ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣ ਦੀ ਅਪੀਲ
ਲੁਧਿਆਣਾ, 19 ਮਾਰਚ (000) - ਲੋਕ ਸਭਾ ਚੋਣਾਂ-2024 ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਹ ਜਾਗਰੂਕਤਾ ਪ੍ਰੋਗਰਾਮ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਜਿਸ ਵਿੱਚ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਚੋਣਾਂ ਦੌਰਾਨ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ।
ਅੱਜ ਜੀ.ਐਚ.ਜੀ. ਗਰੁੱਪ ਆਫ਼ ਕਾਲਜ, ਗੋਂਦਵਾਲ (ਰਾਏਕੋਟ), ਖ਼ਾਲਸਾ ਕਾਲਜ (ਲੜਕੀਆਂ), ਸਰਕਾਰੀ ਕਾਲਜ ਲੜਕੀਆਂ, ਗੁਰੂ ਨਾਨਕ ਕਾਲਜ (ਲੜਕੀਆਂ), ਏ.ਟੀ.ਆਈ. ਕਾਲਜ, ਗਿੱਲ ਰੋਡ, ਸਰਕਾਰੀ ਆਈ.ਟੀ.ਆਈ., ਗਿੱਲ ਰੋਡ, ਸਰਕਾਰੀ ਆਈ.ਟੀ.ਆਈ. ਸਮਰਾਲਾ, ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਸਿਵਲ ਲਾਈਨਜ਼ ਸਮੇਤ ਹੋਰ ਵਿੱਦਿਅਕ ਸੰਸਥਾਵਾਂ ਵਿਖੇ ਜਾਗਰੂਕ...








