Wednesday, November 4
Shadow

Author: admin

ਡੀ ਸੀ ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਡੀ ਸੀ ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

Punjab
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੇਰਾਬੱਸੀ ਦੇ ਮੀਂਹ/ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਬਾਰੇ ਫੈਸਲਾ ਲੈਣ ਲਈ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ ਡੇਰਾਬੱਸੀ ਦੀ ਬਾਗਬਾਨੀ ਪੱਟੀ ਵਿੱਚ ਫ਼ਸਲਾਂ ਦੇ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅੱਜ ਬਾਅਦ ਦੁਪਹਿਰ ਉਨ੍ਹਾਂ ਪਿੰਡ ਚੰਡਿਆਲਾ, ਅਮਲਾਲਾ, ਬਰੌਲੀ, ਕਾਰਕੋਰ, ਬੋਹੜਾ, ਪਰਾਗਪੁਰ, ਮਹਿਮੂਦਪੁਰ ਅਤੇ ਬ੍ਰਹਮਪੁਰਾ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਸਬਜ਼ੀਆਂ/ਫਲਾਂ ਜਿਵੇਂ ਤਰਬੂਜ, ਖ਼ਰਬੂਜਾ ਅਤੇ ਪਿਆਜ਼ ਦੀਆਂ ਫ਼ਸਲਾਂ ਗੜੇਮਾਰੀ/ਭਾਰੀ ਬਰਸਾਤ ਕਾਰਨ ਪ੍ਰਭਾਵਿਤ ਹੋਈਆਂ ਹਨ। ਐਸ ਡੀ ਐਮਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪ੍ਰਭਾਵਿਤ ਖੇਤਰਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਲਈ ਇੱਕ ਸਾਂਝੀ ਰਿਪੋਰਟ ਰਾਜ ਸਰਕਾਰ ਨੂੰ ਭੇਜੀ ਜਾ ਸਕੇ।  ...
ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ

Punjab
ਖੰਨਾ/ਲੁਧਿਆਣਾ, 20 ਅਪ੍ਰੈਲ (000) - ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਵੱਲੋਂਂੰ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਗਿਰੀਸ਼ ਦਿਆਲਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਦੇ ਨਾਲ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦ...

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 418  ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ

Punjab
ਅੰਮ੍ਰਿਤਸਰ 20 ਅਪ੍ਰੈਲ 2024:---20 ਅਪ੍ਰੈਲ 2024 ਨੂੰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ 52ਵੇਂ ਡਿਗਰੀ ਵੰਡ ਸਮਾਰੋਹ ਦੌਰਾਨ 2021-22 ਦੇ ਵੱਖ ਵੱਖ ਕੋਰਸਾਂ ਨਾਲ ਸੰਬੰਧਤ 418  ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ . ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਕੌਰ ਅਰੋੜਾ (ਕਾਰਜਕਾਰੀ ਡਾਇਰੈਕਟਰ, ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ-ਕਮ-ਮੈਂਬਰ ਸਕੱਤਰ, ਪੰਜਾਬ ਜੈਵ ਵਿਭਿੰਨਤਾ ਬੋਰਡ ) ਨੇ ਸ਼ਿਰਕਤ ਕੀਤੀ । ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ । ਪਿ੍ਰੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ  ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਕਾਲਜ ਦੀ ਸਲਾਨਾ ਰਿਪੋਰਟ ਪੜੀ . ਉਪਰੰਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਉਹਨਾਂ ਨੇ ਸਾਰੇ ਡਿਗਰੀ ਪ੍ਰਾਪਤ ਵਿਦਿਆਰਥੀਆਂ ਅਤੇ ਪਿ੍ਰੰਸੀਪਲ ਨੂੰ ਵਧਾਈ ਦਿੱਤੀ।  ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆ...
ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ

ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ

Punjab
ਮਾਨਸਾ, 20 ਅਪ੍ਰੈਲ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਹਲਕਾ ਮਾਨਸਾ ਦੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ ਲਿਆ।     ਉਨ੍ਹਾਂ ਹਲਕੇ ਵਿਚਲੇ ਵੱਖ ਵੱਖ ਖਰਚੇ ਪ੍ਰਤੀ ਸੰਵੇਦਨਸ਼ੀਲ ਅਤੇ ਨਾਜ਼ੁਕ ਬੂਥਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵੱਜੋਂ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕੇ ਵਿਚਲੇ ਸਾਰੇ ਪੋਲਿੰਗ ਬੂਥਾਂ ਉੱਪਰ ਪੀਣ ਵਾਲੇ ਪਾਣੀ, ਛਾਂਦਾਰ ਏਰੀਆ,ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਉਡੀਕ ਕੇਂਦਰ, ਵ੍ਹੀਲ ਚੇਅਰ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।        ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥਾਂ ਉੱਪਰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ 01 ਜੂਨ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਕਰਨ ਦਾ ਸੁਨੇਹਾ ਦਿੱਤਾ।      ਉਹਨਾਂ ਦਸ਼ਮੇਸ਼ ਪਬਲਿਕ ਸਕੂਲ, ਮਾਤਾ ...
ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

Punjab
ਅੰਮ੍ਰਿਤਸਰ 20 ਅਪ੍ਰੈਲ 2024:--ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰ ਦੀ ਸਭਾ ਵਿੱਚ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਇੰਦੂ ਮੰਗੋਤਰਾ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਸ-ਪਾਸ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਜ਼ਰੂਰ ਪ੍ਰੇਰਿਤ ਕਰਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਵੋਟਰ ਜਾਗਰੂਕਤਾ ਲੈੱਕਚਰ ਵੀ ਦਿ...
ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ

Punjab
ਲੁਧਿਆਣਾ, 20 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਆਦੇਸ਼ ਦਿੱਤੇ ਹਨ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕੋਈ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮਾਂ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ ਅਤੇ ਇੱਕ ਦਿਨ ਵਿੱਚ ਰਿਪੋਰਟ ਮੁਕੰਮਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਅਤੇ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਰਿਪੋਰਟ ਭੇਜਣਾ ਯਕੀਨੀ ਬਣਾਉਣ ਲਈ ਵੀ ਕਿਹਾ।...
ਸਵੀਪ ਬਾਰੇ ਜਾਗਰੂਕ ਕੀਤਾ

ਸਵੀਪ ਬਾਰੇ ਜਾਗਰੂਕ ਕੀਤਾ

Punjab
ਅੰਮ੍ਰਿਤਸਰ 20 ਅਪ੍ਰੈਲ 2024:----ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਜਾਰੀ  ਹਦਾਇਤਾਂ ਅਨੁਸਾਰ  ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜੀ.ਆਈ.ਜੀ.ਟੀ, ਹਾਲ ਗੇਟ ਅ੍ਰੰਮਿਤਸਰ ਵਿਖੇ ਅਲੂਮਨੀ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਮੀਟਿੰਗ ਕੀਤੀ ਗਈ। ਸ੍ਰੀ ਬਰਿੰਦਰਜੀਤ ਸਿੰਘ ਪਿ੍ਰੰਸੀਪਲ ਵੱਲੋਂ ਸੰਬੋਧਨ ਕਰਦਿਆਂ ਐਸੋਸੀਏਸ਼ਨ   ਬਾਰੇ ਦੱਸਿਆ ਗਿਆ। ਇੰਡਸਟਰੀ ਵਿੱਚ ਨੌਕਰੀਆਂ ਕਰ ਰਹੇ ਇਸ ਸੰਸਥਾ ਦੇ ਪਾਸ ਆਊਟ ਸਿਖਿਆਰਥੀ ਟਰੇਡ ਸੀਵਿੰਗ ਟੈਕਨੋਲੋਜੀ , ਫੈਸਨ ਡਿਜਾਈਨ ਐਂਡ ਟੈਕਨਾਲੋਜੀ, ਆਈ.ਸੀ.ਟੀ.ਐਸ.ਐਮ ਅਤੇ ਟਰੇਡ ਸਰਫੇਸ ਓਰਨਾਮੈਟੇਸ਼ਨ ਤਕਨੀਕ ਦੇ ਪਾਸ ਆਊਟ ਅਤੇ ਪੜ ਰਹੇ ਸਿਖਿਆਰਥੀ ਮੀਟਿੰਗ ਵਿੱਚ ਹਾਜਰ ਹੋਏ । ਇਸ ਸਮੇਂ ਇਹਨਾਂ ਦੇ ਨਾਲ ਟਰੇਡ ਨਾਲ ਸੰਬੰਧਿਤ ਇੰਸਟਰਕਟਰ ਵੀ ਹਾਜਰ ਸਨ। ਪਾਸ ਆਊਟ ਸਿਖਿਆਰਥੀਆਂ ਵੱਲੋਂ ਸੰਸਥਾ ਨੂੰ ਇਸ ਸਮੇਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਦੀ ਬਿਹਤਰੀ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਜਿਲ੍ਹਾ ਚੋਣ ਅਫਸਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸਨਰ (...
ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 20 ਅਪ੍ਰੈਲ- ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਮੰਡੀਆਂ ਵਿਚ ਕਣਕ ਦੀ ਖਰੀਦ ਉਤੇ ਪਏ ਅਸਰ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਭਗਤਾਂਵਾਲਾ ਮੰਡੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨਾਂ ਦੇ ਆਦੇਸ਼ਾਂ ਉਤੇ ਸਾਰੇ ਐਸ ਡੀ ਐਮ ਸਾਹਿਬਾਨ ਨੇ ਆਪਣੇ ਆਪਣੇ ਹਲਕੇ ਦੀਆਂ ਮੰਡੀਆਂ ਤੇ ਖੇਤਾਂ ਦਾ ਦੌਰਾ ਕਰਕੇ ਕਣਕ ਉਤੇ ਬਰਸਾਤ ਦੇ ਪਏ ਅਸਰ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਬਸ਼ਰਤੇ ਕਿ ਉਹ ਕਣਕ ਸੁੱਕੀ ਲੈ ਕੇ ਆਉਣ।  ਉਨਾਂ ਦੱਸਿਆ ਕਿ ਫਿਲਹਾਲ ਕਣਕ ਦੀ ਆਮਦ ਸੁਸਤ ਹੈ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਭਾਵੇਂ ਕੋਈ ਨੁਕਸਾਨ ਨਹੀਂ ਹੋਇਆ, ਪਰ ਕਣਕ ਦੀ ਕਟਾਈ ਇਕ-ਦੋ ਦਿਨ ਅੱਗੇ ਪੈ ਗਈ ਹੈ। ਇਸ ਤੋਂ ਇਲਾਵਾ ਦਾਣੇ ਵਿਚ ਨਮੀ ਵਧ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ 18 ਮੰਡੀਆਂ ਵਿਚ ਹੀ ਆਮਦ ਹੋਈ ਹੈ ਅਤੇ ਕੁੱਲ 3590  ਮੀਟ੍ਰਿਕ ਟਨ ਕਣਕ ਦੀ ਆ...
ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਜੋ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਸੀ। ਚੇਅਰਮੈਨ ਸਕਰੀਨਿੰਗ ਕਮੇਟੀ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੋ ਅਸਲਾ ਲਾਇਸੰਸੀ ਧਾਰਕ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨਾ ਚਾਹੁੰਦੇ ਹਨ। ਉਹ ਸਕਰੀਨਿੰਗ ਕਮੇਟੀ ਪਾਸ 22 ਅਪ੍ਰੈਲ 2024 ਤੱਕ ਵੱਖਰੇ ਤੌਰ ਤੇ ਆਪਣੀ ਦਰਖਾਸਤ ਪੇਸ਼ ਕਰ ਸਕਦੇ ਹਨ।...