Shadow

Author: admin

5 ਫਰਵਰੀ ਨੂੰ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

5 ਫਰਵਰੀ ਨੂੰ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Punjab
ਅੰਮ੍ਰਿਤਸਰ 3 ਫਰਵਰੀ 2024   ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਯ ਹਰਭਜਨ ਸਿੰਘ ਈ.ਟੀ.ੳ ਕੈਬਨਿਟ ਮੰਤਰੀ ਪੰਜਾਬ ਦੇ ਆਦੇਸ਼ਾ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 5 ਫਰਵਰੀ ਦਿਨ ਸੋਮਵਾਰ ਸਵੇਰੇ 9.30 ਵਜੇ ਜੰਡਿਆਲਾ ਗੂਰੁ ਵਿਖੇ ਪਲੇਸਮੈਂਟ ਕੈਂਪ, ਸਵੈ—ਰੋਜ਼ਗਾਰ ਕੈਂਪ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਗਾਇਆ ਜਾਣਾ ਹੈ। ਜਿਸ ਵਿੱਚ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਮਿਸ਼ਨ , ਜਿਲ੍ਹਾ ਉਦਯੋਗ ਕੇਂਦਰ, ਐਸ।ਸੀ ਕਾਰਪੋਰੇਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਅੰਮ੍ਰਿਤਸਰ ਜਿਲ੍ਹੇ ਦੇ ਵਿਭਾਗਾਂ ਵੱਲੋ ਭਾਗ ਲਿਆ ਜਾਣਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਫਲਿਪ ਕਾਰਟ, ਸਵਿਫਟ ਸਿਕਿਉਰਿਟੀ, ਸਤਿਅਮ ਮਾਈਕਰੋ ਕੈਪੀਟਲ, ...
ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ

Punjab
ਅੰਮ੍ਰਿਤਸਰ 3 ਫਰਵਰੀਯ   ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2024, 15 ਜਨਵਰੀ 2024 ਤੋ 14 ਫਰਵਰੀ 2024 ਨੂੰ ਮੁੱਖ ਰੱਖਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਸ਼ਿਵਾਲਾ ਅੰਮ੍ਰਿਤਸਰ ਵਿਖੇ ਟ੍ਰੈਫਿਕ ਸੈਮੀਨਾਰ ਕੀਤਾ ਗਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ ਬੱਚਿਆਂ ਨੂੰ ਟਰੈਫਿਕ ਨਿਯਮਾਂ ਨੂੰ ਫੋਲੋ ਕਰਨ ਪ੍ਰੇਰਿਤ ਕੀਤਾ ਗਿਆ ਸੀਟ ਬੈਲਟ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ , ਅਨਸਕਿਲਡ ਡ੍ਰਾਈਵਿੰਗ ਕਾਰਨ ਹੁੰਦੇ ਐਕਸੀਡੈਂਟਾਂ ਬਾਰੇ ਜਾਗਰੂਕ ਕੀਤਾ ਗਿਆ ,ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾ, ਵਹੀਕਲ ਚਲਾਉਂਦੇ ਸਮੇ ਮੋਬਾਇਲ ਫ਼ੋਨ ਦੀ ਵਰਤੋਂ ਨਹੀ ਕ...
ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਅਤੇ ਵਾਰਡ ਪੱਧਰ 'ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੋਡਲ ਅਫ਼ਸਰਾਂ ਦੀ ਪਹਿਲੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫਲੈਗਸ਼ਿਪ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਕੈਂਪ ਦੌਰਾਨ ਤਿੰਨ ਪੜਾਵਾਂ; ਪਹਿਲਾ ਮੌਕੇ 'ਤੇ, 15 ਦਿਨਾਂ ਦੇ ਅੰਦਰ ਲੰਮੀ ਪ੍ਰਕਿਰਿਆ ਦੇ ਮਾਮਲੇ ਵਿਚ ਅਤੇ ਨਿਆਂਇਕ ਮਾਮਲੇ ਕਾਰਨ ਹੱਲ ਨਾ ਹੋਣ ਦੀ ਸਥਿਤੀ ਵਿਚ, ਉਨ੍ਹਾਂ ਨੂੰ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਲਈ ਬੇਨਤੀ, ਵਿੱਚ ਮੁਸ਼ਕਿਲਾਂ ਦੇ ਹੱਲ ਸੁਝ...
ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਬਲਾਕ ਫੀਡਰ ਤੇ ਨਵੇਂ ਫੀਡਰਾਂ ਦੇ ਕੀਤੇ  ਉਦਘਾਟਨ

ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਬਲਾਕ ਫੀਡਰ ਤੇ ਨਵੇਂ ਫੀਡਰਾਂ ਦੇ ਕੀਤੇ  ਉਦਘਾਟਨ

