ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ‘ਵੋਟਰ ਹੈਲਪਲਾਈਨ’ ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ
ਲੁਧਿਆਣਾ, 18 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਵੋਟਰ ਹੈਲਪਲਾਈਨ' ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ।
ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ ਤਹਿਤ ਆਯੋਜਿਤ ਇੱਕ ਸਮਾਗਮ ਦੌਰਾਨ ਸਰਕਾਰੀ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਪਿਊਟਰ ਜਾਂ ਮੋਬਾਈਲ 'ਤੇ ਇੱਕ ਕਲਿੱਕ ਰਾਹੀਂ ਵੋਟਰ ਵਜੋਂ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਐਪ ਅਤੇ ਪੋਰਟਲ ਦੀ ਵਰਤੋਂ ਕਰਨ, ਜਿਸ ਨਾਲ ਬਿਨੈ-ਪੱਤਰ ਫਾਰਮ-6 ਜਮ੍ਹਾ ਕਰਨ ਲਈ ਕੁਝ ਮਿੰਟ ਲੱਗਦੇ ਹਨ।
ਜ਼ਿਲ੍ਹਾ ਚੋਣ...








