ਮਾਨਸਾ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਜਲਦ ਮਿਲੇਗੀ ਰਾਹਤ-ਬ੍ਰਮ ਸ਼ੰਕਰ ਜਿੰਪਾ
ਮਾਨਸਾ, 25 ਜਨਵਰੀ:
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲੀ ਵਿਖੇ ਸ਼ਹਿਰ ਦੀ ਸੀਵਰੇਜ਼ ਸਮੱਸਿਆ ਤੋਂ ਲੋਕਾਂ ਨੂੰ ਜਲਦ ਨਿਜਾਤ ਦਿਵਾਉਣ ਦਾ ਭਰੋਸਾ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪ੍ਰਾਪਰਟੀ ਦੀ ਐਨ.ਓ.ਸੀ ਦੇ ਮੁੱਦੇ ਨੂੰ ਲੈ ਕੇ ਰਾਜ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਜਲਦ ਵੱਡਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਪਹਿਲਕਦਕਮੀ ਨਾਲ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਸਰਕਾਰ ਵੱ...







