Shadow

Author: admin

ਆਗਾਮੀ ਗਰਮੀ ਦੇ ਮੌਸਮ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ

ਆਗਾਮੀ ਗਰਮੀ ਦੇ ਮੌਸਮ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ

Punjab
ਫਾਜ਼ਿਲਕਾ, 16 ਮਾਰਚ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸਲੇਮਸ਼ਾਹ ਦੇ ਇੱਟ ਭੱਟਾਂ ਵਿਖੇ ਭੱਠਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਭੱਠਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾ...
ਨਰਮੇ ਦੇ ਟੀਂਡਿਆਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਏਕੀਕ੍ਰਿਤ ਕੀਟ ਪ੍ਰਬੰਧ ਪ੍ਰਣਾਲੀ ਅਪਨਾਉਣ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

ਨਰਮੇ ਦੇ ਟੀਂਡਿਆਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਏਕੀਕ੍ਰਿਤ ਕੀਟ ਪ੍ਰਬੰਧ ਪ੍ਰਣਾਲੀ ਅਪਨਾਉਣ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ : 16 ਫਰਵਰੀ 2024  ਨਰਮੇ ਉੱਪਰ ਗੁਲਾਬੀ ਸੁੰਡੀ ਦੀ ਸ਼ੁਰੂਆਤ ਮਿਲਾਂ,ਕਪਾਹ ਦੀਆਂ ਛਿਟੀਆਂ ਵਿੱਚ ਬਚੀ ਰਹਿੰਦ-ਖੂਹੰਦ ਜਿਵੇਂ ਕਿ ਪੁਰਾਣੇ ਟਿੰਡਿਆ ਵਿੱਚ ਪਏ ਗੁਲਾਬੀ ਸੁੰਡੀ ਦੇ ਕੋਆ (ਟੁੱਟੀਆਂ) ਵਿੱਚੋਂ ਪਤੰਗਾ ਨਿਕਲਣ ਨਾਲ ਹੁੰਦੀ ਹੈ। ਇਸ ਲਈ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਿੱਟੀਆਂ ਨਾਲ ਬਚੇ ਅਣਖਿੜੇ ਟੀਂਡਿਆਂ ਦਾ ਪ੍ਰਬੰਧ ਕਰਨਾ ਬਹੁਤ ਜ਼ਰੂਰੀ ਹੈ l ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲ੍ਹਾ ਫਰੀਦਕੋਟ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ  ਤਹਿਤ  ਕੀਤੇ ਜਾ ਰਹੇ ਅਗਾਂਹੁ ਪ੍ਰਬੰਧਾਂ ਦਾ ਪਿੰਡ ਬੀਹਲੇਵਾਲ ਵਿੱਚ ਕਿਸਾਨ ਜਗਸੀਰ ਸਿੰਘ ਦੇ ਗ੍ਰਹਿ ਵਿਖ਼ੇ ਜਾਇਜ਼ਾ ਲੈਂਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਤਕਰੀਬਨ 800 ਹੈਕਟਰ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਹ ਫਸਲ ਖੇਤੀਬਾੜੀ ਵਿਭਿਨਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ l ਉਨ੍ਹਾਂ ਦੱਸਿਆ ਕਿ ਪਿਛਲੇ ਸਾਲ  ਮੌਸਮ ਦੇ ਅਨੁਕੂਲ ਨਾਂ ਰਹਿਣ ਅਤੇ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਦਾ ਨੁਕਸਾਨ ਹੋਇਆ ਸੀ l ਉਨ੍ਹਾਂ ਦੱਸਿਆ ਕਿ ਨਰਮੇ ਦ...
ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

Punjab
ਚੰਡੀਗੜ੍ਹ, 15 ਮਾਰਚ: ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਇਹ ਜਾਣਕਾਰੀ ਇੱਥੇ ਸ਼ੁੱਕਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ਼ੌਰਤਲਬ ਹੈ ਕਿ ਸਾਈਬਰ ਕ੍ਰਾਈਮ ਦੀ ਚੁਣੌਤੀ ਨੂੰ ਪ੍ਰਭਾਵੀ ਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਪਛਾਣਦੇ ਹੋਏ, ਪੰਜਾਬ ਪੁਲਿਸ  ਨੇ ਆਪਣੀ ਸਾਈਬਰ ਕ੍ਰਾਈਮ ਜਾਂਚ ਦੇ ਬੁਨਿਆਦੀ ਢਾਂਚੇ ਦੀ ਸਮਰੱਥਾ  ਨੂੰ ਹੋਰ  ਬਿਹਤਰ ਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ। ਡੀਜੀਪੀ ਗੌਰਵ ਯਾਦਵ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰਨ ਸਬੰਧੀ ਤਜਵੀਜ਼ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁÇਲੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ...
ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਹਸਪਤਾਲਾਂ ਦਾ ਦੌਰਾ

ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਹਸਪਤਾਲਾਂ ਦਾ ਦੌਰਾ

Punjab
ਐਸ.ਏ.ਐਸ ਨਗਰ 15 ਮਾਰਚ 2024  ਨੈਸ਼ਨਲ ਹੈਲਥ ਅਥਾਰਟੀ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੰਮ ਕਰ ਰਹੇ ਮੋਹਾਲੀ ਜ਼ਿਲੇ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਗਿਆ l ਇਸ ਟੀਮ ਦੀ ਅਗਵਾਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਬਸੰਤ ਗਰਗ ਦੇ ਵੱਲੋ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਸਟੇਟ ਹੈਲਥ ਏਜੰਸੀ ਪੰਜਾਬ ਤੋਂ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀਮਤੀ ਬਬੀਤਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ l ਇਸ ਮੌਕੇ ਤੇ ਡਾ ਬਸੰਤ ਗਰਗ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦਾ ਦੌਰਾ ਕਰਦੇ ਹੋਏ ਓਥੇ ਮੌਜੂਦ ਸਹੂਲਤਾਂ ਅਤੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲਿਆਂ ਸੇਵਾਵਾਂ ਦੇ ਬਾਰੇ ਵਿਚ ਜਾਂਚ ਕੀਤੀ ਗਈ ਅਤੇ ਆਮ ਲੋਕਾਂ ਨੂੰ ਇਸ ਯੋਜਨਾ ਅਧੀਨ ਮਿਲਣ ਵਾਲੇ 5 ਲੱਖ ਤੱਕ ਦੇ ਮੁਫ਼ਤ ਸਿਹਤ ਇਲਾਜ ਨੂੰ ਸਾਰੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਬਾਰੇ ਕਿਹਾ ਗਿਆ l ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਇਸ ਯੋਜਨਾ ਅਧੀਨ ਕਰੀਬ 44 ਲੱਖ ਤੋਂ ਵੱਧ ਪਰਿਵਾਰਾਂ ਨੂੰ ਹਰ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Punjab
ਚੰਡੀਗੜ੍ਹ, 15 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ...
ਈ:ਟੀ:ਓ ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਰੁਪਏ ਦੇ ਕੰਮਾਂ ਕੀਤੀ ਸ਼ੁਰੂਆਤ

ਈ:ਟੀ:ਓ ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਰੁਪਏ ਦੇ ਕੰਮਾਂ ਕੀਤੀ ਸ਼ੁਰੂਆਤ

Punjab
ਅੰਮ੍ਰਿਤਸਰ, 15 ਮਾਰਚ:   ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ।   ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਜੰਡਿਆਲਾ ਹਲਕੇ ਦੇ 17 ਪਿੰਡਾਂ ਵਿੱਚ 1 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਸ੍ਰ ਈ:ਟੀ:ਓ ਨੇ ਅੱਜ ਸਵੇਰ ਤੋਂ ਹੀ ਹਲਕੇ ਦੇ ਪਿੰਡਾਂ ਦਾ ਤੁਫਾਨੀ ਦੌਰੇ ਕਰਦੇ ਹੋਏ ਪਿੰਡ ਤਾਰਾਗੜ੍ਹ  ਵਿਖੇ ਗਲੀਆਂ-ਨਾਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਜਿਸ ਤੇ ਲੱਗਭੱਗ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਉਪਰੰਤ ਸ੍ਰ ਈ:ਟੀ:ਓ ਵੱਲੋਂ ਪਿੰਡ ਧੀਰੇਕੋਟ ਵਿਖੇ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ। ਲੋਕ ਨਿਰਮਾਣ ਮੰਤਰੀ ਨੇ ਆਪਣੇ ਦੌਰੇ ਦੌਰਾਨ ਪਿੰਡ ਦੇਵੀਦਾਸ ਪੁਰ, ਵਡਾਲਾ ਜੌਹਲ, ਰਾਏਪੁਰ ਕਲਾਂ, ਕੋਟ ਖਹਿਰਾ, ਰੁਮਾਣਾ ਚੱਕ, ਕੋਟ ਹਯਾਤ, ਪਿੰਡ ਜਲਾਲ, ਕੁਹਾਟਵਿੰਡ ਹਿੰਦੂਆਂ, ਦਬੁਰਜੀ, ਬੁੱ...
ਮਾਣਯੋਗ ਜਸਟਿਸ ਅਰੁਣ ਪੱਲੀ ਵਲੋਂ ਅਜਨਾਲਾ ਅਦਾਲਤ ਵਿੱਚ ਬਕਾਇਆ ਪਏ ਪੰਜ ਹਜ਼ਾਰ ਤੋਂ ਵੱਧ ਕੇਸਾਂ ਨੂੰ ਜਲਦੀ ਨਿਪਟਾਉਣ ਦੇ ਨਿਰਦੇਸ਼

ਮਾਣਯੋਗ ਜਸਟਿਸ ਅਰੁਣ ਪੱਲੀ ਵਲੋਂ ਅਜਨਾਲਾ ਅਦਾਲਤ ਵਿੱਚ ਬਕਾਇਆ ਪਏ ਪੰਜ ਹਜ਼ਾਰ ਤੋਂ ਵੱਧ ਕੇਸਾਂ ਨੂੰ ਜਲਦੀ ਨਿਪਟਾਉਣ ਦੇ ਨਿਰਦੇਸ਼

Punjab
ਅੰਮ੍ਰਿਤਸਰ 15 ਮਾਰਚ 2024-- ਮਾਣਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਹਰਿਆਣਾ ਹਾਈਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਦੇ ਨਾਲ ਸਿਵਲ ਕੋਰਟ ਕੰਪਲੈਕਸ ਅੰਮ੍ਰਿਤਸਰ ਅਤੇ ਅਜਨਾਲਾ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ ਅਜਨਾਲਾ ਵਿਖੇ ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ-ਕਮ-ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਮਨਪ੍ਰੀਤ ਕੌਰ ਦੀ ਅਦਾਲਤ ਦਾ ਨਿਰੀਖਣ ਕੀਤਾ। ਉਕਤ ਅਦਾਲਤ ਦੇ ਅਦਾਲਤੀ ਕੰਮ ਦਾ ਨਿਰੀਖਣ ਕਰਨ ਉਪਰੰਤ ਮਾਣਯੋਗ ਜੱਜ ਸਾਹਿਬਾਨ ਨੇ ਬਾਕੀ ਰਹਿੰਦੀਆਂ ਅਦਾਲਤਾਂ ਦੀ ਅਦਾਲਤ ਦਾ ਨਿਰੀਖਣ ਕੀਤਾ। ਇਸ ਉਪਰੰਤ ਉਨਾਂ ਜੂਨੀਅਰ ਡਿਵੀਜ਼ਨ-ਕਮ-ਜੁਡੀਸ਼ੀਅਲ ਮੈਜਿਸਟ੍ਰੇਟ, ਪਹਿਲੀ ਸ਼੍ਰੇਣੀ, ਅਜਨਾਲਾ ਦੇ ਕੋਰਟ ਅੰਕਿਤ ਐਰੀ, ਸ਼੍ਰੀਮਤੀ ਗੁਰਪ੍ਰੀਤ ਕੌਰ ਅਤੇ ਸ਼੍ਰੀਮਤੀ ਚਰਨਪ੍ਰੀਤ ਕੌਰ, ਸਿਵਲ ਜੱਜ ਦੀ ਅਦਾਲਤਾਂ ਦਾ ਵੀ ਨਿਰੀਖਣ ਕੀਤਾ। ਇਸ ਤੋਂ ਬਾਅਦ ਜਸਟਿਸ ਅਰੁਣ ਪੱਲੀ ਨੇ ਵਕੀਲਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਿ਼ਕਾਇਤਾਂ ਸੁਣੀਆਂ ਅਤੇ ਅਦਾਲਤ ਦੇ ਸਬੰਧਤ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦ...
ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

Punjab
ਸ੍ਰੀ ਮੁਕਤਸਰ ਸਾਹਿਬ, 15 ਮਾਰਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਦੇ ਸੈਂਟਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਦੇ ਖੁੱਲ੍ਹਣ ਨਾਲ ਪਿੰਡ ਵਿੱਚ ਸਾਫ ਸੁਥਰੀ ਅਤੇ ਪੋਸ਼ਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾਵੇਗੀ, ਤਾਂ ਜੋ ਇਹਨਾਂ ਦਾ ਵਧੀਆ ਪਾਲਣ ਪੋਸ਼ਣ ਹੋ ਸਕੇ ਅਤੇ ਇਸ ਆਂਗਣਵਾੜੀ ਸੈਂਟਰ ਵਿੱਚ ਛੋਟੇ ਬੱਚਿਆਂ ਨੂੰ ਪੜ੍ਹਾਇਆ ਵੀ ਜਾਵੇਗਾ ਤਾਂ ਜੋ ਛੋਟੀ ਉਮਰੇ ਉਨ੍ਹਾਂ ਦਾ ਮਾਨਸਿਕ ਅਤੇ ਬੌਧਿਕ ਵਿਕਾਸ ਹੋ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ...
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

Punjab
ਫਿਰੋਜ਼ਪੁਰ, 15 ਮਾਰਚ :             ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ  ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ।             ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫ...
ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

Punjab
ਚੰਡੀਗੜ, 15 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ...