Thursday, November 5
Shadow

Author: admin

ਵੋਟਰ ਜਾਗਰੂਕਤਾ ਸਾਈਕਲ ਰੈਲੀ ਆਯੋਜਿਤ

ਵੋਟਰ ਜਾਗਰੂਕਤਾ ਸਾਈਕਲ ਰੈਲੀ ਆਯੋਜਿਤ

Punjab
ਬਠਿੰਡਾ, 13 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਬਠਿੰਡਾ ਸਾਈਕਲ ਗਰੁੱਪ ਦੇ ਸਹਿਯੋਗ ਨਾਲ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਹ ਸਾਈਕਲ ਰੈਲੀ ਨਵੀਂ ਵੋਟ ਬਣਾਉਣ, ਵੋਟ ਪਾਉਣ, ਵੋਟ ਦੀ ਨੈਤਿਕ ਵਰਤੋਂ ਕਰਨ ਤੇ ਵੋਟਰ ਟਰਨ-ਆਊਟ 70 ਫੀਸਦੀ ਤੋਂ ਵੱਧ ਕਰਨ ਦਾ ਸੰਦੇਸ਼ ਦਿੰਦੀ ਹੋਈ ਸ਼ਹੀਦ ਨੰਦ ਸਿੰਘ ਚੌਂਕ ਤੋਂ ਬੱਸ ਸਟੈਂਡ, ਮਾਡਲ ਟਾਊਨ, ਦਾਦੀ-ਪੋਤੀ ਪਾਰਕ, ਜੀਟੀ ਰੋਡ, ਅਮਰੀਕ ਸਿੰਘ ਰੋਡ ਹੁੰਦੇ ਹੋਏ ਕਿਲਾ ਮੁਬਾਰਕ ਵਿਖੇ ਪਹੁੰਚੀ। ਇਸ ਦੌਰਾਨ ਸਵੀਪ ਗਤੀਵਿਧੀਆਂ ਦੇ ਸਹਾਇਕ ਜ਼ਿਲਾ ਨੋਡਲ ਅਫਸਰ ਸ਼੍ਰੀ ਸ਼ੁਰੇਸ਼ ਗੌੜ, ਡੀਡੀਐਫ ਸ਼੍ਰੀ ਸੁਜੀਤ ਕਿਸ਼ਨ ਤੇ ਬੀਸੀਜੀ ਦੇ ਪ੍ਰਧਾਨ ਸ਼੍ਰੀ ਪ੍ਰੀਤ ਮਹਿੰਦਰ ਬਰਾੜ ਨੇ ਨੌਜਵਾਨ ਵੋਟਰਾਂ ਤੇ ਆਮ ਲੋਕਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।...
ਏ.ਡੀ.ਸੀ. ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ 

ਏ.ਡੀ.ਸੀ. ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ 

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024:  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਕੈਪੀਟਲ ਓਵਰਸੀਜ਼ ਫਰਮ ਐਸ.ਸੀ.ਓ. ਨੰਬਰ 62, ਦੂਜੀ ਮੰਜਿਲ, ਫੇਜ-7 ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਜਗਬੀਰ ਸਿੰਘ ਪੁੱਤਰ ਸ੍ਰੀ ਜਰਨੈਲ ਸਿੰਘ ਵਾਸੀ ਮਕਾਨ ਨੰਬਰ 20678, ਗਲੀ ਨੰਬਰ 26/3, ਅਜੀਤ ਰੋਡ, ਬਠਿੰਡਾ, ਪੰਜਾਬ ਹਾਲ ਵਾਸੀ ਫਲੈਟ ਨੰ: ਕੇ3, ਐਫ01-102, ਦ ਵਿਊਜ਼ ਹਿਲਜ਼, ਈਮਾਰ ਸੈਕਟਰ 105, ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲਟਸ ਦੇ ਕੰਮ ਲਈ ਲਾਇਸੰਸ ਨੰ: 415/ਆਈ.ਸੀ., ਮਿਤੀ 23.10.2020 ਜਾਰੀ ਕੀਤਾ ਗਿਆ ਹੈ। ਜਿਸ ਦੀ ਮਿਆਦ ਮਿਤੀ 22 ਅਕਤੂਬਰ 2025 ਤੱਕ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ...
ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Punjab
ਮਾਨਸਾ, 13 ਅਪ੍ਰੈਲ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਮਤਦਾਨ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣ ਅਤੇ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਕਰਨ, ਵੱਧ ਤੋਂ ਵੱਧ ਮਤਦਾਨ ਕਰਨ ਲਈ ਲਗਾਤਾਰ ਸਵੀਪ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼. ਵੱਲੋਂ ਆਪਣੇ ਆਪਣੇ ਬੂਥ ’ਤੇ ਬੂਥ ਅਵੈਅਰਨੈਸ ਗਰੁੱਪ ਦੇ ਸਹਿਯੋਗ ਨਾਲ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿਚ ਵਧ ਚੜ੍ਹ ਕੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਯਕੀਨਨ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਅੰਦਰ ਵੀ ਵਿਦਿਆਰਥੀਆਂ ਨੂੰ ਵੋਟ ਪਾਉਣ ਅਤੇ ਹੋਰਨਾਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਲੋਕ ਸਭਾ ...
ਵਿਸਾਖੀ ਮੌਕੇ ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਅਰਦਾਸ

ਵਿਸਾਖੀ ਮੌਕੇ ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਅਰਦਾਸ

Punjab
ਫਾਜ਼ਿਲਕਾ 13 ਅਪ੍ਰੈਲ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਜਿਲੇ ਦੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਨੇ ਇਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਿਮਾਣੇ ਸਿੱਖ ਵਜੋਂ ਸ਼ੀਸ ਨਿਵਾਇਆ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਲਈ ਬਲ ਦੀ ਬਖਸ਼ਿਸ਼ ਮੰਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਇਸ ਦਿਨ ਖਾਲਸਾ ਪੰਥ ਦੀ ਸਾਜਣਾ ਕੀਤੀ ਸੀ ਅਤੇ ਜੁਲਮ ਜਬਰ ਦੇ ਖਿਲਾਫ ਆਵਾਜ ਬੁਲੰਦ ਕੀਤੀ ਸੀ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਨ ਦੀ ਵਧਾਈ ਦਿੱਤੀ।...
ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Punjab
ਫਾਜ਼ਿਲਕਾ 13 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਮੁੱਖ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ । ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਸਾਢੇ 7 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ ਅਤੇ ਇਸ ਦੀ ਖਰੀਦ ਲਈ ਜ਼ਿਲ੍ਹੇ ਵਿੱਚ 95 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਲਈ ਬਾਰਦਾਨਾ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਸਟੋਰੇਜ ਦੀ ਵੀ ਵਿਵਸਥਾ ਹੈ । ਉਹਨਾਂ ਨੇ ਦੱਸਿਆ ਕਿ ਇਸ ਵਾਰ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 2275 ਹੈ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਨੂੰ ਮੰਡੀਆਂ ਵਿੱਚ ਸਫਾਈ, ਛਾਂ ਅਤੇ ਪੀਣ ਦੇ ਪਾਣੀ ਦੇ ਢੁਕਵੇਂ ਪ੍ਰਬੰਧ ਹਮੇਸ਼ਾ ਰੱਖਣ ਦੀ ਹਦਾਇਤ ਕੀਤੀ। ਉਹਨਾਂ ਨੇ ਆਖਿਆ ਕਿ ਕਿਸਾਨਾਂ ਨੂੰ ਮੰਡੀ ਵਿੱਚ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਕਣਕ ਦੀ ਲਿਫਟਿੰਗ ਨਾਲੋਂ ਨਾਲ ਕਰਨ ਦੇ ਨਾਲ ਨਾਲ ਅਦਾਇਗੀ ਵੀ ਸਮੇਂ ਸਿਰ ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾਵੇ। ਉਹਨਾਂ ਕਿਹਾ ਕਿ ਕਣਕ ਖਰੀਦ ਦੇ ਕੰਮ ਵਿੱਚ ਕਿਸੇ ਪ੍ਰਕਾਰ ਦਾ ਢਿਲ ਕਰਨ ਤੇ ...
ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ

ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ :13 ਅਪ੍ਰੈਲ 2024 ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਜ਼ਿਲ੍ਹਾ ਫਰੀਦਕੋਟ ਵੱਲੋਂ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਆਰ ਜੀ ਆਰ ਸੈੱਲ (ਰਤਨ ਟਾਟਾ ਟ੍ਰਸਟ) ਵਲੋਂ ਪ੍ਰਾਣਾ ਪ੍ਰੋਜੈਕਟ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਫਰੀਦਕੋਟ ਦੇ ਪਿੰਡ ਵੀਰੇਵਾਲ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ  ਲਗਾਇਆ । ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚੰਗਿਆੜਿਆ ਕਾਰਨ,ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸ...
ਗਾਂਧੀ ਗਰਾਊਡ ਵਿਖੇ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

ਗਾਂਧੀ ਗਰਾਊਡ ਵਿਖੇ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

Punjab
ਅੰਮ੍ਰਿਤਸਰ 12 ਅਪੈ੍ਰਲ:--   ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ  ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਡ ਵਿਖੇ  ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ  ਸਕੱਤਰ ਸ: ਆਈ.ਐਸ ਬਾਜਵਾ ਨੇ ਦੱਸਿਆ ਕਿ 18 ਅਪੈ੍ਰਲ 2024  ਨੂੰ ਬਾਅਦ ਦੁਪਿਹਰ 2 ਵਜੇ ਅੰਡਰ-23 ਲੜਕੇ ਦੇ ਟਰਾਇਲ ਹੋਣਗੇ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਖਿਡਾਰੀਆਂ ਨੇ ਇੰਨ੍ਹਾਂ ਟਰਾਇਲਾਂ ਦੇ ਵਿਚ ਭਾਗ ਲੈਣਾ ਹੈ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰੰਬਰ 2001 ਹੋਵੇਗੀ। ਸ: ਬਾਜਵਾ ਨੇ  ਦੱਸਿਆ ਕਿ ਇਸੇ ਤਰ੍ਹਾਂ 19 ਅਪੈ੍ਰਲ 2024 ਨੂੰ ਬਾਅਦ ਦੁਪਿਹਰ 2 ਵਜੇ ਅੰਡਰ –19 ਲੜਕੇ ਦੇ ਟਰਾਇਲ ਕਰਵਾਏ ਜਾਣਗੇ ਅਤੇ ਇੰਨ੍ਹਾਂ ਖਿਡਾਰੀਆਂ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰਬਰ 2005 ਹੋਵੇਗੀ। ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ ਆਪਣੇ ਨਾਲ ਡਿਜੀਟਲ ਜਨਮ ਸਰਟੀਫਿਕੇਟ, ਪਾਸਪੋਰਟ/ਵੋਟਰ ਕਾਰਡ ਰਿਹਾਇਸ਼ ਸਬੂਤ ਵਜੋ, ਪਾਸਪੋਰਟ ਸਾਈਜ਼ ਨਵੀ ਫੋਟੋ ਅਤੇ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ।...
ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ  ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

Punjab
ਅੰਮ੍ਰਿਤਸਰ 12 ਅਪ੍ਰੈਲ 2024:----ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ  ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ  ਗਿਆ।  ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰਕਾਰ ਜੀ ਦਾ ਕਾਲਜ ਦੇ ਵਿਹੜੇ ਵਿੱਚ ਆਉਣ ਤੇ ਪ੍ਰਿੰਸੀਪਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ  ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਪ੍ਰਿੰਸੀਪਲ ਮੈਡਮ ਵੱਲੋਂ ਸਲਾਨਾ ਰਿਪੋਰਟ ਪੜ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ, ਸਹਿ ਪਾਠਕ੍ਰਮ ਗਤੀਵਿਧੀਆਂ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ।  ਮੁੱਖ ਮਹਿਮਾਨ ਨੇ ਸੈਸ਼ਨ 2022-23 ਦੀ ਯੂਨੀਵਰਸਿਟੀ, ਘਰੇਲੂ ਅਤੇ ਆਮ ਪ੍ਰੀਖਿਆਵਾਂ ਵਿੱਚ ਪਹਿਲੇ, ਦੂਜੇ, ਤੀਜੇ ਸਥਾਨ  ਤੇ ਰਹਿਣ ਵਾਲੀਆਂ  ਵਿਦਿਆਰਥਣਾਂ ਨੂੰ (ਬੀ.ਕਾਮ, ਬੀ ਐਸ ਸੀ (ਮੈਡੀਕਲ, ਨਾਨ ਮੈਡੀਕਲ, ਹੋਮ ਸਾਇੰਸ , ਸੀ.ਐਨ.ਡੀ, ਕੰਪਿਊਟਰ ਸਾਇੰਸ), ਬੀ....
ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

Punjab
ਅੰਮ੍ਰਿਤਸਰ 12 ਅਪ੍ਰੈਲ 2024--- ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ  ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ  ਨੇ ਦੱਸਿਆ ਕਿ ਹਲਕੇ ਅਧੀਨ ਆਉਂਦੇ ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਕੋਲੋਂ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਾਲਜਾਂ ਅਤੇ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਵੱਲੋਂ ਮੁਕਾਬਲੇ ਕਰਵਾਏ ਗਏ ਅਤੇ ਸਿਖਿਆਰਥੀਆਂ ਵੱਲੋਂ ਮੁਕਾਬਲੇ ਲਈ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਸਿਖਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਵੋਟ ਦਾ ਬਿਨਾਂ ਕਿਸੇ ਜਾਤਪਾਤ, ਲਾਲਚ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ।...
ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ – ਵਧੀਕ ਕਮਿਸ਼ਨਰ ਨਗਰ ਨਿਗਮ

ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ – ਵਧੀਕ ਕਮਿਸ਼ਨਰ ਨਗਰ ਨਿਗਮ

Punjab
ਅੰਮ੍ਰਿਤਸਰ 12 ਅਪ੍ਰੈਲ 2024:----ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਸਵੀਪ ਗਤੀਵਿਧੀਆ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਹਲਕਾ 19 ਅੰਮ੍ਰਿਤਸਰ ਦੱਖਣੀ ਵਿਖੇ ਸ.ਸ.ਸ. ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਦੇ ਬੱਚਿਆ ਦੇ ਸਹਿਯੋਗ ਨਾਲ ਸਾਇਕਲ ਰੈਲੀ ਕਰਵਾਈ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨਾ ਸੀ।  ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ, ਨੋਡਲ ਅਫਸਰ ਸਵੀਪ ਸ਼੍ਰੀ ਜਸਵਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸ੍ਰੀ ਸੰਜੀਵ ਕਾਲੀਆ ਨੇ ਦੱਸਿਆ ਕਿ ਹਲਕੇ ਵਿੱਚ ਸਾਇਕਲ ਰੈਲੀ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ, ਖਾਸ ਕਰ ਪੀ.ਡਬਲਯੂ.ਡੀ ਵੋਟਰ, 85 ਪਲੱਸ ਅਤੇ ਨੋਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ ਗਿਆ। ਇਸ ਮੌਕੇ ਸਹਾਇਕ ਸਵੀਪ ਇੰਚਾਰਜ ਪ੍ਰਦੀਪ ਕੁਮਾਰ ਕਾਲੀਆ  ਨੇ ਸਭ ਦਾ ਧੰਨਵਾਦ ਕੀਤਾ।...