ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂ
ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਵਿਸ਼ੇਸ਼ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਅਤੇ ਆਪ ਦੇ ਯੂਥ ਆਗੂ ਸ. ਅਮਰਜੀਤ ਰਾਜਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਦੌਰਾਨ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਕੈਂਸਰ ਦੀ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ...








