Wednesday, November 4
Shadow

Author: admin

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

Punjab
ਚੰਡੀਗੜ੍ਹ, 19 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ,  ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ...
ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ

ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ

Punjab
ਮੋਗਾ, 19 ਅਪ੍ਰੈਲ: ਦਿਵਿਆਂਗ ਵੋਟਰਾਂ ਦੀ ਪੋਲਿੰਗ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਦਿਵਿਆਂਗ ਵੋਟਰਾਂ ਨਾਲ ਇੱਕ ਵਿਸ਼ੇਸ਼ ਸਵੀਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ, ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ ਤੇ ਵੱਡੀ ਗਿਣਤੀ ਵਿੱਚ ਦਿਵਿਆਂਗ ਵੋਟਰ ਮੌਜੂਦ ਸਨ। ਦਿਵਿਆਂਗ ਵੋਟਰਾਂ ਨੂੰ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਉੱਪਰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਦਿਵਿਆਂਗ ਵੋਟਰ ਸ਼ਕਸ਼ਮ ਐਪ ਰਾਹੀਂ ਪਿੱਕ ਐਂਡ ਡਰਾਪ ਸਮੇਤ ਹੋਰ ਵੀ ਅਨੇਕਾਂ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਰਮੀ ਦੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਉੱਪਰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਮੈਡੀਕਲ ਸਹੂਲਤਾਂ, ਪਾਣੀ, ਪਖਾਨੇ, ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ

Punjab
ਫ਼ਿਰੋਜ਼ਪੁਰ 19 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸਤਾਰਾਂ ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਸੰਜੀਵ ਗੌਤਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਇਸ ਵਿੱਚ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਜ਼ੀਰਾ ਦੀਆਂ 2 ਵਿਦਿਆਥਣਾਂ ਜਸਕੀਰਤ ਕੌਰ ਪੁੱਤਰੀ ਰੁਪਿੰਦਰ ਸਿੰਘ ਅਤੇ ਅਨਮੋਲਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਕ੍ਰਮਵਾਰ ਨੇ 635/650 ਅੰਕ ਹਾਸਲ ਕਰਕੇ ਸੂਬੇ ਵਿੱਚ ਰੈਂਕ ਗਿਆਰਾਂ, ਸਾਕਸ਼ੀ ਪੁੱਤਰੀ ਲਖਵਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਨੇ 633/650 ਅੰਕ ਹਾਸਲ ਕਰਕੇ ਰੈੰਕ ਤੇੰਰਵਾਂ, ਪੰਮਾ ਪੁੱਤਰ ਗੁਰਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਸੂ ਵਾਲਾ 631/650 ਅੰਕ ਹਾਸਲ ਕਰਕੇ ਰੈੰਕ ਪੰਦਰਵਾਂ, ਹੁਸਨਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕ...
ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਗਰੂਕਤਾ ਪੋਸਟਰ ਜਾਰੀ

Punjab
ਮਾਨਸਾ, 19 ਅਪ੍ਰੈਲ: ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ ਜੋ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿਚ ਵੰਡ ਕੇ ਲੋਕਾਂ ਨੂੰ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮੂੰਹ ਦੀ ਤਾਜ਼ਗੀ ਅਤੇ ਦੰਦਾਂ ਦੀ ਮਜਬੂਤੀ ਲਈ ਪੰਜ ਨਿਯਮ ਅਪਨਾਉਣੇ ਚਾਹੀਦੇ ਹਨ, ਜਿਵੇ ਕਿ ਭੋਜਨ ਵਿਟਾਮਿਨ, ਖਣਿਜ ਪਦਾਰਥ ਅਤੇ ਕੈਲਸ਼ੀਅਮ ਯੁਕਤ ਹੋਵੇ, ਭੋਜਨ ਵਿੱਚ ਜ਼ਿਆਦਾ ਚਿਪਕਣ ਵਾਲੀਆਂ ਅਤੇ ਮਿਠੀਆਂ ਚੀਜ਼ਾਂ ਦੀ ਵਰਤੋ ਨਾ ਕਰੋ, ਭੋਜਨ ਕਰਨ ਤੋ ਬਾਅਦ ਦੰਦਾਂ ਨੂੰ ਚੰਗੀ ਤਰ੍ਹਾਂ ਸਾਫ ਕਰੋ, ਦਿਨ ਵਿੱਚ ਘਟੋ ਘੱਟ ਦੋ ਵਾਰ ਬਰੱਸ਼ ਜਰਰੂਰ ਕਰੋ, ਨਿਯਮਤ ਰੂਪ ਵਿਚ ਦੰਦਾਂ ਦੇ ਮਾਹਿਰ ਡਾਕਟਰ ਦੀ ਸਲਾਹ ਜ਼ਰੂਰ  ਲਵੋ, ਖਾਸ ਕਰਕੇ ਹਰ ਛੇ ਮਹੀਨਿਆਂ ਬਾਅਦ। ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਰੱਖੋ। ਡਾ. ਬਲਵਿੰਦਰ ਸਿੰਘ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਨੇ ਦੱਸਿਆ ਕਿ ਸਵੇਰੇ ਨਾਸ਼ਤੇ ਤੋ ਬਾਅਦ ਅਤੇ ਰਾਤ ਦੇ ਭੋਜਨ ਤੋ ਬਾਅਦ ਬਰੱਸ਼ ਜ਼ਰੂਰ ਕਰਨਾ ਚਾਹੀਦਾ ਹੈ। ਹਰ ਖਾਣੇ ਤੋ ਬਾਅਦ ਸਾਫ ...
ਅਨਾਜ ਮੰਡੀਆਂ ਵਿੱਚ ਕਣਕ ਦੀ ਹੋ ਰਹੀ ਹੈ ਨਿਰੰਤਰ ਤੇ ਨਿਰਵਿਘਨ ਖਰੀਦ – ਧੀਮਾਨ

ਅਨਾਜ ਮੰਡੀਆਂ ਵਿੱਚ ਕਣਕ ਦੀ ਹੋ ਰਹੀ ਹੈ ਨਿਰੰਤਰ ਤੇ ਨਿਰਵਿਘਨ ਖਰੀਦ – ਧੀਮਾਨ

Punjab
ਫਿਰੋਜ਼ਪੁਰ, 19 ਅਪ੍ਰੈਲ 2024:             ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਨਿਰੰਤਰ ਤੇ ਨਿਰਵਿਘਨ ਖਰੀਦ ਜਾਰੀ ਹੈ। ਖਰੀਦ ਏਜੰਸੀਆਂ ਨੂੰ ਪਰੇਸ਼ਾਨੀ ਰਹਿਤ ਖਰੀਦ, ਸਮੇਂ ਸਿਰ ਅਦਾਇਗੀ ਕਰਨ ਅਤੇ ਕਿਸਾਨਾਂ ਦੁਆਰਾ ਮਾਰਕੀਟ ਵਿਚ ਲਿਆਂਦੇ ਗਏ ਇਕ-ਇਕ ਦਾਣੇ ਦੀ ਖ਼ਰੀਦ ਦੇ ਨਾਲ ਹੀ ਤੁਰੰਤ ਲਿਫਟਿੰਗ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਅਚਾਨਕ ਹੋਣ ਵਾਲੀਆਂ ਬਰਸਾਤਾਂ ਤੋਂ ਖਰੀਦੀ ਗਈ ਕਣਕ ਨੂੰ ਖ਼ਰਾਬ ਹੋਣੋਂ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।             ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰਸ਼ਾਸਨ ਵੱਲੋਂ ਖਰੀਦ ਸਬੰਧੀ ਅਨਾਜ ਮੰਡੀਆਂ ਵਿੱਚ ਉਚਿਤ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।             ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿ...
ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਧਿਕਾਰੀ-ਐਸ.ਡੀ.ਐਮ.

ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਧਿਕਾਰੀ-ਐਸ.ਡੀ.ਐਮ.

Punjab
ਮਾਨਸਾ, 19 ਅਪ੍ਰੈਲ: ਐਸ.ਡੀ.ਐਮ. ਸਰਦੂਲਗੜ੍ਹ, ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੇ ਨਾੜ੍ਹ ਨੂੰ ਅੱਗ ਲਗਾਉਣ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਟਵਾਰੀਆਂ/ਪੰਚਾਇਤ ਸਕੱਤਰਾਂ ਦੁਆਰਾ ਲਗਾਤਾਰ ਅਨਾਊਂਸਮੈਂਟ ਕਰਵਾਈਆ ਜਾਣ ਤਾਂ ਜੋ ਕਿਤੇ ਵੀ ਨਾੜ੍ਹ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਕਿਸਾਨ ਮਿੱਤਰਾਂ ਨਾਲ ਲਗਾਤਾਰਾ ਰਾਬਤੇ ਵਿਚ ਰਹਿਣ ਅਤੇ ਉਨ੍ਹਾਂ ਨੂੰ ਜਾਣੂ ਕਰਵਾਉਣ ਕਿ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਸਾਹ ਦੀਆਂ ਬਿਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਨੋਡਲ ਅਫ਼ਸਰਾਂ ਨਾਲ ਵਟਸਐਪ ਗਰੁੱਪ ਕਾਇਮ ਕਰਨ ਅਤੇ ਜੇਕਰ ਕਿਤੇ ਵੀ ਕਣਕ ...
ਗਰਮ ਹਵਾਵਾਂ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

ਗਰਮ ਹਵਾਵਾਂ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

Punjab
ਫਰੀਦਕੋਟ 19 ਅਪ੍ਰੈਲ, 2024 ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2024 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਿਸੇ ਵੀ ਬਾਸ਼ਿੰਦੇ ਨੂੰ, ਖਾਸ ਕਰ ਆਰਥਿਕ ਤੌਰ ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਗਰਮੀ ਕਾਰਨ ਜਾਨੀ ਨੁਕਸਾਨ ਨਾ ਝੱਲਣਾ ਪਵੇ, ਸਬੰਧੀ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਟਰ ਸ. ਜਗਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਹੀਟ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਫੇਜ਼-2 ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ ਤੱਕ ਫੇਜ਼-1 ਚੱਲ ਰਿਹਾ ਹੈ ਜਦਕਿ ਮਈ ਤੋਂ ਅਗਸਤ ਤੱਕ ਫੇਜ਼-2 ਸ਼ੁਰੂ ਹੋਣ ਵਾਲਾ ਹੈ ਜਿਸ ਦੌਰਾਨ ਜਿਆਦਾ ਗਰਮੀ ਪੈਣ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ। ਮਾਲ ਵਿਭਾਗ ਨੂੰ ਹੀਟ ਅਲਰਟ ਜਾਰੀ ਕਰਨ, ਹੀਟ ਅਲਰਟ ਦੌਰਾਨ ਰਿਪੋਰਟਾਂ ਨੂੰ ਵਿਚਾਰਨ ਲਈ ਨਿਯਮਿਤ ਕਾਨਫਰੰਸ ਆਯੋਜਤ ਕਰਨ, ਤਾਜੇ ਪੀਣ ਯੋਗ ਪਾਣੀ ਦਾ ਪ੍ਰਬੰਧ ਕਰਨ, ਹਸਪਤਾਲਾਂ...
ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ

ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ

Punjab
ਫ਼ਰੀਦਕੋਟ 19 ਅਪ੍ਰੈਲ,2024 ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ/ਨੋਡਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਕਰੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਯਕੀਨੀ ਬਣਾ ਲੈਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਘੱਟ ਤੋ ਘੱਟ 05 ਮਾਡਲ ਪਿੰਕ ਬੂਥ, ਮਾਡਲ ਬੂਥ ਅਤੇ ਇੱਕ ਪੀ.ਡਬਲਿਊ.ਡੀ ਪੋਲਿੰਗ ਬੂਥ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋ ਰ...
ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ, 2024: ਮੱਛਰ ਦੀ ਪੈਦਾਇਸ਼ ਦੇ ਚਾਲੂ ਮੌਸਮ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ । ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ...
ਭਾਰਤ ਦੇ ਚੋਣ ਕਮਿਸ਼ਨ ਨੇ ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਕੀਤਾ ਪ੍ਰਵਾਨ

ਭਾਰਤ ਦੇ ਚੋਣ ਕਮਿਸ਼ਨ ਨੇ ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਕੀਤਾ ਪ੍ਰਵਾਨ

Punjab
ਸ੍ਰੀ ਮੁਕਤਸਰ ਸਾਹਿਬ, 19  ਅਪ੍ਰੈਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਕੁਝ ਸਕੂਲਾਂ ਦੇ ਨਾਮ ਅਪਡੇਟ ਕਰਨ ਕਰਕੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੀਆਂ 43 ਪੋਲਿੰਗ ਲੋਕੇਸ਼ਨਾਂ, ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀਆਂ 27 ਪੋਲਿੰਗ ਲੋਕੇਸ਼ਨਾਂ ਅਤੇ ਵਿਧਾਨ ਸਭਾ ਚੋਣ ਹਲਕ 85-ਮਲੋਟ ਦੀਆਂ 15 ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫ਼ਤਰ, ਕਮਰਾ ਨੰ.70 ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ  ਅਤੇ ਜਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਇਹ ਸੂਚੀਆਂ ਜਿਲ੍ਹੇ ਦੀ ਵੈਬਸਾਈਟ  www.muktsar.nic.in ਤੇ ਵੀ ਵੇਖਣ ਲਈ ਉਪਲੱਬਧ ਹਨ। ਵਿਧਾਨ ਸਭਾ ਚ...