Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਢੰਡੀ ਕਦੀਮ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇ ਮੀਲ

ਡਿਪਟੀ ਕਮਿਸ਼ਨਰ ਵੱਲੋਂ ਢੰਡੀ ਕਦੀਮ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇ ਮੀਲ

Punjab
ਜਲਾਲਾਬਾਦ 6 ਫਰਵਰੀ ਫ਼ਾਜ਼ਿਲਕਾ  ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਨੇ ਅੱਜ ਜਲਾਲਾਬਾਦ ਉਪਮੰਡਲ ਦੇ ਪਿੰਡ ਢੰਡੀ ਕਦੀਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਅਤੇ ਇੱਥੇ ਬੱਚਿਆਂ ਦੇ ਨਾਲ ਬੈਠ ਕੇ ਸਕੂਲ ਵਿੱਚ ਤਿਆਰ ਵਿਦਿਆਰਥੀਆਂ ਲਈ ਬਣਿਆ ਹੋਇਆ ਮਿਡ ਡੇ ਮੀਲ ਵਾਲਾ ਭੋਜਨ ਖਾਧਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨਾਂ ਤੋਂ ਭੋਜਨ ਦੀ ਗੁਣਵੱਤਾ ਅਤੇ ਪੜ੍ਹਾਈ ਸਬੰਧੀ ਵੀ ਪੁੱਛਿਆ ਅਤੇ ਅਧਿਆਪਕਾਂ ਤੋਂ ਵੀ ਸਕੂਲ ਦੀਆਂ ਜਰੂਰਤਾਂ ਬਾਰੇ ਜਾਣਕਾਰੀ ਲਈ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਤਿਆਰ ਮਿਡ ਡੇ ਮੀਲ ਭੋਜਨ ਦੀ ਗੁਣਵੱਤਾ ਤੇ ਸੰਤੁਸ਼ਟੀ ਜਾਹਰ ਕਰਦਿਆਂ ਕਿਹਾ ਕਿ ਹਮੇਸ਼ਾ ਇਹ ਯਕੀਨੀ ਬਣਾਇਆ ਜਾਵੇ ਕਿ ਉੱਚ ਗੁਣਵੱਤਾ ਦਾ ਭੋਜਨ ਵਿਦਿਆਰਥੀਆਂ ਨੂੰ ਪਰੋਸਿਆ ਜਾਵੇ । ਉਹਨਾਂ ਨੇ ਸਕੂਲ ਦੇ ਕਿਚਨ ਦਾ ਵੀ ਮੁਆਇਨਾ ਕੀਤਾ । ਇਸ ਮੌਕੇ ਜਲਾਲਾਬਾਦ ਦੇ ਐਸਡੀਐਮ ਬਲਕਰਨ ਸਿੰਘ ਅਤੇ ਡੀਟੀਸੀ ਮਨੀਸ਼ ਠੁਕਰਾਲ ਵੀ ਹਾਜ਼ਰ ਸਨ।...
ਵਿਧਾਇਕ ਬੁੱਧ ਰਾਮ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਬੁਢਲਾਡਾ ਪਹੁੰਚਣ ’ਤੇ ਭਰਵਾਂ ਸਵਾਗਤ

ਵਿਧਾਇਕ ਬੁੱਧ ਰਾਮ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਬੁਢਲਾਡਾ ਪਹੁੰਚਣ ’ਤੇ ਭਰਵਾਂ ਸਵਾਗਤ

Punjab
ਬੁਢਲਾਡਾ/ਮਾਨਸਾ, 06 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭੇਜੀਆਂ ਆਜ਼ਾਦੀ ਸੰਗਰਾਮ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਤਿੰਨ ਝਾਕੀਆਂ ਦਾ ਬੁਢਲਾਡਾ ਪਹੁੰਚਣ ’ਤੇ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਦੇ ਜੁਝਾਰੂ ਵਿਰਸੇ ਨੂੰ ਸ਼ਾਨਦਾਰ ਝਾਕੀਆਂ ਰਾਹੀਂ ਪੂਰੇ ਸੂਬੇ ਵਿੱਚ ਵਿਖਾਉਣ ਦਾ ਕੀਤਾ ਗਿਆ ਉੱਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਝਾਕੀਆਂ ਨੂੰ ਕੇਂਦਰ ਵੱਲੋਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਈ ਜਾਣ ਵਾਲੀ ਪਰੇਡ ਵਿੱਚ ਹਿੱਸਾ ਲੈਣ ਤੋਂ ਮਨ੍ਹਾ ਕੀਤਾ ਗਿਆ ਸੀ ਅਤੇ ਹੁਣ ਸੂਬਾ ਵਾਸੀ ਹੀ ਇਨ੍ਹਾਂ ਦੇ ਸਹੀ ਜਾਂ ਗਲਤ ਹੋਣ ਦਾ ਫੈਸਲਾ ਕਰਨਗੇ। ਉਨ੍ਹਾਂ  ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਵਧ ਚੜ੍ਹ ਕੇ ਹਿੱਸਾ ਪਾਇਆ ਹੈ ਅਤੇ ਸਾਨੂੰ ਸਾਡੀ ਦੇਸ਼ਭਗਤੀ ’ਤੇ ਪੂਰਾ ਮਾਣ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ...
ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਤੇ ਡਰਾਈਵਰਾਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ

ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਤੇ ਡਰਾਈਵਰਾਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ

Punjab
ਮੋਗਾ, 6 ਫਰਵਰੀ: ਸੜਕ ਸੁਰੱਖਿਆਂ ਨਿਯਮਾਂ ਦੀ ਪਾਲਣਾ ਜੇਕਰ ਹਰ ਇੱਕ ਵਿਅਕਤੀ ਸੁਚੱਜੇ ਢੰਗ ਨਾਲ ਕਰੇ ਤਾਂ ਸੜਕੀ ਦੁਰਘਟਨਾਵਾਂ ਦੇ ਗ੍ਰਾਫ ਨੂੰ ਵੱਡੀ ਪੱਧਰ ਦੇ ਫਰਕ ਨਾਲ ਥੱਲੇ ਸੁੱਟਿਆ ਜਾ ਸਕਦਾ ਹੈ। ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਇਨ੍ਹਾਂ ਨਿਯਮਾਂ ਦੀ ਜਾਗਰੂਕਤਾ ਬਹੁਤ ਜਰੂਰੀ ਹੈ। ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਮੋਗਾ ਦੀ ਟ੍ਰੈਫਿਕ ਪੁਲਿਸ ਨਿੱਤ ਦਿਨ ਵੱਖ ਵੱਖ ਸਥਾਨਾਂ ਉੱਪਰ ਕੈਂਪ ਆਯੋਜਿਤ ਕਰ ਰਹੀ ਹੈ ਤਾਂ ਕਿ ਸੜਕੀ ਦੁਰਘਟਨਾਵਾਂ ਨੂੰ ਘਟਾਇਆ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਨੇ ਅੱਜ ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਅਤੇ ਡਰਾਈਵਰਾਂ ਲਈ ਆਯੋਜਿਤ ਕੀਤੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਉਨ੍ਹਾਂ ਇਸ ਕੈਂਪ ਵਿੱਚ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ, ਵਹੀ...
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫ਼ਰਵਰੀ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਇਸ ਕਵੀ ਦਰਬਾਰ ਦੇ ਮੁੱਖ ਮਹਿਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀਮਤੀ ਪ੍ਰਭਜੋਤ ਕੌਰ ਸਨ। ਸਮਾਗਮ ਦੀ ਪ੍ਰਧਾਨਗੀ ਉੱਘੀ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਸ਼ਾਇਰ ਸ਼੍ਰੀ ਅਸ਼ੋਕ ਨਾਦਿਰ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਕਵੀਆਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਿਹਾ ਗਿਆ। ਉਨ੍ਹਾਂ ਵੱਲੋਂ ਕਵਿਤਾ ਅਤੇ ਮਨੁੱਖ ਦੇ ਰਿਸ਼ਤੇ ਬਾਰੇ ਗੱਲ ਕਰਦਿਆਂ ਕਰਵਾਏ ਜਾ ਰਹੇ 'ਤ੍ਰੈ-ਭਾਸ਼ੀ ਕਵੀ ਦਰਬਾਰ' ਦੇ ਮਨੋਰਥ ਬਾਰੇ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਨੇ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ...
ਜ਼ਿਲ੍ਹੇ ਵਿੱਚ 35 ਵੇਂ ਸੜ੍ਹਕ ਸੁਰੱਖਿਆ ਮਾਹ ਨੂੰ ਸਮਰਪਿਤ ਗਤੀਵਿਧੀਆਂ ਜਾਰੀ

ਜ਼ਿਲ੍ਹੇ ਵਿੱਚ 35 ਵੇਂ ਸੜ੍ਹਕ ਸੁਰੱਖਿਆ ਮਾਹ ਨੂੰ ਸਮਰਪਿਤ ਗਤੀਵਿਧੀਆਂ ਜਾਰੀ

Punjab
  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ, 2024: ਸਰਕਾਰ ਵੱਲੋਂ 15 ਜਨਵਰੀ ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ 35 ਵੇਂ ਸੜ੍ਹਕ ਸੁਰੱਖਿਆ ਮਾਹ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਈ ਵਿਚ ਲੋਕਾਂ ਨੂੰ ਰੋਡ ਸੇਫਟੀ ਸਬੰਧੀ ਵੱਖ-ਵੱਖ ਪ੍ਰੋਗਰਾਮ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਪ੍ਰਦੀਪ ਸਿੰਘ ਢਿੱਲੋਂ ਰਿਜਨਲ ਟਰਾਂਸਪੋਰਟ ਅਫਸਰ ਵੱਲੋਂ ਜ਼ਿਲ੍ਹਾ ਟਰੈਫਿਕ ਪੁਲਿਸ ਨੂੰ ਲਗਭਗ 28 ਰਿਫਲੈਕਟਿਵ ਟੇਪਾਂ, 150 ਦੇ ਕਰੀਬ ਪੁਲਿਸ ਕਰਾਸ ਬੈਲਟਸ ਰਿਫੈਲਕਟਿਵ, 280 ਦੇ ਕਰੀਬ ਕਾਓ ਬੈਲਟ ਕਲੋਥ ਐਂਡ ਰਿਫਲੈਕਟਿਵ ਅਤੇ 2800 ਰੈਟਰੋ ਰਿਫਲੈਕਟਿਵ ਸਟਿੱਕਰਜ਼ ਵਿਦ ਮੈਸੇਜ ਮੁਹੱਈਆ ਕਰਵਾਏ ਗਏ। ਇਸ ਦਫਤਰ ਅਤੇ ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਸਮੇਂ ਅਤੇ ਥਾਂਵਾ ਤੇ ਵਹੀਕਲਾਂ ਤੇ ਰਿਫੈਲਕਟਿਵ ਟੇਪਾਂ ਅਤੇ ਅਵਾਰਾ ਪਸ਼ੂਆਂ ਤੇ ਕਾਓ ਕਲੋਥ ਰਿਫੈਲਕਟਿਵ ਬੈਲਟਸ ਪਾਈਆਂ ਗਈਆਂ ਅਤੇ ਟਰੈਫਿਕ ਐਜੂਕੇਸ਼ਨ ਸੈੱਲ ਅਤੇ ਇਸ ਦਫਤਰ ਦੇ ਸਟਾਫ ਵੱਲੋਂ ਲੋਕਾਂ ਵਿਚ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕੈਂ...
ਰੈਡ ਕਰਾਸ ਵਲੋਂ ਮੈਡੀਕਲ ਚੈੱਕ ਅੱਪ ਕੈਂਪ ਅਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ 

ਰੈਡ ਕਰਾਸ ਵਲੋਂ ਮੈਡੀਕਲ ਚੈੱਕ ਅੱਪ ਕੈਂਪ ਅਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ 

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜਿਲਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਕੇਂਦਰੀ ਵਿਦਿਆਲਿਆ, ਸੈਕਟਰ-80, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੈਡੀਕਲ ਚੈੱਕ ਅੱਪ ਕੈਂਪ ਅਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ। ਮੈਡੀਕਲ ਚੈੱਕ ਅੱਪ ਕੈਂਪ ਵਿੱਚ ਸਿਵਲ ਹਸਪਤਾਲ, ਫੇਜ਼-6, ਮੋਹਾਲੀ ਦੀ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮੁਫਤ ਚੈੱਕ ਅੱਪ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ਤੇ ਅੱਖਾਂ ਅਤੇ ਦੰਦਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਸ੍ਰੀ ਸੰਦੀਪ ਸਿੰਘ, ਲੈਕਚਰਾਰ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫਸਟ ਏਡ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਹਰਬੰਸ ਸਿੰਘ, ਸਕੱਤਰ ਰੈਡ ਕਰਾਸ ਵਲੋਂ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਰੈਡ ਕਰਾਸ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆ ਗਤੀਵਿਧੀਆ ਜਿਵੇ ਕਿ ਫਸਟ ਏਡ ਟ੍ਰੇਨਿੰਗ, ਪੇਸੈਂਟ ਕੇਅਰ ਅਟੈਡੈਂਟ ਸਰਵਿਸ, ਜਨ ਅੋਸ਼ਧੀ ਸਟੋਰਾਂ ਆਦਿ ਦੀ ਸਹੂਲਤ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਕੇਂ...
ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ : ਦਹੀਯਾ

ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ : ਦਹੀਯਾ

Punjab
ਤਲਵੰਡੀ ਭਾਈ/ਫਿਰੋਜ਼ਪੁਰ, 6 ਫਰਵਰੀ 2024:             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਾਰਡ ਨੰਬਰ 5,6,7,8 ਵਿੱਚ ਕੈਂਪ ਲਗਾਇਆ ਗਿਆ। ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਅਤੇ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਵਲੋਂ ਤਲਵੰਡੀ ਭਾਈ ਵਿਖੇ ਲਗਾਏ ਗਏ ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ 'ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।             ਇਸ ਦੌਰਾਨ ਵਿਧਾਇਕ ਸ੍ਰੀ ਦਹੀਯਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ...
ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

Punjab
ਚੰਡੀਗੜ੍ਹ, 6 ਫਰਵਰੀ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ...
ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ – ਸਿਵਲ ਸਰਜਨ ਡਾ. ਔਲਖ

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ – ਸਿਵਲ ਸਰਜਨ ਡਾ. ਔਲਖ

Punjab
ਲੁਧਿਆਣਾ, 6 ਫਰਵਰੀ - ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ ਸਗੋਂ ਆਮ ਰੋਗਾਂ ਦੀ ਤਰ੍ਹਾਂ ਸਿਰਫ ਇੱਕ ਰੋਗ ਹੈ। ਜ਼ਿਕਰਯੋਗ ਹੈ ਕਿ ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਹੇਠ, ਜਿਲ੍ਹੇ ਭਰ ਵਿਚ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ 13 ਫਰਵਰੀ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੁ਼ਸ਼ਟ ਰੋਗ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸਮਰਾਟ ਹਾਇਰ ਸੈਕੰਡਰੀ ਸਕੂਲ ਢੋਲੇਵਾਲ ਵਿਖੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਅਤੇ ਬੀ.ਸੀ.ਸੀ. ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਚਮੜੀ ਉੱਤੇ ਹਲਕੇ, ਫਿੱਕੇ, ਬਦਰੰਗ, ਤਾਂਬੇ ਰੰਗ ਦੇ ਦਾਗ਼, ਗਰਮ ਠੰਡੇ ਦਾ ਪਤਾ ਨਾ ਲੱਗਣਾ, ਨਸਾਂ ਵਿੱਚ ਦਰਦ ਹੋਣਾ, ਕੰਨਾਂ ਦੇ ਪਿੱਛੇ ਅਤੇ ...
ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

Punjab
ਫਾਜ਼ਿਲਕਾ 06 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਟਰੈਫਿਕ ਪੁਲਿਸ ਵੱਲੋਂ ਫੁੱਲ ਭੇਟ ਕੀਤੇ ਗਏ। ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ   ਮੁਹਿੰਮ ਦੀ ਗਤੀਵਿਧੀ ਤਹਿਤ  ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਦੀ ਸਲਾਘਾ ਅਤੇ ਹੌਸਲਾਅਫਜਾਈ ਕਰਦਿਆਂ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੇਟ ਦੀ ਵਰਤੋਂ ਨਾਂਲ ਜਿਥੇ ਅਸੀ ਨਿਯਮਾਂ ਦੀ ਪਾਲਣਾ ਕਰਦੇ ਹਾਂ ਉਥੇ ਸੜਕੀ ਦੁਰਘਟਨਾਵਾਂ ਦੌਰਾਨ ਹੋਣ ਵਾਲੇ ਨੁਕਸਾਨਾਂ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਜਾਗਰੂਕਤਾ ਪੈਦਾ ਕਰਦਿਆਂ ਰਾਹਗੀਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਵਿਭਾਗ ਤੋਂ ਚੰਨ ਲਾਲ, ਮਲਕੀਤ ਸਿੰਘ, ਬਲਜੀਤ ਸਿੰਘ ਆਦਿ ਵੱਲੋਂ ਜਾਗਰੂਕਤਾ ਸੈਮੀਨਾਂਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ...