ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ
ਮੋਗਾ, 6 ਫਰਵਰੀ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਨੂੰ ਉਸ ਵੇਲੇ ਅਪਾਰ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਲਗਾਏ ਗਏ ਕੈਂਪ ਦੌਰਾਨ ਇੱਕ ਨਵ-ਵਿਆਹੀ ਜੋੜੀ ਨੂੰ ਉਨ੍ਹਾਂ ਦੇ ਆਨੰਦ ਕਾਰਜ ਤੋਂ ਮਹਿਜ਼ 5 ਮਿੰਟ ਬਾਅਦ ਉਨ੍ਹਾਂ ਦੇ ਵਿਆਹ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ। ਇਹ ਸਰਟੀਫਿਕੇਟ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿੱਚ ਨਵ-ਵਿਆਹੀ ਜੋੜੀ ਨੂੰ ਪ੍ਰਦਾਨ ਕੀਤਾ। ਇਸ ਮੌਕੇ ਜੋੜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਗਨ ਵੀ ਪਾਇਆ ਗਿਆ।
ਦੱਸਣਯੋਗ ਹੈ ਕਿ ਅੱਜ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ 16 ਲੋਕ ਸੁਵਿਧਾ ਕੈਂਪ ਲਗਾਏ ਗਏ, ਜਿਹਨਾਂ ਵਿੱਚ ਹਜ਼ਾਰਾਂ ਲੋਕਾਂ ਨੇ ਆਪਣੇ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਕਰਵਾਏ। ਅਜਿਹਾ ਕੈਂਪ ਪਿੰਡ ਸਿੰਘਾਂਵਾਲਾ ਸਬ-ਡਿਵੀਜ਼ਨ ਮੋਗਾ ਵਿਖੇ ਲਗਾਇਆ ਗਿਆ। ਇਸ ਕੈਂਪ ਦੇ ਦੌਰਾਨ ਨਾਲ ਲ...








