ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ
ਫਿਰੋਜ਼ਪੁਰ, 15 ਮਾਰਚ :
ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫ...








