਪੁਲਿਸ ਦੀ ਸਹਾਇਤਾ ਕੀਤੀ ਹੈ ਅਤੇ ਇਸ ਗ਼ੈਰ-ਮਨੁੱਖੀ ਮਕੜਜਾਲ ਚੋਂ ਅਜਿਹੀਆਂ ਪੀੜਤ ਲੜਕੀਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਹੈ। ਸਾਈਬਰ-ਇਨੇਬਲਡ ਮਨੁੱਖੀ ਤਸਕਰੀ ਵਿਸ਼...
ਮੁੱਖ ਮੰਤਰੀ ਵੱਲੋਂ ਐਨ ਓ ਸੀ ਬੰਦ ਕਰਨ ਦਾ ਕੀਤਾ ਗਿਆ ਫੈਸਲਾ ਸ਼ਲਾਘਾਯੋਗ- ਜੀਵਨਜੋਤ ਕੌਰ

ਮੁੱਖ ਮੰਤਰੀ ਵੱਲੋਂ ਐਨ ਓ ਸੀ ਬੰਦ ਕਰਨ ਦਾ ਕੀਤਾ ਗਿਆ ਫੈਸਲਾ ਸ਼ਲਾਘਾਯੋਗ- ਜੀਵਨਜੋਤ ਕੌਰ

Punjab
ਅੰਮ੍ਰਿਤਸਰ, 6 ਫਰਵਰੀ - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਨ ਓ ਸੀ ਬੰਦ ਕਰਨ ਸਬੰਧੀ ਜੋ ਫੈਸਲਾ ਲਿਆ ਜਾ ਰਿਹਾ ਹੈ, ਉਸਦੀ ਜਿੰਨੀ ਸਿਫ਼ਤ ਕੀਤੀ ਜਾਵੇ ਘੱਟ ਹੈ, ਕਿਉਂਕਿ ਜਨਤਾ ਐਨ ਓ ਸੀ ਨੂੰ ਲੈ ਕੇ ਬਹੁੱਤ ਖੱਜ਼ਲ ਹੋ ਰਹੀ ਸੀ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਅੱਜ ਜਿਉਂ ਹੀ ਮੁੱਖ ਮੰਤਰੀ ਸ. ਮਾਨ ਨੇ ਸੋਸ਼ਲ ਮੀਡੀਆ ਉਤੇ ਇਹ ਖ਼ਬਰ ਸਾਂਝੀ ਕੀਤੀ ਹੈ, ਉਸ ਵੇਲੇ ਤੋਂ ਹੀ ਮੈਨੂੰ ਵਧਾਈਆਂ ਦੇਣ ਵਾਲਿਆਂ ਦੇ ਫੋਨ ਨਿਰੰਤਰ ਆ ਰਹੇ ਹਨ, ਜਿਸ ਤੋਂ ਲੋਕਾਂ ਦੀ ਖੁਸ਼ੀ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਐਨ ਓ ਸੀ ਲੈਣ ਵਿਚ ਲੋਕਾਂ ਨੂੰ ਵੱਡੀ ਮੁਸ਼ਿਕਲ ਆ ਰਹੀ ਸੀ, ਜਿਸ ਵਿਚ ਪੈਸੇ ਦੇ ਨਾਲ-ਨਾਲ ਵੱਡਾ ਸਮਾਂ ਵੀ ਉਡੀਕਣਾ ਪੈ ਰਿਹਾ ਸੀ, ਜਿਸ ਨਾਲ ਲੋਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਸਨ। ਜਾਇਦਾਦ ਦੀ ਖਰੀਦ ਵੇਚ ਕਰਨ ਵੇਲੇ ਵੱਡੇ ਭ੍ਰਿਸ਼ਟਾਚਾਰ ਦੀ ਵੀ ਚਰਚਾ ਰਹਿੰਦੀ ਸੀ, ਜਿਸ ਨਾਲ ਲੋਕਾਂ ਨੂੰ ਨਿਰਾਸਾ ਦਾ ਆਲਮ ਸੀ, ਜਿਸ ਨੂੰ ਅੱਜ ਮੁੱਖ ਮੰਤਰੀ ਸਾਹਿਬ ਦੇ ਇਕ ਟਵੀਟ ਨੇ ਹੀ ਦੂਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ...