Shadow

Author: admin

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ

Punjab
ਚੰਡੀਗੜ੍ਹ, 20 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪ...
2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ

Crime, Punjab
ਫਾਜਿਲਕਾ 20 ਮਾਰਚ ਮਾਨਯੋਗ ਸ਼੍ਰੀ ਗੌਰਵ ਯਾਦਵ IPS, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫ਼ਿਰੋਜ਼ਪੁਰ ਰੇਂਜ, ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਵਰਿੰਦਰ ਸਿੰਘ ਬਰਾੜ PPS, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਵੱਲੋਂ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਚੱਕ ਪੁੰਨਾ ਵਾਲਾ ਉਰਫ ਖਿਲਚੀਆਂ ਥਾਣਾ ਵੈਰੋਕੇ ਜਿਲ੍ਹਾ ਫਾਜਿਲਕਾ ਨੂੰ ਗ੍ਰਿਫਤਾਰ ਕਰਨ ਲਈ ਜਿਲ੍ਹਾ ਹਜਾ ਵਿੱਚ Dedicated ਟੀਮ ਦਾ ਗਠਨ ਕੀਤਾ ਗਿਆ ਸੀ, ਕਿਉਂਕਿ ਇਹ ਮੁਜਰਿਮ ਇਸ਼ਤਿਹਾਰੀ ਕਾਫੀ ਸਾਲਾਂ ਤੋਂ ਭਗੋੜਾ ਚਲਿਆ ਆ ਰਿਹਾ ਸੀ, ਜਿਸਨੂੰ ਗ੍ਰਿਫਤਾਰ ਕਰਨ ਲਈ ਪਿਛਲੇ ਕਾਫੀ ਸਾਲਾਂ ਤੋਂ ਪੁਲਿਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ, ਪਰੰਤੂ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਗ੍ਰਿਫਤਾਰੀ ਤੋਂ ਬਚਣ ਲਈ ਆਪਣੇ ਟਿਕਾਣੇ ਬਦਲ ਲੈਂਦਾ ਸੀ। ਇਸ ਲਈ ਫਾਜ਼ਿਲਕਾ ਪੁਲਿਸ ਵੱਲੋਂ ਅਮਨਦੀਪ ਕੰਬੋਜ ਉਰਫ ਅਮਨ ਸਕੇਡਾ ਨੂੰ ਗ੍ਰਿਫਤਾਰ ਕਰਨ ਜਾਂ ਕਰਾਉਣ ਲਈ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਮੁਜਰਿਮ...
ਸਪੋਰਟਸ ਵਿੰਗ 2024-25 (ਸਕੂਲਜ਼) ਲਈ ਟਰਾਇਲ 22 ਮਾਰਚ 2024 ਨੂੰ ਕਰਵਾਏ ਜਾਣਗੇ

ਸਪੋਰਟਸ ਵਿੰਗ 2024-25 (ਸਕੂਲਜ਼) ਲਈ ਟਰਾਇਲ 22 ਮਾਰਚ 2024 ਨੂੰ ਕਰਵਾਏ ਜਾਣਗੇ

Punjab
ਫ਼ਰੀਦਕੋਟ, 19 ਮਾਰਚ,2024 ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਾਲ 2024-25 ਦੇ ਸ਼ੈਸ਼ਨ ਲਈ ਵੱਖ-ਵੱਖ ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਸਿਲੈਕਸ਼ਨ ਟਰਾਇਲ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਟਰਾਇਲ ਮਿਤੀ 22-03-2024 ਨੂੰ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ। ਇਹ ਸਿਲੈਕਸ਼ਨ ਟਰਾਇਲ ਵਾਲੀਬਾਲ, ਕੁਸ਼ਤੀ, ਹੈਂਡਬਾਲ, ਕਬੱਡੀ, ਹਾਕੀ, ਸ਼ੂਟਿੰਗ, ਤੈਰਾਕੀ ਅਤੇ ਬਾਸਕਟਬਾਲ ਗੇਮਾਂ ਵਿੱਚ ਕਰਵਾਏ ਜਾ ਰਹੇ ਹਨ।  ਜਾਣਕਰੀ ਸਾਂਝੀ ਕਰਦਿਆਂ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ/ਖਿਡਾਰਨਾਂ ਆਪਣੀਆਂ ਦੋ ਪਾਸਪੋਰਟ ਸਾਈਜ਼ ਫੋਟੋਆਂ, ਅਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣਗੇ। ਇਨ੍ਹਾ ਖੇਡ ਟਰਾਇਲਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ 14 ਲਈ 01-01-2011, ਅੰਡਰ 17 ਲਈ 01-01-2008 ਅਤੇ ਅੰਡਰ 19 ਲਈ 01-01-2006 ਜਾਂ ਇਸਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਲਈ ...
ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ ਜੀ ਓ ਵੱਲੋਂ  ‘ਆਈ ਵੋਟ, ਆਈ ਲੀਡ’ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ ਜੀ ਓ ਵੱਲੋਂ  ‘ਆਈ ਵੋਟ, ਆਈ ਲੀਡ’ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Punjab
ਲੁਧਿਆਣਾ, 19 ਮਾਰਚ: ਲੋਕ ਸਭਾ ਚੋਣਾਂ - 2024 ਵਿੱਚ ਪਹਿਲੀ ਵਾਰ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ ਲੁਧਿਆਣਾ ਅਤੇ ਐਨ.ਜੀ.ਓ ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਮੰਗਲਵਾਰ ਨੂੰ ਸਮਰਾਲਾ ਸਬ ਡਵੀਜ਼ਨ ਦੇ ਵੱਖ-ਵੱਖ ਆਈ.ਟੀ.ਆਈ ਕਾਲਜਾਂ ਵਿੱਚ "ਆਈ ਵੋਟ, ਆਈ ਲੀਡ ਮੁਹਿੰਮ" ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।  . ਸੈਮੀਨਾਰ ਵਿੱਚ 1000 ਤੋਂ ਵੱਧ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਜਿਸ ਦੌਰਾਨ ਨਵੇਂ ਯੋਗ ਵੋਟਰਾਂ ਨੂੰ ਵੀ ਸ਼ਾਮਲ ਕੀਤਾ ਗਿਆ।  ਸੈਮੀਨਾਰ ਦਾ ਮੰਚ ਸੰਚਾਲਨ ਸਿਮਰਪ੍ਰੀਤ ਕੌਰ, ਜਲਨਿਧ ਕੌਰ, ਅਦਿੱਤਿਆ ਸਹਿਗਲ ਅਤੇ ਰੀਆ ਲੂਥਰਾ ਨੇ ਕੀਤਾ।  ਇਸ ਮੌਕੇ ਏ.ਸੀ.ਸਮਰਾਲਾ ਦੇ ਸਵੀਪ ਅਧਿਕਾਰੀ ਅਤੇ ਚੋਣ ਨਿਗਰਾਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਦੀ ਅਗਵਾਈ ਹੇਠ ਸ਼ਹਿਰ ਦੇ ਨੌਜਵਾਨ ਵਲੰਟੀਅਰਾਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਖਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨਾਲ ਹੱਥ ਮਿਲਾਇਆ ਹੈ। ਜ਼ਿਲ੍ਹਾ ਚੋਣ ਦਫ਼ਤਰ ਲੁਧਿਆਣਾ ...
ਲੋਕ ਸਭਾ ਚੋਣਾਂ 2024: ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਦਾਖਾ ‘ਚ ਫਲੈਗ ਮਾਰਚ ਕੀਤਾ

ਲੋਕ ਸਭਾ ਚੋਣਾਂ 2024: ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਦਾਖਾ ‘ਚ ਫਲੈਗ ਮਾਰਚ ਕੀਤਾ

Punjab
ਲੁਧਿਆਣਾ, 19 ਮਾਰਚ (000) - 1 ਜੂਨ ਨੂੰ ਵੋਟਿੰਗ ਵਾਲੇ ਦਿਨ ਤੋਂ ਪਹਿਲਾਂ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਉਪ ਮੰਡਲ ਮੈਜਿਸਟਰੇਟ ਦੀਪਕ ਭਾਟੀਆ ਅਤੇ ਡੀ ਐਸ ਪੀ  ਦਾਖਾ ਜਸਵਿੰਦਰ ਸਿੰਘ ਨੇ ਮੰਗਲਵਾਰ ਨੂੰ ਦਾਖਾ ਦੇ ਰੁਝੇਵਿਆਂ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ। ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ    ਐਸ ਡੀ ਐਮ ਭਾਟੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।  ਭਾਟੀਆ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਟੀਆ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਸੱਦਾ ਦਿੱਤਾ ਅਤੇ ਹਰੇਕ ਵਿਅਕਤੀ 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਲਾਕੇ ਦੇ ਐਂਟਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਵਿਸ਼ੇਸ਼ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਬਾ...
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

Punjab
ਚੰਡੀਗੜ੍ਹ, 19 ਮਾਰਚ:    ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।   ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹ...
4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ, 19 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ ।  ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ...
ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 19 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱ...
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

Punjab
ਚੰਡੀਗੜ੍ਹ, 19 ਮਾਰਚ: ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ  ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕੇ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ  ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਬੂਟਲੈਗਰਾਂ ਦੀਆਂ ਗਤੀਵਿਧੀ ਤੇ ਮੁਸਤੈਦੀ ਨਾਲ ਬਾਜ਼ ਅੱਖ ਰੱਖੀ ਜਾ ਸਕੇ ਅਤੇ ਖੇਤਰ ਵਿੱਚ ਪÇੁਲਸ ਦੇ ਸਾਕਾਰਾਤਮਕ ਪ੍ਰਭਾਵ ਤੇ ਭਰੋਸੇ ਨੂੰ ਵਧਾਉਣ ਲਈ ਲਈ ਵੱਧ ਤੋਂ ਵੱਧ ਨਫ਼ਰੀ ਲਾਮਬੰਦ ਕੀਤੀ ਜਾ ਸਕੇ । ਡੀਜੀਪੀ ਪੰਜਾਬ ਆਪਣੇ ਦਫ਼ਤਰ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਜ਼/ਆਈਜੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼, ਜ਼ਿਲਿ੍ਹਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਰਾਜ ਦੇ ਸਾਰੇ ਐਸਐਚਓਜ਼ ਨਾਲ ਚੋਣਾਂ ਤੋਂ ਪਹਿਲਾਂ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਦੌਰਾਨ ਡੀਜੀਪੀ ਨੇ ਅਧਿਕਾਰੀਆ...
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ ਸੀ-ਵਿਜੀਲ ਐਪ – ਜ਼ਿਲ੍ਹਾ ਚੋਣ ਅਫ਼ਸਰ

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ ਸੀ-ਵਿਜੀਲ ਐਪ – ਜ਼ਿਲ੍ਹਾ ਚੋਣ ਅਫ਼ਸਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਮੰਗਲਵਾਰ ਨੂੰ ਕਿਹਾ ਕਿ ਸੀ ਵਿਜਿਲ ਐਪ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਇੱਕ ਮਹੱਤਵਪੂਰਨ ਵਸੀਲਾ ਸਿੱਧ ਹੋਵੇਗੀ। ਅੱਜ ਇੱਥੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਪ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਵੱਲੋਂ 2019 ਦੀਆਂ ਆਮ ਚੋਣਾਂ ਵਿੱਚ ਸਫ਼ਲਤਾਪੂਰਵਕ ਪਹਿਲੀ ਵਾਰ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਐਪ ਤਕਨੀਕੀ ਮੁਹਾਰਤ/ਜਾਣਕਾਰੀ ਰੱਖਣ ਵਾਲੇ ਨੌਜਵਾਨ/ਵਸਨੀਕਾਂ ਦੀ ਚੋਣ ਅਮਲ ’ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ, ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸਰਲ ਬਣਾਉਣ ਅਤੇ ਇਸ ਦੇ ਕੰਮਕਾਜ ਨੂੰ ਬਦਲਦੇ ਸਮੇਂ ਦੇ ਨਾਲ ਤਾਲਮੇਲ ਬਿਠਾਉਣ ਦੇ ਵਰਤੋਂ ’ਚ ਲਿਆਂਦੇ ਹੋਰ ਨਵੇਂ ਤਰੀਕਿਆਂ ਵਿੱਚੋਂ ਇੱਕ ਹੈ। ਉਨ੍ਹਾਂ ਹੋਰ ਕਿਹਾ ਕਿ ਸੀ ਵਿਜਿਲ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਰੱਖਣ ਵਾਲਾ ਹੋਣ ਕਾਰਨ, ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦੇ ਸਬੂਤ ਆਧਾਰਿਤ ਪ੍ਰਮਾਣ ਪ੍ਰਦਾਨ ਕਰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦ...