ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ
*ਬਟਾਲਾ (ਗੁਰਦਾਸਪੁਰ), 8 ਨਵੰਬਰ:
ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦ...