Punjab
ਅੰਮ੍ਰਿਤਸਰ 3 ਫਰਵਰੀ   ਮੁੱਖ ਮੰਤਰੀ ਪੰਜਾਬ ਸਯ ਭਗਵੰਤ ਸਿੰਘ ਮਾਨ 10 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਜਿ਼ਲਾ ਤਰਨਤਾਰਨ ਵਿਖੇ ਸੂਬਾ ਵਾਸੀਆਂ ਦੇ  ਸਪੁਰਦ ਕਰਨਗੇ, ਜੋ ਕਿ ਦੇਸ਼ ਭਰ ਵਿਚ ਪਹਿਲੀ ਵਾਰ  ਕਿਸੇ ਪ੍ਰਾਈਵੇਟ ਪ੍ਰਾਜੈਕਟ ਨੂੰ ਸਰਕਾਰ ਵਲੋ ਖਰੀਦਣ ਦੀ ਨਿਵੇਕਲੀ ਮਿਸਾਲ ਹੋਵੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਜਿ਼ਲੇ ਵਿਚ ਵੱਖ ਵੱਖ ਥਾਵਾਂ ਤੇ ਬਲਾਕ ਫੀਡਰ ਅਤੇ ਨਵੇ ਫੀਡਰਾਂ ਦਾ ਉਦਘਾਟਨ ਕਰਨ ਪਿਛੋ ਕੀਤਾ।ਸ ਈ.ਟੀ.ਓ. ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਤਾਂ  ਸਰਕਾਰੀ ਜਾਇਦਾਦਾਂ  ਨੂੰ ਕੌਡੀਆਂ ਦੇ ਭਾਆ ਵੇਚਿਆ ਸੀ ਜਦਕਿ ਸਯ ਮਾਨ ਦੀ ਸਰਕਾਰ ਨੇ ਦੇ਼ਸ ਦੇ ਇਤਿਹਾਸ ਵਿਚ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਕੇ ਹੋਏ ਪ੍ਰਾਈਵੇਟ ਜਾਇਦਾਦ ਨੂੰ ਖਰੀਦ ਕੇ ਸਰਕਾਰੀ ਜਾਇਦਾਦ ਬਣਾਇਆ  ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ 540 ਮੈਗਾਵਾਟ ਦੇ ਗੋਇੰਦਵਾਲ ਥਰਮਲ ਪਲਾਂਟ ਨੂੰ 1080 ਕਰੋੜ ਰੁਪਏ ਵਿਚ ਖਰੀਦ ਲਿਆ ਹੈ ਅਤੇ ਇਸ ਥਰਮਲ ਪਲਾਂਟ ਦੇ ਪਬਲਿਕ ਸੈਕਟਰ ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਸਸਤੀ...
ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

Crime, National, Punjab
ਫਾਜਿ਼ਲਕਾ, 3 ਫਰਵਰੀ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਬਹਾਵਵਾਲਾ  ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ।  ਜਿਸ ਅਨੁਸਾਰ ਦੋਸ਼ੀ ਬਲਦੇਵ ਸਿੰਘ ਉਰਫ ਗੱਗੀ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜ਼ਿਲ੍ਹਾ ਫਾਜਿਲਕਾ ਦੇ ਖਿਲਾਫ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਸੁੱਚਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜਿਲ੍ਹਾ ਫਾਜਿਲਕਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਉਪਲਬੱਧ ਸਬੂਤਾਂ ਦੇ ਅਧਾਰ ਤੇ ਮਾਣਯੋਗ ਜਿ਼ਲਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਇਕ ਸਾਲ ਹੋਰ ਜ਼ੇਲ੍ਹ ਵਿਚ ਰਹਿਣਾ ਪਵੇਗਾ।...
ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

Punjab
ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ 'ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਥਾਂ 'ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।...
ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ

ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ

Punjab
ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ ‘ਐਨ.ਆਰ.ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐਨ.ਆਰ.ਆਈ. ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ। ਉਂਜ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਮੈਂ ਇਕ ਸਧਾਰਨ ਪਰਿਵਾਰ ਵਿੱਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ 'ਤ...
ਰਾਏਕੇ ਕਲਾਂ ਵਿਖੇ ਘਰ-ਘਰ ਜਾ ਕੇ ਪਸ਼ੂਆਂ ਲਈ ਮਲੱਪ ਰਹਿਤ ਕਰਨ ਦੀਆਂ ਗੋਲੀਆਂ ਮੁਫ਼ਤ ਵੰਡੀਆਂ

