ਆਪ ਦੀ ਸਰਕਾਰ ਆਪ ਦੇ ਦੁਆਰ , ਹੁਣ ਸਰਕਾਰੀ ਅਫਸਰ ਸੱਥਾਂ ਵਿੱਚ ਬੈਠ ਕੇ ਕਰਨਗੇ ਲੋਕਾਂ ਦੇ ਮਸਲੇ ਹੱਲ
ਫਾਜ਼ਿਲਕਾ 3 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਹੁਣ ਸਰਕਾਰੀ ਅਫਸਰ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਲੋਕ ਮਸਲੇ ਹੱਲ ਕਰਨਗੇ। ਇਸ ਮੁਹਿੰਮ ਦੀ ਸ਼ੁਰੂਆਤ 6 ਫਰਵਰੀ ਤੋਂ ਹੋਣ ਜਾ ਰਹੀ ਹੈ।
ਇਹ ਜਾਣਕਾਰੀ ਜਿਲੇ ਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ਤੇ ਜਾ ਕੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜਨਾਂ ਵਿੱਚ ਸ਼ਡਿਊਲ ਅਨੁਸਾਰ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਜਿਵੇਂ ਕਿ ਜਨਮ ਸਰਟੀਫਿਕੇਟ, ਗੈਰ ਉਪਲਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫਾ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ ਐਸਸੀ, ਉਸਾਰੀ ਮਜ਼ਦੂਰਾਂ ਦੀ ਰਜਿਸਟਰੇਸ਼ਨ, ਬੁਢਾਪਾ ਪੈਨਸ਼ਨ ਬਿਜਲੀ ਬਿੱਲ ਦਾ ਭੁਗਤਾਨ, ਜ...








