ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 20 ਮਾਰਚ
ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ।
ਉਹਨਾ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਇਆ ਜਾਵੇ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਉਹ ਇਸ ਤਰਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ।
ਇਸ ਮੀਟਿੰਗ ਦੌਰਾਨ ਡਾ.ਧਰਮ ਪਾਲ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਅਤੇ ਸੁਖਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਨਰਮੇਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤ...