ਰਾਏਕੇ ਕਲਾਂ ਵਿਖੇ ਘਰ-ਘਰ ਜਾ ਕੇ ਪਸ਼ੂਆਂ ਲਈ ਮਲੱਪ ਰਹਿਤ ਕਰਨ ਦੀਆਂ ਗੋਲੀਆਂ ਮੁਫ਼ਤ ਵੰਡੀਆਂ

Punjab
ਬਠਿੰਡਾ, 3 ਫਰਵਰੀ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਬਠਿੰਡਾ ਡਾ. ਰਾਜਦੀਪ ਸਿੰਘ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਤਹਿਤ ਪਸ਼ੂ ਪਾਲਣ ਵਿਭਾਗ ਬਠਿੰਡਾ ਦੀਆਂ ਵੱਖ-ਵੱਖ ਟੀਮਾਂ ਵੱਲੋਂ ਘਰ-ਘਰ ਜਾ ਕੇ ਪਸ਼ੂਆਂ ਲਈ ਮਲੱਪ ਰਹਿਤ ਕਰਨ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ।         ਇਸ ਦੌਰਾਨ ਡਾ. ਰਾਜਦੀਪ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਸਾਰੇ ਜ਼ਿਲ੍ਹੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਜਾ ਕੇ ਮੱਝਾਂ/ਗਾਵਾਂ ਨੂੰ ਮਲੱਪ ਰਹਿਤ ਕਰ ਕੇ ਤੰਦਰੁਸਤ ਰੱਖਣ ਦਾ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦੀ ਮੂੰਹਖੁਰ ਦੀ ਬੀਮਾਰੀ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਟੀ...
ਪੇਟ ਦੇ ਕੀੜਿਆਂ ਕਾਰਨ ਹੁੰਦੈ ਕੂਪੋਸ਼ਣ  : ਡਾ ਮੀਨਾਕਸ਼ੀ

ਪੇਟ ਦੇ ਕੀੜਿਆਂ ਕਾਰਨ ਹੁੰਦੈ ਕੂਪੋਸ਼ਣ : ਡਾ ਮੀਨਾਕਸ਼ੀ

Punjab
ਫਿਰੋਜ਼ਪੁਰ , 3 ਫਰਵਰੀ : ਪ੍ਰਭਾਰੀ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ 5 ਫਰਵਰੀ  ਨੂੰ ਰਾਸ਼ਟਰੀ ਡੀ ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਨੇ ਦੱਸਿਆ ਕਿ 5 ਫਰਵਰੀ  ਨੂੰ ਡੀ ਵਾਰਮਿੰਗ ਡੇ ਅਤੇ 12 ਫਰਵਰੀ ਨੂੰ ਮੌਪ ਅਪ ਡੇ ਮਣਾਇਆ ਜਾਏਗਾ। ਉਨ੍ਹਾਂ ਦੱਸਿਆ ਕਿ  ਬੱਚਿਆਂ ਦਾ ਸ਼ਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣਾ ਬਹੁਤ ਜਰੂਰੀ ਹੈ । ਪੇਟ ਵਿੱਚ ਕੀੜੇ ਹੋਣ ਨਾਲ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਖਾਧਾ ਪੀਤਾ ਨਹੀਂ ਲੱਗਦਾ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਹਮੇਸ਼ਾ ਥਕਾਵਟ ਰਹਿੰਦੀ ਹੈ ਤੇ ਉਸ ਦਾ ਸਰਵਪੱਖੀ ਵਿਕਾਸ ਰੁੱਕ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਦਿਨ ਨੂੰ ਮਨਾਉਣ ਦਾ ਉਦੇਸ਼ ਹੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣਾ ਹੈ। ਇਸ ਮੌਕੇ ਸਹਾਇਕ ਸਿਵਿਲ ਸਰਜਨ ਡਾ. ਸੁਸ਼ਮਾ ਨੇ ਦੱਸਿਆ ਕਿ ਡੀ ਵਾਰਮਿੰਗ ਦਿਵਸ ਵਾਲੇ ਦਿਨ ਜ਼ਿਲੇ ਦੇ ਸਾਰੇ ਆਂਗਣਵਾੜੀ ਸੈਂਟਰਾਂ, ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ ਵਿਚ ਅਲਬੇਂਦਾਜ਼ੋਲ ਦੀ ਗੋਲੀ ਖੁਆਈ ਜਾ...
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ  ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

Punjab
ਫਾਜ਼ਿਲਕਾ 3 ਫਰਵਰੀ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦਿੰਆਂ ਦੱਸਿਆ ਕਿ  ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਚਲਾੳਦਾ ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਉਣਾ, ਤਾ ਜੋ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਇਸੇ ਲੜੀ ਤਹਿਤ ਟੈਕਸੀ ਸਟੈਂਡ ਫਾਜ਼ਿਲਕਾ ਅਤੇ ਪਿਕਅੱਪ ਯੂਨੀਅਨ ਫਾਜਿਲਕਾ ਵਿਖੇ ਨੈਸ਼ਨਲ ਸੜਕ ਸੁਰੱਖਿਆ ਮਹੀਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਵਿਭਾਗ ਤੋਂ  ਮਲਕੀਤ ਸਿੰਘ, ਬਲਜੀਤ ਸਿੰਘ  ਸੰਜੇ ਸਰਮਾ ਆਰਟੀਓ ਦਫਤਰ  ਵੱਲੋਂ ਜਾਗਰੂਕਤਾ ਸੈਮੀਨਾਂਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ...