Shadow

Author: admin

ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਵਰਕਿੰਗ ਸਟੇਸ਼ਨ- ਡਿਪਟੀ ਕਮਿਸ਼ਨਰ

ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਵਰਕਿੰਗ ਸਟੇਸ਼ਨ- ਡਿਪਟੀ ਕਮਿਸ਼ਨਰ

Punjab
ਮੋਗਾ 16 ਫ਼ਰਵਰੀ: ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ  ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ।  ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁੱਖੀਆਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਰਕਾਰੀ ਵਿਭਾਗ ਅਹਿਮ ਭੂਮਿਕਾ ਨਿਭਾਉਂਦੇ ਹਨ ਇਸ ਲਈ ਇਹਨਾਂ ਹੁਕਮਾਂ ਨੂੰ ਅੱਜ ਤੋਂ ਲਾਗੂ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਚੋਣਾਂ ਦੇ ਕੰਮ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਵਚਨਬੱਧ ਹੈ।...
ਹੋਰਡਿੰਗ ਬੋਰਡ/ਇਸ਼ਤਹਾਰ ਜਾਂ ਦੀਵਾਰਾਂ ਉੱਪਰ ਬਣਾਈਆਂ ਫੋਟੋਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼ ਜਾਰੀ

ਹੋਰਡਿੰਗ ਬੋਰਡ/ਇਸ਼ਤਹਾਰ ਜਾਂ ਦੀਵਾਰਾਂ ਉੱਪਰ ਬਣਾਈਆਂ ਫੋਟੋਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼ ਜਾਰੀ

Punjab
ਮੋਗਾ 16 ਮਾਰਚ: ਲੋਕ ਸਭਾਂ ਚੋਣਾਂ-2024 ਦੇ ਸਬੰਧ ਵਿੱਚ ਆਦਰਸ਼ ਚੋਣ ਜਾਬਤਾ ਪੂਰੇ ਭਾਰਤ ਦੇਸ਼ ਵਿੱਚ ਲਾਗੂ  ਹੋ ਚੁੱਕਾ ਹੈ। ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਜ਼ਿਲ੍ਹਾ ਮੈਜਿਸਟਰੇਟ, ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਕਾਰਜਕਾਰੀ ਇੰਜੀਨੀਅਰ, ਪੀ.ਡਬਲਊ.ਡੀ. (ਬੀ. ਐਂਡ ਆਰ)/ਮੰਡੀ ਬੋਰਡ, ਮੋਗਾ, ਕਾਰਜਾਕਾਰੀ ਇੰਜੀਨੀਅਰ, ਕੇਂਦਰੀ ਕਾਰਜ ਮੰਡਲ ਲੋਕ ਨਿਰਮਾਣ ਵਿਭਾਗ ਤ ਤੇ ਮ ਸ਼ਾਖਾ, ਜਲੰਧਰ/ਫਿਰੋਜਪੁਰ/ਬਠਿੰਡਾ, ਪ੍ਰੋਜੈਕਟ ਡਾਇਰੈਕਟਰ ਐਨ ਐਚ 254ਏ/ਐਨ ਐਚ-71,ਮੈਨਜਰ,ਐਨ ਐਚ 105-ਬੀ/ ਐਨ ਐਚ95, ਕਮਿਸ਼ਨਰ ਨਗਰ ਨਿਗਮ ਮੋਗਾ, ਸਮੂਹ ਕਾਰਜ ਸਾਧਕ ਅਫ਼ਸਰਾਂ ਜ਼ਿਲ੍ਹਾ ਮੋਗਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜ਼ਿਲ੍ਹਾ ਮੋਗਾ ਨੂੰ ਲਿਖਤੀ ਤੌਰ ਤੇ ਸਖ਼ਤ ਹਦਾਇਤ ਕਰ ਦਿੱਤੀ ਹੈ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਜ਼ਿਲ੍ਹਾ ਮੋਗਾ ਦੇ ਸਮੂਹ ਚੌਂਕਾਂ/ਰਸਤਿਆਂ/ਸਰਕਾਰੀ ਇਮਾਰਤਾਂ/ਪ੍ਰੋਪਰਟੀਆਂ ਅਤੇ ਗੈਰ-ਸਰਕਾਰੀ ਇਮਰਾਤਾਂ/ਪ੍ਰਪਰਟੀਆਂ ਦੇ ਬਾਹਰ ਕੰਧਾਂ ਉੱਪਰ ਲੱਗੇ ਹੋਰਡਿੰਗ ਬੋਰਡ/ਇਸ਼ਤਹਾਰ ਜਾਂ ਦੀਵਾਰ...
ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਮ੍ਰਿਤਸਰ ਕੇਂਦਰੀ ਜੇਲ ਦਾ ਨਿਰੀਖਣ

ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਮ੍ਰਿਤਸਰ ਕੇਂਦਰੀ ਜੇਲ ਦਾ ਨਿਰੀਖਣ

Punjab
ਅੰਮ੍ਰਿਤਸਰ 16 ਮਾਰਚ 2024-- ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ ਲਈ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਫੇਰੀ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਉਦਘਾਟਨ ਕੀਤਾ,  ਜਿੱਥੋਂ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਲਈ ਅਦਾਲਤਾਂ ਵਿੱਚ ਪੇਸ਼ ਕਰਨ ਦੀ ਸਹੂਲਤ ਲਈ 6 ਵੀਡੀਓ ਕਾਨਫਰੰਸਿੰਗ ਰੂਮ ਸਥਾਪਤ ਕੀਤੇ ਗਏ ਹਨ। ਇਸ ਨਾਲ ਕਥਿਤ ਦੋਸ਼ੀ ਨੂੰ ਉਸ ਦੇ ਕੇਸ ਦੇ ਸਬੰਧ ਵਿਚ ਭਾਰਤ ਵਿਚ ਕਿਤੇ ਵੀ ਆਸਾਨੀ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਨਾਲ ਅਦਾਲਤਾਂ ਦੀ ਕਾਰਵਾਈ ਦਾ ਸਮਾਂ ਘੱਟ ਹੋ ਜਾਵੇਗਾ ਅਤੇ ਇਹ ਅਦਾਲਤਾਂ ਵਿੱਚ ਲੰਬਿਤ ਮੁਕੱਦਮਿਆਂ ਦੇ ਤੇਜ਼ੀ ਨਾਲ ਨਿਪਟਾਰੇ ਵਿੱਚ ਮਦਦ ਕਰੇਗਾ। ਇਹ ਮੁਲਜ਼ਮਾਂ ਨੂੰ ਅਦਾਲਤਾਂ ਵਿੱਚ ਸਰੀਰਕ ਤੌਰ 'ਤੇ ਪੇਸ਼ ਕਰਨ ਲਈ ਪੁਲਿਸ ਗਾਰਡ ਪ੍ਰਦਾਨ ਕਰਨ ਲਈ ਪੁਲਿਸ ਵਿਭਾਗ 'ਤੇ ਬੋਝ ਨੂੰ ਘਟਾਉਣ ਵਿੱਚ ਵੀ ਮਦਦ ਕਰੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਮਹਿਲਾ ਬੈਰਕਾਂ ਦਾ ਦੌਰਾ ਕੀਤਾ, ਜਿੱਥੇ ਜੱਜ ਸਾਹਿ...
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

Punjab
ਚੰਡੀਗੜ੍ਹ, 16 ਮਾਰਚ:   ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਡੀਜੀਪੀ, ਪੰਜਾਬ ਗੌਰਵ ਯਾਦਵ ਨੇ  ਸ਼ਨੀਵਾਰ ਨੂੰ ਇੱਥੇ ਦਿੱਤੀ।     ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਸਿੰਘ ਉਰਫ਼ ਅਜੈਪਾਲ ਅਤੇ ਅੰਕਿਤ ਦੋਵੇਂ ਵਾਸੀ ਭਿਵਾਨੀ, ਹਰਿਆਣਾ  ਅਤੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ  ਏ.ਕੇ.ਐਸ. ਕਲੋਨੀ , ਜ਼ੀਰਕਪੁਰ ਵਜੋਂ ਹੋਈ ਹੈ। ਮੁਲਜ਼ਮ ਅੰਕਿਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਵਿੱਚ  ਕਤਲ, ਇਰਾਦਾ ਕਤਲ , ਜਬਰਨ ਵਸੂਲੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਿਕ ਕੇਸਾਂ ਵਿੱਚ ਸ਼ਾਮਲ ਹੈ।   ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ .32 ਕੈਲੀਬਰ ਦੇ ਦੋ ਪਿਸਤੌਲਾਂ ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਦੋਸ਼ੀਆਂ ਦੀ ਹੁੰਡਈ ਔਰਾ ਕਾਰ ਵੀ ਜ਼ਬਤ ਕੀਤੀ ਗਈ ਹੈ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲ...
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

Punjab
ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ:   ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ।   ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ।   ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇ...
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

Punjab
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੀ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅ...
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਬਜੁਰਗਾਂ ਦੇ ਹੱਕਾਂ ਵਾਸਤੇ ਸੈਮੀਨਾਰ ਕੀਤਾ ਗਿਆ, ਮਿਸ ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਬਜੁਰਗਾਂ ਦੇ ਹੱਕਾਂ ਵਾਸਤੇ ਸੈਮੀਨਾਰ ਕੀਤਾ ਗਿਆ, ਮਿਸ ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ

Punjab
ਸ੍ਰੀ ਮੁਕਤਸਰ ਸਾਹਿਬ 16 ਮਾਰਚ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਅੱਜ ਬਿਰਧ ਆਸ਼ਰਮ, ਜਲਾਲਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਬਜੁਰਗਾਂ ਦੇ ਹੱਕਾਂ ਵਾਸਤੇ ਸੈਮੀਨਾਰ ਕੀਤਾ ਗਿਆ। ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਰਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ  ਮਿਸ ਹਰਪ੍ਰੀਤ ਕੌਰ, ਸੀ.ਜੇ.ਐਮ/ਸਕੱਤਰ, ਜੀਆਂ ਵੱਲੋਂ ਦੌਰਾ ਕੀਤਾ ਗਿਆ ਅਤੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਦੇ ਹੱਕਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੱਤਰ ਸਾਹਿਬ ਜੀ ਨੇ ਦੱਸਿਆ ਕਿ ਹਰ ਉਹ ਮਾਂ ਬਾਪ ਜੋ ਆਪਣੇ ਖਰਚੇ ਆਪ ਨਹੀਂ ਕਰ ਸਕਦੇ, ਉਹ ਆਪਣੇ ਪੁੱਤਰ—ਪੁੱਤਰੀ, ਪੋਤਾ—ਪੋਤੀ (ਜੋ 18 ਸਾਲ ਤੋਂ ਵੱਧ ਹੋਵੇ) ਤੋਂ ਖਰਚਾ ਲੈ ਸਕਦੇ ਹਨ। ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਹਰ ਉਹ ਬਜੁਰਗ ਨਾਗਰਿਕ (60 ਸਾਲ ਜਾਂ ਇਸ ਤੋਂ ਵੱਧ) ਜੋ ਬੇ  ਔਲਾਦ ਹੋਣ ਅਤੇ ਆਪਣਾ ਖਰਚਾ ਆਪ ਕਰਨ ਤੋਂ ਅਸਮੱਰਥ ਹੋਣ, ਉਹ ਆਪਣੇ ਕਾਨੂੰਨੀ ਵਾਰਸਾਂ ਤੋ ਖਰਚਾ ਲੈ ਸਕਦੇ ਹਨ, ਜਿਹੜੇ ਅਜਿਹੇ ਬਜੁਗਰ ਨਾਗ...

17 ਪਰਿਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਤਹਿਤ ਵੰਡੇ ਨਿਯੁਕਤੀ ਪੱਤਰ

Punjab
ਬਠਿੰਡਾ, 16 ਮਾਰਚ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਚੱਲੇ ਸਘੰਰਸ਼ ਦੌਰਾਨ ਪੰਜਾਬ ਦੇ 700 ਦੇ ਕਰੀਬ ਕਿਸਾਨਾਂ ਦੀ ਮੋਤ ਹੋ ਗਈ ਸੀ। ਸਘੰਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋ 5-5 ਲੱਖ ਰੁਪਏ ਦੀ ਆਰਥਿਕ ਮਦਦ ਕੀਤੀ ਗਈ ਅਤੇ ਹਰ ਪਰਿਵਾਰ ਦੇ 1-1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸਾਲ 2022-23 ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿੱਚ 25 ਪਰਿਵਾਰਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ਤੇ ਨੌਕਰੀ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿਖੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਦੇ ਦਿਸਾ-ਨਿਰਦੇਸਾਂ ਤਹਿਤ ਹੋਰ 17 ਪਰਿਵਾਰਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਤਹਿਤ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੌਰਾਨ ਡਾ. ਗਿੱਲ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਸ਼ਹੀਦ ਕਿਸਾਨ ਬਲਜੀਤ ਸਿੰ...
ਆਗਾਮੀ ਗਰਮੀ ਦੇ ਮੌਸਮ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ

ਆਗਾਮੀ ਗਰਮੀ ਦੇ ਮੌਸਮ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ

Punjab
ਫਾਜ਼ਿਲਕਾ, 16 ਮਾਰਚ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸਲੇਮਸ਼ਾਹ ਦੇ ਇੱਟ ਭੱਟਾਂ ਵਿਖੇ ਭੱਠਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਭੱਠਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾ...
ਨਰਮੇ ਦੇ ਟੀਂਡਿਆਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਏਕੀਕ੍ਰਿਤ ਕੀਟ ਪ੍ਰਬੰਧ ਪ੍ਰਣਾਲੀ ਅਪਨਾਉਣ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

ਨਰਮੇ ਦੇ ਟੀਂਡਿਆਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਏਕੀਕ੍ਰਿਤ ਕੀਟ ਪ੍ਰਬੰਧ ਪ੍ਰਣਾਲੀ ਅਪਨਾਉਣ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ : 16 ਫਰਵਰੀ 2024  ਨਰਮੇ ਉੱਪਰ ਗੁਲਾਬੀ ਸੁੰਡੀ ਦੀ ਸ਼ੁਰੂਆਤ ਮਿਲਾਂ,ਕਪਾਹ ਦੀਆਂ ਛਿਟੀਆਂ ਵਿੱਚ ਬਚੀ ਰਹਿੰਦ-ਖੂਹੰਦ ਜਿਵੇਂ ਕਿ ਪੁਰਾਣੇ ਟਿੰਡਿਆ ਵਿੱਚ ਪਏ ਗੁਲਾਬੀ ਸੁੰਡੀ ਦੇ ਕੋਆ (ਟੁੱਟੀਆਂ) ਵਿੱਚੋਂ ਪਤੰਗਾ ਨਿਕਲਣ ਨਾਲ ਹੁੰਦੀ ਹੈ। ਇਸ ਲਈ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਿੱਟੀਆਂ ਨਾਲ ਬਚੇ ਅਣਖਿੜੇ ਟੀਂਡਿਆਂ ਦਾ ਪ੍ਰਬੰਧ ਕਰਨਾ ਬਹੁਤ ਜ਼ਰੂਰੀ ਹੈ l ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲ੍ਹਾ ਫਰੀਦਕੋਟ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ  ਤਹਿਤ  ਕੀਤੇ ਜਾ ਰਹੇ ਅਗਾਂਹੁ ਪ੍ਰਬੰਧਾਂ ਦਾ ਪਿੰਡ ਬੀਹਲੇਵਾਲ ਵਿੱਚ ਕਿਸਾਨ ਜਗਸੀਰ ਸਿੰਘ ਦੇ ਗ੍ਰਹਿ ਵਿਖ਼ੇ ਜਾਇਜ਼ਾ ਲੈਂਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਤਕਰੀਬਨ 800 ਹੈਕਟਰ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਹ ਫਸਲ ਖੇਤੀਬਾੜੀ ਵਿਭਿਨਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ l ਉਨ੍ਹਾਂ ਦੱਸਿਆ ਕਿ ਪਿਛਲੇ ਸਾਲ  ਮੌਸਮ ਦੇ ਅਨੁਕੂਲ ਨਾਂ ਰਹਿਣ ਅਤੇ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਦਾ ਨੁਕਸਾਨ ਹੋਇਆ ਸੀ l ਉਨ੍ਹਾਂ ਦੱਸਿਆ ਕਿ ਨਰਮੇ ਦ...