Shadow

Author: admin

8 ਫਰਵਰੀ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਫਾਰ ਗਰਲਜ ਵਿਖੇ ਲੱਗੇਗਾ ਰੋਜ਼ਗਾਰ ਕੈਂਪ

8 ਫਰਵਰੀ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਫਾਰ ਗਰਲਜ ਵਿਖੇ ਲੱਗੇਗਾ ਰੋਜ਼ਗਾਰ ਕੈਂਪ

Punjab
ਅੰਮ੍ਰਿਤਸਰ 6 ਫਰਵਰੀ 2024-- ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ 08 ਫਰਵਰੀ, 2024 ਦਿਨ ਵੀਰਵਾਰ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਫਾਰ ਗਰਲਜ , ਆਊਟਸਾਈਡ ਬੇਰੀ ਗੇਟ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਨਰਾਇਣ ਈ—ਟੈਕਨੋ ਸਕੂਲ, ਬਲੂ ਵੈਲੀ, ਸਤਿਆ ਭਾਰਤੀ ਸਕੂਲ (ਭਾਰਤੀ ਫਾਊਡੇਸ਼ਨ),ਥਿੰਕ ਜਰਮਨੀ ਇਸਟੀਟਿਊਟ, ਆਈ.ਬੀ.ਟੀ ਇਸਟੀਟਿਊਟ , ਅੰਮ੍ਰਿਤਸਰ ਦੀਆਂ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਸ ਪਲੇਸਮੈਂਟ ਕੈਂਪ ਵਿਚ ਗੈਰਜੂਏੇਟ/ਬੀ.ਐੱਡ, ਅਤੇ ਪੋਸਟ ਗ੍ਰੈਜੂਏਟ,ਸਿਰਫ ਲੜਕੀਆਂ ਭਾਗ ਲੈ ਸਕਦੀਆਂ ਹਨ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ....
ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ ਮਿਟਾਉਣਗੇ-ਧਾਲੀਵਾਲ

ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ ਮਿਟਾਉਣਗੇ-ਧਾਲੀਵਾਲ

Punjab
ਅਜਨਾਲਾ, 6 ਫਰਵਰੀ- ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਅਧੀਨ ਜਿੰਨਾ ਕੈਂਪਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਇਹ ਦਫਤਰਾਂ ਵਿਚ ਆਮ ਲੋਕਾਂ ਦੀ ਹੁੰਦੀ ਖੱਜ਼ਲ ਖੁਆਰੀ ਤੇ ਲੁੱਟ ਦਾ ਖੁਰਾ ਖੋਜ ਮਿਟਾ ਦੇਣਗੇ, ਕਿਉਂਕਿ ਜਦ ਲੋਕਾਂ ਦੇ ਕੰਮ ਉਨਾਂ ਦੇ ਬੂਹੇ ਉਤੇ ਹੋਣ ਲੱਗ  ਪੈਣਗੇ ਤਾਂ ਲੋਕ ਕਿਸੇ ਨੂੰ ਪੈਸੇ ਦੇਣ ਬਾਰੇ ਸੋਚਣਗੇ ਵੀ ਨਹੀਂ। ਇੰਨਾ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਵਿਚ ਲੱਗੇ ਕੈਂਪਾਂ ਦਾ ਦੌਰਾ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇਕੋ ਥਾਂ ’ਤੇ ਸੁਖਾਵ...
ਜ਼ਿਲ੍ਹੇ ਦੇ 280 ਪਿੰਡਾਂ ਵਿੱਚ ਹੋਈ ਜੀਰੋ ਬਰਨਿੰਗ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 280 ਪਿੰਡਾਂ ਵਿੱਚ ਹੋਈ ਜੀਰੋ ਬਰਨਿੰਗ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 6 ਫਰਵਰੀ 2024-- ਜਿਲ੍ਹੇ ਦੇ ਕੁੱਲ 776 ਪਿੰਡਾਂ ਵਿਚੋਂ 280 ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜੀਰੋ ਬਰਨਿੰਗ ਹੋਈ ਹੈ ਅਤੇ ਵਿੱਤੀ ਸਾਲ 2023-24 ਦੌਰਾਨ ਪਰਾਲੀ ਦੀ ਅੱਗ ਨੂੰ ਰੋਕਣ ਲਈ 885 ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਸਾਉਣੀ 2023 ਦੌਰਾਨ ਪਰਾਲੀ ਨੂੰ ਸਭ ਤੋਂ ਵੱਧ ਲਗਾਉਣ ਵਾਲੇ ਬਲਾਕ ਮਜੀਠਾ ਦੇ ਪਿੰਡ ਨਵੇਂ ਨਾਗ ਦਾ ਦੌਰਾ ਕਰਨ ਸਮੇਂ ਕੀਤਾ। ਉਨਾਂ ਦੱਸਿਆ ਕਿ ਸੈਟੇਲਾਈਟ ਮੁਤਾਬਿਕ 1573 ਸਪਾਟਾਂ ’ਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਸੂਚਨਾ ਪ੍ਰਾਪਤ ਹੋਈ ਸੀ। ਉਨਾਂ ਦੱਸਿਆ ਕਿ ਵਾਤਾਵਰਨ ਨੂੰ ਬਚਾਉਣ ਲਈ ਅਤੇ ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਅਧੀਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ। ਜਿਸ ਅਧੀਨ ਗਰੁੱਪਾਂ ਵਿੱਚ ਮਸ਼ੀਨ ਲੈਣ ਲਈ 80 ਫੀਸਦੀ ਸਬਸਿਡੀ ਅਤੇ ਇਕ ਕਿਸਾਨ ਵਲੋਂ ਮਸ਼ੀਨ ਲੈਣ ਲਈ 50 ਫੀਸਦੀ ਸਬਸਿਡੀ ਦਿੱਤੀ ਗਈ ਸੀ। ਉਨਾਂ ਦੱਸਿਆ ਕਿ 2018 ਤੋਂ ਲੈ ਕੇ ਹੁਣ ਤੱਕ 4704 ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਗਈਆਂ ਹਨ। ਸ੍...
ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਟੌਂਗ ਨੇ ਲੋਕ ਸਮੱਸਿਆਵਾਂ ਸੁਣੀਆਂ

ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਟੌਂਗ ਨੇ ਲੋਕ ਸਮੱਸਿਆਵਾਂ ਸੁਣੀਆਂ

Punjab
ਬਾਬਾ ਬਕਾਲਾ ਸਾਹਿਬ, 6 ਫਰਵਰੀ - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਹਲਕੇ ਵਿਚ ਲਗਾਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ। ਵਿਧਾਇਕ ਸ. ਟੌਂਗ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਵਿਸ਼ੇਸ਼ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ-ਈ ਟੀ ਓ

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ-ਈ ਟੀ ਓ

Punjab
ਅੰਮ੍ਰਿਤਸਰ, 6 ਫਰਵਰੀ (           )-ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ। ਉਨਾਂ ਕਿਹਾ ਕਿ ਇੰਨਾ ਕੰਮਾਂ ਲਈ ਵੱਡੀ ਖੱਜ਼ਲ ਖੁਆਰੀ ਲੋਕਾਂ ਦੀ ਹੁੰਦੀ ਸੀ, ਪਰ ਅੱਜ ਇਹ ਕੰਮ ਬਿਨਾਂ ਕੋਈ ਪੈਸੇ ਤੇ ਧੱਕੇ ਖਾਧੇ ਹੋ ਰਹੇ ਹਨ, ਜੋ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੱਡਾ ਉਪਰਾਲਾ ਹੈ। ਉਨਾਂ ਮੁੱਖ ਮੰਤਰੀ ਸ ਮਾਨ ਵੱਲੋਂ ਕੀਤੇ ਜਾ ਰਹੇ ਐਲਾਨ, ਜਿਸ ਵਿਚ ਰਜਿਸਟਰੀਆਂ ਲਈ ਐਨ ਓ ਸੀ ਨਹੀਂ ਰਹੇਗੀ, ਦਾ ਸਵਾਗਤ ਕਰਦੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਫੈਸਲਾ ਹੈ, ਜਿਸ ਨਾਲ ਤਹਿਸੀਲਾਂ ਤੇ ਹੋਰ ਦਫਤਰਾਂ ਵਿਚ ਹੁੰਦਾ ਭ੍ਰਿਸ਼ਟਾਚਾਰ ਰੁੱਕ ਜਾਵੇਗਾ।             ਉਨਾਂ ਇਸ ਮੌਕੇ ਕੈਂਪ ਵਿਚ ਚੱਲ ਰਹੇ ਇਕੱਲੇ ਇਕੱਲੇ ਕਾਊਂਟਰ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿਠ ਥਾਪੜਦੇ ਉਨਾਂ ਨੂੰ ਲੋਕ ਸੇਵਾ ਲਈ ਪ੍ਰੇਰ...
ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਝੇਰਿਆਂਵਾਲੀ ਵਿਖੇ ਕੈਂਪ ਦੌਰਾਨ ਲੋਕ ਸਮੱਸਿਆਵਾਂ ਸੁਣੀਆਂ

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਝੇਰਿਆਂਵਾਲੀ ਵਿਖੇ ਕੈਂਪ ਦੌਰਾਨ ਲੋਕ ਸਮੱਸਿਆਵਾਂ ਸੁਣੀਆਂ

Punjab
ਮਾਨਸਾ, 06 ਫਰਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੇਰਿਆਂਵਾਲੀ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਂਦਿਆਂ ਕੀਤਾ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਵਿਸ਼ੇਸ਼ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ। ਉ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ-ਕਾਰਜਕਾਰੀ ਪ੍ਰਧਾਨ ਆਪ ਬੁੱਧ ਰਾਮ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ-ਕਾਰਜਕਾਰੀ ਪ੍ਰਧਾਨ ਆਪ ਬੁੱਧ ਰਾਮ

Punjab
ਮਾਨਸਾ, 06 ਫਰਵਰੀ: ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਹੋਣ ਵਾਲੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਹਟਾਉਣ ਦੇ ਫੈਸਲੇ ਨੂੰ ਲੈ ਕੇ ਖੁਸ਼ੀ ਜ਼ਾਹਿਰ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਲੋੜਵੰਦ ਲੋਕਾਂ ਦੇ ਆਟਾ ਦਾਲ ਸਕੀਮ ਦੇ ਰਾਸ਼ਨ ਕਾਰਡਾਂ ਵਿਚ ਕੀਤੀ ਕਟੌਤੀ ਨੂੰ ਰਾਜ ਸਰਕਾਰ ਵੱਲੋਂ ਮੁੜ ਤੋਂ ਬਹਾਲ ਕਰਕੇ ਲੋੜਵੰਦਾਂ ਗਰੀਬਾਂ ਨੂੰ ਬਹੁਤ ਵੱਡਾ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਸੂਬੇ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਹਰੇਕ ਸਬ ਡਵੀਜਨ ਪੱਧਰ ’ਤੇ 4 ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ...
ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ “ਸਰਕਾਰ ਆਪ ਦੇ ਦੁਆਰ” ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ “ਸਰਕਾਰ ਆਪ ਦੇ ਦੁਆਰ” ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Punjab
ਫਿਰੋਜ਼ਪੁਰ, 6 ਫਰਵਰੀ 2024. ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ। ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ.ਰਣਬੀਰ ਸਿੰਘ ਭੁੱਲਰ ਨੇ ਗੱਟੀ ਰਾਜੋ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਗਏ "ਸਰਕਾਰ ਆਪ ਦੇ ਦੁਆਰ" ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਭਰ ਵਿਚ  ਲੋਕਾਂ ਨੂੰ ਭਲਾਈ ਸਕੀਮਾਂ ਦਾ ਪੂਰਾ ਲਾਭ ਦੇਣ ਲਈ "ਸਰਕਾਰ ਆਪ ਦੇ ਦੁਆਰ" ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆ 44 ਤਰ੍ਹਾਂ ਦੀਆਂ ਸੇਵਾਵਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣ...
ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ

Punjab
ਬਠਿੰਡਾ, 6 ਫ਼ਰਵਰੀ : ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਤੇ ਅਧਿਆਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ...
ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

Punjab
ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁੁਹੱਲਾ ਪੱਧਰ ਉਤੇ ਕੈਂਪ ਲਾਏ ਜਾਣਗੇ। ਇੱਥੇ ਕੈਂਪ ਦੀ ਸ਼ੁੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ਵਿੱਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲ...